Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਖੇਡ ਮੈਦਾਨ ਕੋਲੋਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਨਹੀਂ ਕਰਵਾਈ ਕੋਈ ਕਾਰਵਾਈ

ਤਰਨਤਾਰਨ : ਤਰਨਤਾਰਨ ’ਚ ਸ਼ਨਿੱਚਰਵਾਰ ਸ਼ਾਮ ਨੂੰ ਖੇਡ ਮੈਦਾਨ ਵਿਚੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਲਾਸ਼ ਦਾ ਪਤਾ ਉਸ ਸਮੇਂ ਲੱਗਾ ਜਦੋਂ ਮੈਦਾਨ ਵਿਚ ਖੇਡਦੇ ਖਿਡਾਰੀਆਂ ਦੀ ਗੇਂਦ ਮੈਦਾਨ ਦੇ ਕਿਨਾਰੇ ’ਤੇ ਚਲੀ ਗਈ। ਮਿ੍ਤਕ ਦੇ ਪਰਿਵਾਰ ਵੱਲੋਂ ਕਿਸੇ ’ਤੇ ਕੋਈ ਕਾਰਵਾਈ ਨਾ ਕਰਵਾਏ ਜਾਣ ਦੇ ਚਲਦਿਆਂ ਮੌਕੇ ’ਤੇ ਪਹੁੰਚੀ ਪੁਲਿਸ ਨੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ।

ਤਰਨਤਾਰਨ ਦੇ ਖਾਲਸਾ ਸਕੂਲ ਦੇ ਪਿੱਛੇ ਬਣੇ ਖੇਡ ਮੈਦਾਨ ਵਿਚ ਖੇਡ ਰਹੇ ਕੁਝ ਨੌਜਵਾਨਾਂ ਨੇ ਮੈਦਾਨ ਦੇ ਕਿਨਾਰੇ ਨੌਜਵਾਨ ਨੂੰ ਮਿ੍ਤਕ ਹਾਲਤ ’ਚ ਵੇਖ ਕੇ ਪੁਲਿਸ ਨੂੰ ਸੂਚਨਾ ਦਿੱਤੀ ਜਿਸ ਤੋਂ ਬਾਅਦ ਥਾਣਾ ਸਿਟੀ ਤਰਨਤਾਰਨ ਅਧੀਨ ਆਉਂਦੀ ਚੌਕੀ ਟਾਊਨ ਤੋਂ ਏਐੱਸਆਈ ਮਨਜਿੰਦਰ ਸਿੰਘ ਅਤੇ ਏਐੱਸਆਈ ਜੈਮਲ ਸਿੰਘ ਪੁਲਿਸ ਪਾਰਟੀ ਸਮੇਤ ਪਹੁੰਚੇ। ਉਨ੍ਹਾਂ ਦੱਸਿਆ ਕਿ ਨੌਜਵਾਨ ਦਾ ਮੋਟਰਸਾਈਕਲ ਵੀ ਕੋਲ ਖੜ੍ਹਾ ਮਿਲਿਆ ਹੈ ਅਤੇ ਉਸਦਾ ਮੋਬਾਈਲ ਫੋਨ ਵੀ ਉਸੇ ਕੋਲ ਸੀ। ਜਦੋਂਕਿ ਪਰਿਵਾਰ ਵਾਲਿਆਂ ਨੇ ਵੀ ਕਿਸੇ ’ਤੇ ਕੋਈ ਸ਼ੰਕਾ ਜਾਹਿਰ ਨਹੀਂ ਕੀਤੀ ਅਤੇ ਉਨ੍ਹਾਂ ਦੀ ਸਹਿਮਤੀ ਤੋਂ ਬਾਅਦ ਬਿਨਾਂ ਕੋਈ ਕਾਨੂੰਨੀ ਕਾਰਵਾਈ ਮੋਹਤਬਰਾਂ ਦੀ ਹਾਜ਼ਰੀ ਵਿਚ ਲਾਸ਼ ਉਨ੍ਹਾਂ ਨੂੰ ਸੌਂਪ ਦਿੱਤੀ ਗਈ ਹੈ।

ਦੂਜੇ ਪਾਸੇ ਘਟਨਾ ਸਥਾਨ ’ਤੇ ਪਹੁੰਚੇ ਆਮ ਆਦਮੀ ਪਾਰਟੀ ਦੇ ਹਲਕਾ ਖਡੂਰ ਸਾਹਿਬ ਤੋਂ ਸੀਨੀਅਰ ਆਗੂ ਗੁਰਸੇਵਕ ਸਿੰਘ ਔਲਖ ਨੇ ਕਿਹਾ ਕਿ ਇਥੇ ਹਰ ਰੋਜ਼ ਵੱਡੀ ਗਿਣਤੀ ਨੌਜਵਾਨ ਖੇਡਣ ਲਈ ਆਉਂਦੇ ਹਨ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਉਹ ਮੌਕੇ ’ਤੇ ਪੁੱਜੇ ਹਨ। ਹਾਲਾਂਕਿ ਉਨ੍ਹਾਂ ਨੇ ਲਾਈਵ ਹੋ ਕੇ ਕਾਂਗਰਸ ਸਰਕਾਰ ਨੂੰ ਕਟਹਿਰੇ ਵਿਚ ਖੜ੍ਹਾ ਕਰਦਿਆਂ ਕਿਹਾ ਕਿ ਹਰ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਰਹੇ ਹਨ। ਖਡੂਰ ਸਾਹਿਬ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਹੱਥ ਵਿਚ ਗੁਟਕਾ ਸਾਹਿਬ ਫੜ ਕੇ ਚਾਰ ਹਫਤਿਆਂ ਵਿਚ ਨਸ਼ਾ ਖਤਮ ਕਰਨ ਦੀ ਸਹੁੰ ਵੀ ਖਾਧੀ ਸੀ ਪਰ ਨਾ ਤਾਂ ਨਸ਼ਾ ਖਤਮ ਹੋਇਆ ਤੇ ਨਾ ਹੀ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਿਆ।

Vinkmag ad
Share Our Daily Posts

News Desk

Read Previous

ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਜਾਣਗੇ 157 ਅਸ਼ਟਾਮਫਰੋਸ਼ ਲਾਇਸੰਸ

Read Next

ਪੈਸਿਆਂ ਲਈ ਪਹਿਲਾਂ ਵੇਚਿਆ ਬੱਚਾ, ਪੂਰੇ ਪੈਸੇ ਨਾ ਮਿਲਣ ’ਤੇ ਬੱਚਾ ਚੋਰੀ ਹੋਣ ਦੀ ਕੀਤੀ ਸ਼ਿਕਾਇਤ