Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 1, 2026

ਸ਼ਾਰਟ ਸਰਕਟ ਕਾਰਨ ਦੁਕਾਨ ‘ਚ ਲੱਗੀ ਅੱਗ, ਦਮ ਘੁੱਟਣ ਨਾਲ ਵਿਅਕਤੀ ਦੀ ਮੌਤ

ਅੰਮ੍ਰਿਤਸਰ : ਥਾਣਾ ਡੀ ਡਵੀਜ਼ਨ ਅਧੀਨ ਆਉਂਦੇ ਇਲਾਕਾ ਲੋਹ ਮੰਡੀ, ਟੁੰਡਾ ਤਲਾਬ ਵਿਚ ਇਕ ਦੁਕਾਨ ਵਿਚ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਉਤੇ ਨਾਲ ਉਸ ਉਪਰ ਬਣੇ ਮਕਾਨ ਵਿਚ ਰਹਿੰਦੇ ਇਕ ਵਿਅਕਤੀ ਦੀ ਦਮ ਘੁੱਟਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਾਜਿੰਦਰ ਕੁਮਾਰ (61ਸਾਲ) ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਨਿੱਚਰਵਾਰ ਤੜਕੇ ਸਾਢੇ ਤਿੰਨ ਵਜੇ ਹਾਰਡਵੇਅਰ ਦੀ ਦੁਕਾਨ ਵਿਚ ਅੱਗ ਲੱਗ ਗਈ। ਦੁਕਾਨ ਉਪਰ ਬਣੇ ਮਕਾਨ ਵਿਚ ਰਜਿੰਦਰ ਕੁਮਾਰ ਅਤੇ ਉਸ ਦਾ ਪੁੱਤਰ ਗੌਰਵ ਰਹਿੰਦੇ ਸਨ। ਅੱਗ ਲੱਗਣ ਕਾਰਨ ਸੇਕ ਤੇ ਧੂੰਆਂ ਉੱਪਰ ਪਹੁੰਚਣ ਉਤੇ ਰਾਜਿੰਦਰ ਕੁਮਾਰ ਅਤੇ ਉਸ ਦਾ ਬੇਟਾ ਪੁੱਤਰ ਗੌਰਵ ਨੀਂਦ ਤੋਂ ਜਾਗ ਪਏ ਅਤੇ ਜਾਨ ਬਚਾਉਣ ਲਈ ਛੱਤ ਵੱਲ ਨੂੰ ਦੌੜੇ। ਇਸ ਦੌਰਾਨ ਧੂੰਏਂ ਕਾਰਨ ਦਮ ਘੁਟਣ ਉਤੇ ਰਜਿੰਦਰ ਕੁਮਾਰ ਦੀ ਮੌਤ ਹੋ ਗਈ। ਅੱਗ ਲੱਗਣ ਦੀ ਸੂਚਨਾ ਮਿਲਦੇ ਸਾਰ ਹੀ ਫਾਇਰ ਬ੍ਰਿਗੇਡ ਦਾ ਅਮਲਾ ਅਤੇ ਥਾਣਾ ਡੀ ਡਵੀਜ਼ਨ ਦੇ ਐੱਸਐੱਚਓ ਹਰਿੰਦਰ ਸਿੰਘ ਸਾਥੀ ਮੁਲਾਜ਼ਮਾਂ ਨਾਲ ਤੁਰੰਤ ਮੌਕੇ ਉੱਤੇ ਪੁੱਜ ਕੇ ਬਚਾਓ ਕਾਰਜਾਂ ਵਿਚ ਲੱਗ ਗਏ। ਫਾਇਰ ਬ੍ਰਿਗੇਡ ਵੱਲੋਂ ਅੱਗ ਉੱਤੇ ਕਾਬੂ ਪਾਉਣ ਤੋਂ ਬਾਅਦ ਪੁਲਿਸ ਨੇ ਰਾਜਿੰਦਰ ਕੁਮਾਰ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਐਸਐਚਓ ਹਰਿੰਦਰ ਸਿੰਘ ਅਨੁਸਾਰ ਮ੍ਰਿਤਕ ਰਾਜਿੰਦਰ ਕੁਮਾਰ ਦੀ ਮੌਤ ਦਮ ਘੁੱਟਣ ਨਾਲ ਹੋਈ ਹੈ। ਉਨ੍ਹਾਂ ਦੱਸਿਆ ਕਿ ਅੱਗ ਹਾਰਡਵੇਅਰ ਦੀ ਦੁਕਾਨ ਵਿਚ ਸ਼ਾਰਟ ਸਰਕਟ ਕਾਰਨ ਲੱਗੀ। ਜਾਣਕਾਰੀ ਅਨੁਸਾਰ ਰਜਿੰਦਰ ਕੁਮਾਰ ਅਤੇ ਉਸ ਦਾ ਪੁੱਤਰ ਗੌਰਵ ਮਕਾਨ ਵਿਚ ਰਹਿੰਦੇ ਸਨ। ਰਜਿੰਦਰ ਕੁਮਾਰ ਦੀ ਧੀ ਅਤੇ ਪਤਨੀ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ।

Vinkmag ad
Share Our Daily Posts

News Desk

Read Previous

ਕੈਪਟਨ 3 ਦਿਨਾਂ ਤੋਂ ਦਿੱਲੀ ‘ਚ ਡਟੇ, G-23 ਆਗੂਆਂ ਨਾਲ ਮੁਲਾਕਾਤ ਦੀ ਚਰਚਾ, ਪੰਜਾਬ ‘ਚ ਭਖੀ ਸਿਆਸਤ

Read Next

ਜਲੰਧਰ ‘ਚ ਸੁਖਬੀਰ ਬਾਦਲ ਦੀ ਰੈਲੀ ਦਾ ਵਿਰੋਧ, ਪਠਾਨਕੋਟ ਚੌਕ ‘ਚ ਡਟੇ ਕਿਸਾਨ