ਭੋਗਪੁਰ : ਪੰਜਾਬ ਦੇ ਮੁਲਾਜ਼ਮਾਂ/ਪੈਨਸ਼ਨਰਾਂ ਅਤੇ ਯੂਟੀ ਇੰਪਲਾਈਜ਼ ਦੇ ਸੱਦੇ ‘ਤੇ ਭੋਗਪੁਰ ਮੰਡਲ ਦੇ ਦਫ਼ਤਰ ਸਾਹਮਣੇ ਮੁਜ਼ਾਹਰਾ ਕੀਤਾ ਕਰਦਿਆਂ ਗੇਟ ਰੈਲੀ ਕੀਤੀ। ਇਸ ਰੈਲੀ ਨੂੰ ਬਾਬਾ ਬਲਵਿੰਦਰ ਸਿੰਘ ਜਨਰਲ ਸਕੱਤਰ ਪੰਜਾਬ, ਜੀਆਰ ਟਾਹਲੀ ਪ੍ਰਧਾਨ ਪੰਜਾਬ, ਸੁਦਰ ਮਸੀਹ ਮੀਤ ਪ੍ਰਧਾਨ ਪੰਜਾਬ, ਗੁਰਮੀਤ ਸਿੰਘ ਿਢੱਲੋਂ, ਬਲਦੇਵ ਸਿੰਘ, ਬਲਵਿੰਦਰ ਸਿੰਘ ਹਰਸੀ ਪਿੰਡ, ਹਰਚਰਨ ਸਿੰਘ, ਮੀਰਾ ਬਾਲੀ ਤੇ ਹੋਰਨਾਂ ਬੁਲਾਰਿਆਂ ਨੇ ਸੰਬੋਧਨ ਕੀਤਾ। ਮੁਲਾਜ਼ਮ ਵਰਗ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਉਂਦੇ ਸਾਰ ਹੀ ਸੂਬੇ ਦਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਲਾਜ਼ਮਾਂ ਦੇ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਜਾਰੀ ਕੀਤੀ ਸੀ, ਉਸ ਨੂੰ ਦੁਬਾਰਾ ਜਾਰੀ ਕਰ ਕੇ ਮੁਲਾਜ਼ਮਾਂ ਦੇ ਜ਼ਖ਼ਮਾਂ ‘ਤੇ ਲੂਣ ਿਛੜਕਿਆ ਅਤੇ ਚੰਨੀ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਰੋਹ ਨੂੰ ਹੋਰ ਤਿੱਖਾ ਕਰ ਦਿੱਤਾ ਹੈ, ਜਿਥੇ 1-1-2016 ਤੋ 30-06-2021 ਤਕ ਕੋਈ ਬਕਾਇਆ ਨਹੀਂ ਦਿੱਤਾ ਗਿਆ, ਜਦਕਿ ਡੀਏ ਦਾ ਬਕਾਇਆ 52 ਹਫਤਿਆਂ ਤੋਂ ਜ਼ਿਆਦਾ ਹੋ ਗਿਆ ਹੈ। ਤਕਰੀਬਨ 64 ਹਫ਼ਤਿਆਂ ਦਾ ਬਕਾਇਆ ਵੀ ਦਿੱਤਾ ਜਾਵੇਗਾ। ਬਾਬਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਜੇਕਰ ਚੰਨੀ ਸਰਕਾਰ ਨੇ ਆਪਣੇ ਤੌਰ ‘ਤੇ ਜਲਦੀ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਨੂੰ ਨਾ ਲਾਗੂ ਕੀਤਾ ਤਾਂ 2022 ਦੀਆਂ ਚੋਣਾਂ ਵਿਚ ਇਨ੍ਹਾਂ ਦੇ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਸਰਕਾਰ ਪਾਸੋਂ ਮੰਗ ਕੀਤੀ ਕਿ ਪੰਜਾਬ ਦਾ ਮਾਹੌਲ ਖਰਾਬ ਨਾ ਹੋਣ ਦਿੱਤਾ ਜਾਵੇ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਮੰਨੀਆਂ ਜਾਣ। ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ।
