ਸੁਨਾਮ – ਬੀਤੀ ਕੱਲ੍ਹ ਪਿੰਡ ਸ਼ਾਹਪੁਰ ਕਲਾਂ ਦੇ ਕਰਜ਼ੇ ਦੇ ਬੋਝ ਹੇਠ ਦੱਬੇ ਇਕ ਕਿਸਾਨ ਵਲੋਂ ਕੋਈ ਜ਼ਹਿਰੀਲੀ ਚੀਜ਼ ਨਿੱਗਲਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਗਈ। ਸਥਾਨਕ ਸਿਵਲ ਹਸਪਤਾਲ ਵਿਚ ਪੁਲਿਸ ਥਾਣਾ ਚੀਮਾ ਦੇ ਹੌਲਦਾਰ ਜਗਦੀਪ ਸਿੰਘ ਨੇ ਦੱਸਿਆ ਕਿ ਲਖਵੀਰ ਸਿੰਘ (36) ਪੁੱਤਰ ਸੁਰਜੀਤ ਸਿੰਘ ਵਾਸੀ ਸ਼ਾਹਪੁਰ ਕਲਾਂ ਜੋ ਕਿ ਇਕ ਛੋਟਾ ਕਿਸਾਨ ਸੀ ਅਤੇ ਮਹਿੰਗਾਈ ਕਾਰਨ ਆਰਥਿਕ ਤੰਗੀ ਨਾਲ ਜੂਝ ਰਿਹਾ ਸੀ ਅਤੇ ਜਿਸ ਦੇ ਸਿਰ ‘ਤੇ ਲੱਖਾਂ ਰੁਪਏ ਦਾ ਸਰਕਾਰੀ ਤੇ ਗੈਰ ਸਰਕਾਰੀ ਕਰਜ਼ਾ ਦੱਸਿਆ ਜਾ ਰਿਹਾ ਹੈ।
