Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 2, 2026

ਪੰਜਾਬ ‘ਚ ਕੋਲ਼ੇ ਦਾ ਸੰਕਟ ਵਧਿਆ, ਗੋਇੰਦਵਾਲ ਸਾਹਿਬ ਥਰਮਲ ਪਲਾਂਟ ਦਾ ਇਕ ਯੂਨਿਟ ਹੋਇਆ ਬੰਦ

ਫਤਿਆਬਾਦ : ਕਸਬਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸਥਿਤ ਜੀਵੀਕੇ ਕੰਪਨੀ ਦੇ 540 ਮੈਗਾਵਾਟ ਥਰਮਲ ਪਲਾਂਟ ਦਾ ਇਕ ਯੂੁਨਿਟ ਬੰਦ ਹੋ ਗਿਆ ਹੈ ਜਦੋਂਕਿ ਦੂਸਰੇ ਯੂਨਿਟ ਨੂੰ ਚਾਲੂ ਰੱਖਣ ਲਈ ਕੇਵਲ ਇਕ ਦਿਨ ਦਾ ਕੋਲ਼ਾ ਹੀ ਬਚਿਆ ਹੈ। ਹਾਲਾਂਕਿ ਪਲਾਂਟ ਨੂੰ ਆਸ ਹੈ ਕਿ ਇਕ ਰੈਕ ਕੋਲ਼ਾ ਜਲਦ ਪਹੁੰਚ ਜਾਵੇਗਾ, ਜਿਸ ਨਾਲ ਅਗਲੇ 24 ਘੰਟੇ ਤਕ ਦੂਸਰੇ ਯੂਨਿਟ ਨੂੰ ਬੰਦ ਕਰਨ ਦਾ ਖਦਸ਼ਾ ਟਲ਼ ਸਕਦਾ ਹੈ।

ਤਰਨਤਾਰਨ ਜ਼ਿਲ੍ਹੇ ਦੇ ਕਸਬਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਜੀਵੀਕੇ ਕੰਪਨੀ ਵੱਲੋਂ 540 ਮੈਗਾਵਾਟ ਦਾ ਥਰਮਲ ਪਲਾਂਟ ਲਗਾਇਆ ਗਿਆ ਸੀ। ਜਿਸਦੇ 270-270 ਮੈਗਾਵਾਟ ਦੇ ਦੋ ਯੂਨਿਟ ਕੰਮ ਕਰਦੇ ਹਨ। ਪੰਜਾਬ ਵਿਚ ਕਰੀਬ 10 ਦਿਨ ਤੋਂ ਚੱਲ ਰਹੀ ਕੋਲ਼ੇ ਦੀ ਕਿੱਲਤ ਕਰਕੇ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਦਾ ਇਕ ਯੂਨਿਟ ਬੰਦ ਹੋ ਗਿਆ ਹੈ ਅਤੇ ਹੁਣ ਕੇਵਲ 270 ਮੈਗਾਵਾਟ ਸਮਰੱਥਾ ਵਾਲਾ ਇਕ ਯੂਨਿਟ ਹੀ ਕੰਮ ਕਰ ਰਿਹਾ ਹੈ ਜਿਸ ਨੂੰ ਚਾਲੂ ਰੱਖਣ ਦੇ ਲਈ ਥਰਮਲ ਪਲਾਂਟ ਵਿਚ ਕੇਵਲ ਇਕ ਦਿਨ ਦਾ ਕੋਲ਼ਾ ਹੀ ਬਾਕੀ ਬਚਿਆ ਹੈ। ਹਾਲਾਂਕਿ ਕੋਲ਼ੇ ਦੇ ਇਕ ਰੈਕ ਪਹੁੰਚਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਕ-ਇਕ ਰੈਕ ਕੋਲ਼ੇ ਦਾ ਪਹੁੰਚ ਰਿਹਾ ਹੈ, ਜਿਸ ਨਾਲ ਪਲਾਟ ਦਾ ਯੂਨਿਟ ਚੱਲ ਰਿਹਾ ਹੈ। ਥਰਮਲ ਪਲਾਂਟ ਦੇ ਆਪ੍ਰੇਸ਼ਨਲ ਹੈੱਡ ਵਿਵੇਕ ਸ਼ੁਕਲਾ ਨੇ ਇਕ ਯੂਨਿਟ ਬੰਦ ਹੋਣ ਅਤੇ ਇਕ ਦਿਨ ਦਾ ਕੋਲ਼ਾ ਬਾਕੀ ਹੋਣ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਜਲਦ ਹੀ ਇਕ ਰੈਕ ਕੋਲ਼ਾ ਪਹੁੰਚ ਸਕਦਾ ਹੈ, ਜਿਸ ਨਾਲ ਇਹ ਯੂਨਿਟ ਅਗਲੇ 24 ਘੰਟੇ ਤਕ ਚਾਲੂ ਰੱਖਿਆ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਕੋਲ਼ੇ ਦੀ ਕਿੱਲਤ ਦੇ ਚਲਦਿਆਂ ਇਕ ਇਕ ਰੈਕ ਕੋਲ਼ੇ ਦਾ ਪਹੁੰਚ ਰਿਹਾ ਹੈ, ਜਿਸ ਨਾਲ ਥਰਮਲ ਪਲਾਂਟ ਦਾ ਯੂਨਿਟ ਚੱਲ ਰਿਹਾ ਹੈ। ਦੱਸਣਾ ਬਣਦਾ ਹੈ ਕਿ ਕੋਲ਼ੇ ਦੀ ਕਿੱਲਤ ਦੇ ਚਲਦਿਆਂ ਥਰਮਲ ਪਲਾਂਟਾਂ ਦੇ ਯੂਨਿਟ ਬੰਦ ਹੋ ਰਹੇ ਹਨ ਅਤੇ ਪੰਜਾਬ ਵਿਚ ਇਕ ਵਾਰ ਫਿਰ ਤੋਂ ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਂਕਿ ਪਾਵਰਕਾਮ ਵੱਲੋਂ ਬਿਜਲੀ ਨੂੰ ਸੰਜਮ ਨਾਲ ਵਰਤਣ ਦੀ ਅਪੀਲ ਵੀ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਫੈਕਟਰੀ ਮਾਲਕਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

Read Next

ਕਰਜ਼ੇ ਹੇਠ ਦੱਬੇ ਨੌਜਵਾਨ ਕਿਸਾਨ ਨੇ ਕੀਤੀ ਖੁਦਕੁਸ਼ੀ, ਪਰਿਵਾਰ ਲਈ ਮੁਆਵਜੇ ਦੀ ਮੰਗ