Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 1, 2026

ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਜਾਣਗੇ 157 ਅਸ਼ਟਾਮਫਰੋਸ਼ ਲਾਇਸੰਸ

ਜਲੰਧਰ : ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਸਬ-ਡਵੀਜ਼ਨਾਂ ‘ਚ ਸਟੈਂਪ ਵਿਕ੍ਰੇਤਾਵਾਂ (ਅਸਟਮ ਫਰੋਸ਼ਾਂ) ਨੂੰ 157 ਲਾਇਸੈਂਸ ਜਾਰੀ ਕਰਨ ਲਈ ਚਾਹਵਾਨ ਵਿਅਕਤੀਆਂ ਪਾਸੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸਨਰ ਸ਼੍ਰੀ ਘਨਸਿਆਮ ਥੋਰੀ ਨੇ ਦੱਸਿਆ ਕਿ ਇਹ 157 ਲਾਇਸੰਸ ਜਲੰਧਰ -1, ਜਲੰਧਰ -2, ਨਕੋਦਰ, ਫਿਲੌਰ ਤੇ ਸਾਹਕੋਟ ਸਬ-ਡਵੀਜਨਾਂ ‘ਚ ਦਿੱਤੇ ਜਾਣਗੇ।

ਉਨ੍ਹਾਂ ਕਿਹਾ ਕਿ 31 ਅਕਤੂਬਰ ਨੂੰ ਇੱਕ ਲਿਖਤੀ ਪ੍ਰਰੀਖਿਆ ਹੋਵੇਗੀ ਤੇ ਚਾਹਵਾਨ 11 ਤੋਂ 25 ਅਕਤੂਬਰ ਤਕ ਅਸ਼ਟਾਮ ਫਰੋਸ਼ਾਂ ਦੇ ਲਾਇਸੰਸਾਂ ਲਈ ਅਰਜ਼ੀ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਲਿਖਤੀ ਪ੍ਰਰੀਖਿਆ ਦਸਵੀਂ ਦੇ ਸਿਲੇਬਸ ‘ਤੇ ਆਧਾਰਿਤ ਹੋਵੇਗੀ ਅਤੇ ਬਾਅਦ ‘ਚ ਇੰਟਰਵਿਊ ਲਈ ਜਾਵੇਗੀ। ਉਮੀਦਵਾਰ ਸਿਰਫ ਜਲੰਧਰ ਜ਼ਿਲ੍ਹੇ ਦਾ ਵਸਨੀਕ ਤੇ ਕਿਸੇ ਵੀ ਮਾਨਤਾ ਪ੍ਰਰਾਪਤ ਬੋਰਡ ਤੋਂ ਮੈਟਿ੍ਰਕ ਪਾਸ ਹੋਣਾ ਚਾਹੀਦਾ ਹੈ।

ਥੋਰੀ ਨੇ ਦੱਸਿਆ ਕਿ ਕਿ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦੀ ਅਗਵਾਈ ਵਾਲੀ ਕਮੇਟੀ ਵੱਲੋਂ ਸਮੁੱਚੀ ਭਰਤੀ ਪ੍ਰਕਿਰਿਆ ਦੀ ਦੇਖ-ਰੇਖ ਕੀਤੀ ਜਾ ਰਹੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਰਜੀਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਸਬੰਧੀ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਪਾਰਦਰਸ਼ੀ ਢੰਗ ਨਾਲ 70 ਅੰਕਾਂ ਦੀ ਪ੍ਰਰੀਖਿਆ ਲਈ ਜਾਵੇਗੀ ਅਤੇ 10 ਅੰਕ ਇੰਟਰਵਿਊ ਦੇ ਹੋਣਗੇ। ਇਸ ਤੋਂ ਇਲਾਵਾ 20 ਪੁਆਇੰਟ ਦਸਵੀਂ ‘ਚ ਲਏ ਗਏ ਅੰਕਾਂ ਦੇ ਜੋੜੇ ਜਾਣਗੇ।

Vinkmag ad
Share Our Daily Posts

News Desk

Read Previous

ਘਰ ਵੜ ਕੇ ਹਮਲਾ ਕਰਨ ਵਾਲੇ ਨਾਮਜ਼ਦ

Read Next

ਖੇਡ ਮੈਦਾਨ ਕੋਲੋਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਨਹੀਂ ਕਰਵਾਈ ਕੋਈ ਕਾਰਵਾਈ