Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 1, 2026

ਹੁਣ ਸੇਵਾ ਕੇਂਦਰਾਂ ਰਾਹੀਂ ਮਿਲਣਗੀਆਂ ਪੰਜਾਬ ਮੈਡੀਕਲ ਕੌਂਸਲ ਨਾਲ ਸਬੰਧਤ 15 ਸੇਵਾਵਾਂ, ਪੜ੍ਹੋ ਪੂਰੀ ਲਿਸਟ

ਜਲੰਧਰ : ਆਮ ਜਨਤਾ ਨੂੰ ਸੇਵਾ ਕੇਂਦਰਾਂ ਰਾਹੀਂ ਮਿਲਣ ਵਾਲੀਆਂ ਸੇਵਾਵਾਂ ਵਿੱਚ ਵਾਧਾ ਕਰਦਿਆਂ ਪੰਜਾਬ ਮੈਡੀਕਲ ਕਾਊਂਸਲ ਨਾਲ ਸਬੰਧਤ 15 ਨਵੀਆਂ ਸੇਵਾਵਾਂ ਨੂੰ ਈ-ਸੇਵਾ ਨਾਲ ਜੋੜ ਦਿੱਤਾ ਗਿਆ ਹੈ, ਜੋ ਕਿ ਸੇਵਾ ਕੇਂਦਰਾਂ ਦੇ ਮਾਧਿਅਮ ਰਾਹੀਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਪੰਜਾਬ ਮੈਡੀਕਲ ਕੌਂਸਲ (ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ) ਦੀਆਂ 15 ਨਵੀਆਂ ਸੇਵਾਵਾਂ ਹੁਣ ਸੇਵਾ ਕੇਂਦਰਾਂ ਨਾਲ ਜੋੜ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੇਵਾਵਾਂ ਵਿੱਚ ਐੱਮ.ਬੀ.ਬੀ.ਐੱਸ. ਪਾਸ ਕਰਨ ਤੋਂ ਬਾਅਦ ਇੱਕ ਸਾਲ ਦੀ ਇੰਟਰਨਸ਼ਿਪ ਟ੍ਰੇਨਿੰਗ ਲਈ ਪ੍ਰੋਵੀਜ਼ਨਲ ਰਜਿਸਟ੍ਰੇਸ਼ਨ ਲਈ ਅਰਜ਼ੀ, ਪੰਜਾਬ ਸੂਬੇ ਤੋਂ ਬਾਹਰ ਤੋਂ ਗ੍ਰੈਜੂਏਸ਼ਨ ਕਰਕੇ ਆਏ ਡਾਕਟਰਾਂ ਲਈ ਪ੍ਰੋਵੀਜ਼ਨਲ ਰਜਿਸਟ੍ਰੇਸ਼ਨ ਲਈ ਬਿਨੈ ਫਾਰਮ, ਵਿਦੇਸ਼ ਤੋਂ ਗ੍ਰੈਜੂਏਸ਼ਨ ਕਰਕੇ ਆਏ ਡਾਕਟਰਾਂ ਲਈ ਪ੍ਰੋਵੀਜ਼ਨਲ ਰਜਿਸਟ੍ਰੇਸ਼ਨ ਲਈ ਬਿਨੈ ਫਾਰਮ, ਰਜਿਸਟ੍ਰੇਸ਼ਨ ਟਰਾਂਸਫਰ ਲਈ ਬਿਨੈ ਫਾਰਮ, ਵਿਦੇਸ਼ ਤੋਂ (foreign) ਰਜਿਸਟ੍ਰੇਸ਼ਨ ਟਰਾਂਸਫਰ ਲਈ ਬਿਨੈ ਫਾਰਮ, ਐੱਮ.ਬੀ.ਬੀ.ਐੱਸ. ਪਾਸ ਕਰਨ ਤੋਂ ਬਾਅਦ ਪੱਕੀ ਰਜਿਸਟ੍ਰੇਸ਼ਨ ਲਈ ਬਿਨੈ ਫਾਰਮ, ਪੰਜਾਬ ਸੂਬੇ ਤੋਂ ਬਾਹਰ ਤੋਂ ਗ੍ਰੈਜੂਏਸ਼ਨ ਕਰਕੇ ਆਏ ਡਾਕਟਰਾਂ ਲਈ ਪੱਕੀ ਰਜਿਸਟ੍ਰੇਸ਼ਨ ਅਤੇ ਵਿਦੇਸ਼ ਤੋਂ ਗ੍ਰੈਜੂਏਸ਼ਨ ਕਰਕੇ ਆਏ ਡਾਕਟਰਾਂ ਲਈ ਪੱਕੀ ਰਜਿਸਟ੍ਰੇਸ਼ਨ ਸਬੰਧੀ ਸੇਵਾਵਾਂ ਹੁਣ ਸੇਵਾ ਕੇਂਦਰਾਂ ਤੋਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ।

ਇਸ ਤੋਂ ਇਲਾਵਾ ਵਾਧੂ ਯੋਗਤਾ ਲਈ ਬਿਨੈ ਫਾਰਮ, ਸਿਰਫ਼ ਐੱਮ.ਡੀ./ਐੱਮ.ਸੀ.ਐਚ. ਡਾਕਟਰਾਂ ਲਈ ਸਪੈਸ਼ਲਾਈਜ਼ੇਸ਼ਨ ਰਜਿਸਟ੍ਰੇਸ਼ਨ ਲਈ ਬਿਨੈ ਫਾਰਮ, ਡੁਪਲੀਕੇਟ ਰਜਿਸਟ੍ਰੇਸ਼ਨ ਸਰਟੀਫਿਕੇਟ ਲਈ ਫਾਰਮ, ਰਜਿਸਟ੍ਰੇਸ਼ਨ ਨਵਿਆਉਣ ਸਬੰਧੀ ਫਾਰਮ, ਇਤਰਾਜ਼ਹੀਣਤਾ ਸਰਟੀਫਿਕੇਟ, ਚੰਗੇ ਵਰਤਾਅ/ਵੈਰੀਫਿਕੇਸ਼ਨ ਸਬੰਧੀ ਫਾਰਮ ਅਤੇ ਰੀਸਟੋਰੇਸ਼ਨ ਲਈ ਐਪਲੀਕੇਸ਼ਨ ਫਾਰਮ ਦੀ ਸਹੂਲਤ ਵੀ ਸੇਵਾ ਕੇਂਦਰਾਂ ਰਾਹੀਂ ਮਿਲੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਸੇਵਾਵਾਂ ਲਈ ਨੇੜੇ ਦੇ ਸੇਵਾ ਕੇਂਦਰ ਵਿਚ ਰਾਬਤਾ ਕੀਤਾ ਜਾ ਸਕਦਾ ਹੈ।

Vinkmag ad
Share Our Daily Posts

News Desk

Read Previous

ਕਿਸਾਨ ਮਹਾ ਪੰਚਾਇਤ ‘ਚ ਰਾਜੇਵਾਲ ਨੇ ਕਿਹਾ- ਕੇਂਦਰ ਸਰਕਾਰ ਕਿਸਾਨ ਅੰਦੋਲਨ ਤੋਂ ਘਬਰਾ ਚੁੱਕੀ ਐ

Read Next

ਅੱਜ ਜਲੰਧਰ ਆਉਣਗੇ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ, ਜਾਣੋ ਕਿਉਂ