Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 1, 2026

ਕਿਸਾਨ ਮਹਾ ਪੰਚਾਇਤ ‘ਚ ਰਾਜੇਵਾਲ ਨੇ ਕਿਹਾ- ਕੇਂਦਰ ਸਰਕਾਰ ਕਿਸਾਨ ਅੰਦੋਲਨ ਤੋਂ ਘਬਰਾ ਚੁੱਕੀ ਐ

ਮੁਕੇਰੀਆਂ/ਹਾਜੀਪੁਰ : ਜਲੰਧਰ-ਪਠਾਨਕੋਟ ਕੌਮੀ ਰਾਜ ਮਾਰਗ ’ਤੇ ਕਸਬਾ ਹਰਸਾ ਮਾਨਸਰ ਵਿਖੇ ਸਥਿਤ ਟੋਲ ਪਲਾਜ਼ਾ ’ਤੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਨਿਰੰਤਰ ਚੱਲ ਰਹੇ ਕਿਸਾਨੀ ਘੋਲ ਨੂੰ 1 ਸਾਲ ਪੂਰਾ ਹੋ ਜਾਣ ਮੌਕੇ ਟੋਲ ਪਲਾਜ਼ਾ ਵਿਖੇ ਸੰਯੁਕਤ ਕਿਸਾਨ ਮੋਰਚਾ ਇਕਾਈ ਮੁਕੇਰੀਆਂ ਦੀ ਅਗਵਾਈ ਵਿਚ ਕਿਸਾਨ ਮਹਾ ਪੰਚਾਇਤ ਕਰਵਾਈ ਗਈ।

ਮਹਾ ਪੰਚਾਇਤ ਵਿਚ ਸੰਯੁਕਤ ਕਿਸਾਨ ਮੋਰਚਾ ਦਿੱਲੀ ਤੋਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਕੁਲਵੰਤ ਸਿੰਘ ਸੰਧੂ, ਬੂਟਾ ਸਿੰਘ ਸ਼ਾਦੀਪੁਰ, ਜੰਗਵੀਰ ਸਿੰਘ ਚੌਹਾਨ, ਮਨਜੀਤ ਸਿੰਘ ਰਾਏ, ਡਾ. ਸਵੈਮਾਨ ਸਿੰਘ ਕੈਲੇਫੋਰਨੀਆ ਆਦਿ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਮਹਾ ਪੰਚਾਇਤ ਦੌਰਾਨ ਵੱਡੀ ਗਿਣਤੀ ਵਿਚ ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਨੇ ਕੇਂਦਰ ਸਰਕਾਰ ਖਿਲਾਫ਼ ਤਿੱਖੀ ਨਾਅਰੇਬਾਜ਼ੀ ਕਰਦੇ ਹੋਏ ਨਵੇਂ ਖੇਤੀ ਕਾਨੂੰਨਾਂ ਸਮੇਤ ਕਿਸਾਨ ਵਿਰੋਧੀ ਹੋਰ ਕਾਨੂੰਨਾਂ ਅਤੇ ਸੋਧਾਂ ਨੂੰ ਤੁਰੰਤ ਖ਼ਾਰਜ ਕੀਤੇ ਜਾਣ ਦੀ ਮੰਗ ਕੀਤੀ।

ਵਿਸ਼ਾਲ ਇਕੱਤਰਤਾ ਦੇ ਰੂਬਰੂ ਹੁੰਦਿਆਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਭਾਰਤ ਅੰਦਰ ਵਿਸ਼ਵ ਦਾ ਸਭ ਤੋਂ ਵੱਡਾ ਲੋਕਤੰਤਰ ਹੋਣ ਦਾ ਦਾਅਵਾ ਕੀਤਾ ਜਾਂਦਾ ਹੈ ਪਰ ਮੌਜੂਦਾ ਹਾਲਾਤ ਅਨੁਸਾਰ ਇਹ ਚਿੰਤਾ ਦਾ ਵਿਸ਼ਾ ਬਣ ਚੁੱਕਾ ਹੈ ਕਿ ਕੀ ਸੱਚਮੁੱਚ ਹੀ ਭਾਰਤ ਦੇਸ਼ ਅੰਦਰ ਲੋਕਤੰਤਰ ਹੈ ਵੀ ਜਾਂ ਨਹੀਂ।

ਉਨ੍ਹਾਂ ਸਿਆਸਤ ਨੂੰ ਵਪਾਰ ਕਰਾਰ ਦਿੰਦੇ ਹੋਏ ਕਿਹਾ ਸਿਆਸੀ ਲੋਕਾਂ ਨੇ ਚੋਣਾਂ ਨੂੰ ਧੰਦਾ ਬਣਾ ਲਿਆ ਹੈ ਤੇ ਚੋਣਾਂ ਦੌਰਾਨ ਬੇਤਹਾਸ਼ਾ ਪੈਸਾ ਖ਼ਰਚ ਕੇ ਕੁਰਸੀਆਂ ’ਤੇ ਕਾਬਜ਼ ਹੋਣ ਵਾਲੇ ਆਪਣਾ-ਆਪਣਾ ਵਪਾਰ ਸ਼ੁਰੂ ਕਰ ਲੈਂਦੇ ਹਨ ਜਦਕਿ ਦੇਸ਼ ਦੀ ਆਮ ਜਨਤਾ ਲਈ ਕੋਈ ਵੀ ਫ਼ਿਕਰਮੰਦ ਨਹੀਂ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਦੇਸ਼ ਦੀ ਜਨਤਾ ਵਿਚ ‘ਫੁੱਟ ਪਾਓ ਤੇ ਰਾਜ ਕਰੋ’ ਵਾਲੀ ਨੀਤੀ ਅਪਣਾਉਂਦੀਆਂ ਹਨ ਤੇ ਲੋਕ ਆਪਣੇ ਨਿੱਕੇ-ਨਿੱਕੇ ਨਿੱਜੀ ਮੁਫ਼ਾਦਾਂ ਲਈ ਸਿਆਸੀ ਲੋਕਾਂ ਦੀਆਂ ਚਾਲਾਂ ਦੇ ਸ਼ਿਕਾਰ ਹੋ ਜਾਂਦੇ ਹਨ। ਰਾਜੇਵਾਲ ਨੇ ਲਖੀਮਪੁਰ ਖੀਰੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਤੋਂ ਸ਼ੁਰੂ ਹੋਇਆ ਸੰਘਰਸ਼ ਪੂਰੇ ਦੇਸ਼ ਅੰਦਰ ਫੈਲ ਚੁੱਕਾ ਹੈ ਤੇ ਕੇਂਦਰ ਸਰਕਾਰ ਅੰਦੋਲਨ ਤੋਂ ਡਰੀ ਤੇ ਘਬਰਾਈ ਹੋਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਨਵੇਂ ਖੇਤੀ ਕਾਨੂੰਨਾਂ ਦੀ ਮੁਕੰਮਲ ਖ਼ਾਰਜੀ ਤਕ ਕਿਸਾਨ ਅੰਦੋਲਨ ਨਿਰਵਿਘਨ ਜਾਰੀ ਰੱਖਿਆ ਜਾਵੇਗਾ।

ਇਸ ਸਮੇਂ ਕੁਲਵੰਤ ਸਿੰਘ ਸੰਧੂ, ਜੰਗਵੀਰ ਸਿੰਘ ਚੌਹਾਨ, ਮਨਜੀਤ ਸਿੰਘ ਰਾਏ, ਬੂਟਾ ਸਿੰਘ ਸ਼ਾਦੀਪੁਰ, ਡਾ. ਸਵੈਮਾਨ ਸਮੇਤ ਹੋਰਨਾਂ ਆਗੂਆਂ ਨੇ ਵੀ ਕਿਸਾਨਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੇਂਦਰ ਸਰਕਾਰ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਖੇਤੀ ਕਾਨੂੰਨ ਵਾਪਸ ਲੈਣ ਸਮੇਤ ਐੱਮਐੱਸਪੀ ਨੂੰ ਕਾਨੂੰਨੀ ਰੂਪ ਵਿੱਚ ਲਾਗੂ ਕੀਤਾ ਜਾਵੇ ਤਾਂ ਜੋ ਦੇਸ਼ ਦੇ ਕਿਸਾਨਾਂ ਦੀ ਆਰਥਿਕ ਸਥਿਤੀ ’ਚ ਸੁਧਾਰ ਹੋ ਸਕੇ।

ਇਸ ਮੌਕੇ ਜਥੇਦਾਰ ਹਰਬੰਸ ਸਿੰਘ ਮੰਝਪੁਰ, ਅਮਰਜੀਤ ਸਿੰਘ ਢਾਡੇਕਟਵਾਲ, ਕਿਰਪਾਲ ਸਿੰਘ ਗੇਰਾ, ਵਿਜੇ ਕੁਮਾਰ ਗੁਲੇਰੀਆ ਪ੍ਰਧਾਨ, ਅਵਤਾਰ ਸਿੰਘ ਬੌਬੀ, ਬਲਜੀਤ ਸਿੰਘ ਛੰਨੀ ਨੰਦ ਸਿੰਘ, ਸੌਰਵ ਮਨਹਾਸ ਬਿੱਲਾ ਸਰਪੰਚ, ਸੁਰਜੀਤ ਸਿੰਘ ਬਿੱਲਾ, ਜਗਦੇਵ ਸਿੰਘ ਭੱਟੀਆਂ, ਨਰਿੰਦਰ ਸਿੰਘ ਗੋਲੀ, ਧਰਮਿੰਦਰ, ਮਾਸਟਰ ਯੋਧ ਸਿੰਘ ਕੋਟਲੀ, ਮਾਸਟਰ ਸਵਰਨ ਸਿੰਘ, ਸ਼ਾਮ ਸਿੰਘ ਸ਼ਾਮਾ, ਅਰਜਨ ਸਿੰਘ ਕਜਲਾ, ਹਰਭਜਨ ਸਿੰਘ ਮੋਹਲਾ, ਬਲਜਿੰਦਰ ਸਿੰਘ ਚੀਮਾ, ਭਾਈ ਮੋਹਨ ਸਿੰਘ ਟਾਂਡਾ ਰਾਮ ਸਹਾਏ, ਸ਼ਿਵ ਕੁਮਾਰ ਤਲਵਾੜਾ, ਗਿਆਨ ਦਾਸ ਗੁਪਤਾ, ਕੁਲਦੀਪ ਸਿੰਘ ਰੰਗਾ, ਸਤਿੰਦਰ ਖਿਜਰਪੁਰ, ਰਵਿੰਦਰ ਸਿੰਘ ਗੋਲੀ, ਬਲਜੀਤ ਸਿੰਘ ਨੀਟਾ ਨੌਸ਼ਹਿਰਾ, ਰਾਜਵੀਰ ਸਿੰਘ ਰਵੀ, ਬਲਵਿੰਦਰ ਸਿੰਘ ਪਨਖੂਹ ਸਮੇਤ ਵੱਡੀ ਗਿਣਤੀ ਮਹਿਲਾਵਾਂ, ਕਿਸਾਨ, ਮਜ਼ਦੂਰ ਅਤੇ ਨੌਜਵਾਨ ਹਾਜ਼ਰ ਸਨ।

Vinkmag ad
Share Our Daily Posts

News Desk

Read Previous

ਤਿਉਹਾਰਾਂ ਦੇ ਦਿਨਾਂ ‘ਚ ਮਹਿੰਗੀ ਸਬਜ਼ੀ ਨੇ ਵਿਗਾੜਿਆ ਰਸੋਈ ਦਾ ਬਜਟ

Read Next

ਹੁਣ ਸੇਵਾ ਕੇਂਦਰਾਂ ਰਾਹੀਂ ਮਿਲਣਗੀਆਂ ਪੰਜਾਬ ਮੈਡੀਕਲ ਕੌਂਸਲ ਨਾਲ ਸਬੰਧਤ 15 ਸੇਵਾਵਾਂ, ਪੜ੍ਹੋ ਪੂਰੀ ਲਿਸਟ