Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਸੜਕ ਹਾਦਸੇ ‘ਚ ਇਕ ਦੀ ਮੌਤ, ਤਿੰਨ ਵਿਅਕਤੀ ਜ਼ਖਮੀ

ਬਠਿੰਡਾ : ਜ਼ਿਲੇ ਅੰਦਰ ਹੋਏ ਦੋ ਵੱਖ-ਵੱਖ ਸੜਕ ਹਾਦਸਿਆਂ ‘ਚ ਇਕ ਵਿਅਕਤੀ ਦੀ ਮੌਤ ਹੋ ਗਈ ਜਦੋਂ ਕਿ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ। ਥਾਣਾ ਰਾਮਾ ਮੰਡੀ ਕੋਲ ਦਰਜ ਕਰਾਈ ਸ਼ਿਕਾਇਤ ‘ਚ ਜਤਿੰਦਰ ਸਿੰਘ ਪੁੱਤਰ ਰਾਜਪਾਲ ਸਿੰਘ ਵਾਸੀ ਚੱਠਾ ਜ਼ਿਲ੍ਹਾ ਸਿਰਸਾ ਨੇ ਦੱਸਿਆ ਕਿ ਉਸ ਦਾ ਭਰਾ ਬੰਟੀ ਤੇ ਦੋਸਤ ਗੁਰਜੀਤ ਸਿੰਘ ਪੁੱਤਰ ਰਾਜ ਸਿੰਘ ਵਾਸੀ ਚੱਠਾ ਆਪਣੀ ਕਾਰ ‘ਤੇ ਸਵਾਰ ਹੋ ਕੇ ਜਾ ਰਹੇ ਸਨ ਕਿ ਜਦੋਂ ਪਿੰਡ ਤਰਖਾਣ ਵਾਲਾ ਕੋਲ ਪੁੱਜੇ ਤਾਂ ਇਕ ਅਣਪਛਾਤੇ ਟਰੱਕ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਬੰਟੀ ਦੀ ਮੌਤ ਹੋ ਗਈ ਜਦੋਂ ਕਿ ਉਸ ਦਾ ਦੋਸਤ ਗੁਰਜੀਤ ਸਿੰਘ ਜ਼ਖ਼ਮੀ ਹੋ ਗਿਆ। ਥਾਣਾ ਰਾਮਾ ਮੰਡੀ ਪੁਲਿਸ ਨੇ ਅਣਪਛਾਤੇ ਟਰੱਕ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਤਰ੍ਹਾਂ ਹੀ ਥਾਣਾ ਕੋਤਵਾਲੀ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ‘ਚ ਨਵਲ ਸਿੰਘ ਪੁੱਤਰ ਅਮਰ ਸਿੰਘ ਵਾਸੀ ਜ਼ਿਲ੍ਹਾ ਯਮੁਨਾਨਗਰ ਹਰਿਆਣਾ ਨੇ ਦੱਸਿਆ ਕਿ ਉਹ ਤੇ ਉਸ ਦਾ ਸਾਥੀ ਸੁਰਿੰਦਰ ਸਿੰਘ ਵਾਸੀ ਜੀਂਦ ਹਰਿਆਣਾ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਬਠਿੰਡਾ ਸ਼ਹਿਰ ‘ਚ ਆਏ ਸਨ ਜਦੋਂ ਉਹ ਦਿੱਲੀ ਹਾਰਟ ਹਸਪਤਾਲ ਨੇੜੇ ਪੁੱਜੇ ਤਾਂ ਉਨ੍ਹਾਂ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਏ। ਥਾਣਾ ਕੋਤਵਾਲੀ ਪੁਲਿਸ ਨੇ ਕਾਰ ਚਾਲਕ ਰਵੀ ਭੂਸ਼ਨ ਪੁੱਤਰ ਰਮੇਸ਼ ਕੁਮਾਰ ਵਾਸੀ ਗੋਨਿਆਣਾ ਮੰਡੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਅਜੇ ਤਕ ਦੋਵਾਂ ਮਾਮਲਿਆਂ ‘ਚ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ।

Vinkmag ad
Share Our Daily Posts

News Desk

Read Previous

ਕੋਰੋਨਾ ਵੈਕਸੀਨ ਨਾ ਲੱਗੀ ਹੋਣ ਕਾਰਨ ਡਾਕਟਰਾਂ ਨੇ ਜਣੇਪੇ ਤੋਂ ਕੀਤਾ ਇਨਕਾਰ, ਔਰਤ ਨੇ ਸਿਵਲ ਹਸਪਤਾਲ ਦੇ ਬਾਹਰ..

Read Next

ਖੇਤੀ ਕਾਨੂੰਨ ਬਣਾ ਕੇ ਕੇਂਦਰ ਨੇ ਸੂਬਿਆਂ ਦਾ ਅਧਿਕਾਰ ਖੋਹਿਆ : ਐਡਵੋਕੇਟ ਿਢੱਲੋਂ