Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 1, 2026

ਕੈਪਟਨ 3 ਦਿਨਾਂ ਤੋਂ ਦਿੱਲੀ ‘ਚ ਡਟੇ, G-23 ਆਗੂਆਂ ਨਾਲ ਮੁਲਾਕਾਤ ਦੀ ਚਰਚਾ, ਪੰਜਾਬ ‘ਚ ਭਖੀ ਸਿਆਸਤ

ਚੰਡੀਗੜ੍ਹ : ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਪਾਰਟੀ ਤੋਂ ਖ਼ਫ਼ਾ ਦਿਸ ਰਹੇ ਕੈਪਟਨ ਅਮਰਿੰਦਰ ਸਿੰਘ ਦੀ ਜੀ-23 ਦੇ ਆਗੂਆਂ ਨਾਲ ਮੁਲਾਕਾਤ ਦੀ ਚਰਚਾ ਜ਼ੋਰਾਂ ’ਤੇ ਹੈ। ਕੈਪਟਨ ਤਿੰਨ ਦਿਨਾਂ ਤੋਂ ਦਿੱਲੀ ਵਿਚ ਹੀ ਡਟੇ ਹੋਏ ਹਨ। ਇਨ੍ਹਾਂ ਚਰਚਾਵਾਂ ਨੂੰ ਇਸ ਲਈ ਵੀ ਬਲ ਮਿਲ ਰਿਹਾ ਹੈ ਕਿਉਂਕਿ ਕੈਪਟਨ ਜਦੋਂ ਦਿੱਲੀ ਗਏ ਸਨ ਤਾਂ ਉਨ੍ਹਾਂ ਦੇ ਨਜ਼ਦੀਕੀ ਤੇ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ। ਮਨੀਸ਼ ਤਿਵਾੜੀ ਕਾਂਗਰਸ ਦੇ ਜੀ-23 ਆਗੂਆਂ ਵਿਚ ਸ਼ਾਮਲ ਹਨ।

ਕੈਪਟਨ ਦੀ ਨਾਰਾਜ਼ਗੀ ਇਸ ਗੱਲ ਨੂੰ ਲੈ ਕੇ ਹੈ ਕਿ ਸਾਢੇ ਚਾਰ ਸਾਲ ਪਹਿਲਾਂ ਕਾਂਗਰਸ ਪਾਰਟੀ ਵਿਚ ਆਏ ਨਵਜੋਤ ਸਿੰਘ ਸਿੱਧੂ ਲਈ ਪਾਰਟੀ ਨੇ ਉਨ੍ਹਾਂ ਨੂੰ ਬੇਇੱਜ਼ਤ ਕੀਤਾ ਅਤੇ ਉਨ੍ਹਾਂ ਨੂੰ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣਾ ਪਿਆ। ਕੈਪਟਨ ਪਾਰਟੀ ਵੱਲੋਂ ਜ਼ਲੀਲ ਕੀਤੇ ਜਾਣ ਵਾਲੀ ਗੱਲ ਖੁੱਲ੍ਹ ਕੇ ਕਹਿ ਚੁੱਕੇ ਹਨ।

ਕੈਪਟਨ ਜਦੋਂ ਇਕ ਹਫਤਾ ਪਹਿਲਾਂ ਦਿੱਲੀ ਗਏ ਸਨ ਤਾਂ ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਦੇ ਮੁੜ ਦਿੱਲੀ ਜਾਣ ਤੋਂ ਪਹਿਲਾਂ ਚਰਚਾ ਇਹ ਸੀ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਹਾਲਾਂਕਿ ਪ੍ਰਧਾਨ ਮੰਤਰੀ ਨਾਲ ਹਾਲੇ ਤਕ ਕੈਪਟਨ ਦੀ ਮੁਲਾਕਾਤ ਨਹੀਂ ਹੋ ਸਕੀ।

ਓਧਰ ਚਰਚਾ ਹੈ ਕਿ ਕੈਪਟਨ ਨੇ ਜੀ-23 ਦੇ ਆਗੂਆਂ ਨਾਲ ਮੁਲਾਕਾਤ ਕੀਤੀ ਹੈ। ਹਾਲਾਂਕਿ ਇਹ ਪਤਾ ਨਹੀਂ ਲੱਗਾ ਕਿ ਉਨ੍ਹਾਂ ਕਿਸ ਨਾਲ ਗੱਲ ਕੀਤੀ।

ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਦੇ ਪ੍ਰਦੇਸ਼ ਪ੍ਰਧਾਨ ਅਹੁਦੇ ਤੋਂ ਅਸਤੀਫ਼ੇ ਤੋਂ ਬਾਅਦ ਜੀ-23 ਦੇ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਕਪਿਲ ਸਿੱਬਲ ਨੇ ਕਿਹਾ ਸੀ ਕਿ ਕਾਂਗਰਸ ਕੋਲ ਹੁਣ ਕੋਈ ਸਥਾਈ ਪ੍ਰਧਾਨ ਨਹੀਂ ਹੈ ਤਾਂ ਫਿਰ ਪ੍ਰਦੇਸ਼ ਪ੍ਰਧਾਨ ਨੂੰ ਕੌਣ ਲਗਾ ਰਿਹਾ ਹੈ। ਜੀ-23 ਲਗਾਤਾਰ ਕਾਂਗਰਸ ’ਚ ਸਥਾਈ ਪ੍ਰਧਾਨ ਲਗਾਉਣ ਦੀ ਮੰਗ ਉਠਾਉਂਦਾ ਰਿਹਾ ਹੈ। ਓਧਰ ਕੈਪਟਨ ਕਾਂਗਰਸ ਦੇ ਸੀਨੀਅਰ ਨੇਤਾ ਹਨ ਅਤੇ ਜਿਸ ਤਰ੍ਹਾਂ ਉਨ੍ਹਾਂ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਇਆ ਗਿਆ, ਉਸ ਤੋਂ ਉਨ੍ਹਾਂ ਦੇ ਜੀ-23 ਗਰੁੱਪ ਵਿਚ ਸ਼ਾਮਲ ਹੋਣ ਦੀ ਸੰਭਾਵਨਾ ਵਧ ਗਈ ਹੈ।

ਜ਼ਿਕਰਯੋਗ ਹੈ ਕਿ 2020 ਨੂੰ ਜਦੋਂ ਜੀ-23 ਦਾ ਪੱਤਰ ਹੋਂਦ ਵਿਚ ਆਇਆ ਸੀ ਉਦੋਂ ਬਤੌਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਅਤੇ ਰਾਹੁਲ ਗਾਂਧੀ ਦੇ ਹੱਕ ਵਿਚ ਬਿਆਨ ਜਾਰੀ ਕੀਤਾ। ਕੈਪਟਨ ਨੇ ਕਿਹਾ ਸੀ ਕਿ ਭਾਰਤੀ ਜਨਤਾ ਪਾਰਟੀ ਪਹਿਲਾਂ ਹੀ ਕਾਂਗਰਸ ਦੇ ਪਿੱਛੇ ਪਈ ਹੋਈ ਹੈ ਜਦਕਿ ਪਾਰਟੀ ਵਿਚ ਕੁਝ ਅਜਿਹੇ ਆਗੂ ਹਨ ਜੋ ਪੱਤਰ ਲਿਖ ਕੇ ਨਾਖ਼ੁਸ਼ੀ ਪ੍ਰਗਟਾ ਰਹੇ ਹਨ। ਇਹ ਸ਼ਰਮਸਾਰ ਕਰਨ ਵਾਲੀ ਗੱਲ ਹੈ। ਅਜਿਹਾ ਨਹੀਂ ਹੋਣਾ ਚਾਹੀਦਾ। ਕੈਪਟਨ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸੋਨੀਆ ਗਾਂਧੀ ਹਮੇਸ਼ਾ ਹੀ ਲੋਕਾਂ ਦੀ ਪਹੁੰਚ ਵਿਚ ਰਹੀ ਹੈ। ਅਜਿਹੇ ’ਚ ਅਜਿਹਾ ਨਾਖ਼ੁਸ਼ੀ ਵਾਲਾ ਪੱਤਰ ਲਿਖੇ ਜਾਣ ਅਤੇ ਉਸ ਨੂੰ ਲੋਕਾਂ ਵਿਚ ਲੀਕ ਕਰਨ ਦੀ ਕੋਈ ਲੋੜ ਨਹੀਂ ਸੀ।

Vinkmag ad
Share Our Daily Posts

News Desk

Read Previous

ਨਸ਼ਾ ਸਮੱਗਲਰਾਂ ‘ਤੇ ਨਕੇਲ ਕੱਸੀ ਜਾਵੇਗੀ : ਡੀਐੱਸਪੀ

Read Next

ਸ਼ਾਰਟ ਸਰਕਟ ਕਾਰਨ ਦੁਕਾਨ ‘ਚ ਲੱਗੀ ਅੱਗ, ਦਮ ਘੁੱਟਣ ਨਾਲ ਵਿਅਕਤੀ ਦੀ ਮੌਤ