Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 1, 2026

ਵਿਆਹੁਤਾ ਵੱਲੋਂ ਪ੍ਰੇਮ ਸਬੰਧਾਂ ‘ਚ ਅੜਿੱਕੇ ਬਣਦੇ ਪਤੀ ਦਾ ਕਤਲ, ਮਰਹੂਮ ਅਦਾਲਤ ‘ਚ ਪਿਆਦੇ ਵਜੋਂ ਕਰਦਾ ਸੀ ਕੰਮ

ਬਠਿੰਡਾ : ਇਕ ਵਿਆਹੁਤਾ ਔਰਤ ਵੱਲੋਂ ਨਾਜਾਇਜ਼ ਸਬੰਧਾਂ ਵਿਚ ਅੜਿੱਕਾ ਬਣਦੇ ਆਪਣੇ ਪਤੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਬਿੱਕਰ ਸਿੰਘ ਪੁੱਤਰ ਕੌਰ ਸਿੰਘ ਵਾਸੀ ਪਿੰਡ ਮਹਿਣਾ ਥਾਣਾ ਲੰਬੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਹਾਲ ਆਬਾਦ ਸਥਾਨਕ ਬੀੜ ਰੋਡ ਵਜੋਂ ਹੋਈ ਹੈ। ਮਰਹੂਮ ਸਥਾਨਕ ਅਦਾਲਤ ਵਿਚ ਪਿਆਦੇ ਦੇ ਤੌਰ ’ਤੇ ਕੰਮ ਕਰਦਾ ਸੀ। ਪੁਲਿਸ ਨੇ ਮ੍ਰਿਤਕ ਦੇ ਪਿਤਾ ਦੀ ਸ਼ਿਕਾਇਤ ’ਤੇ ਉਸ ਦੀ ਪਤਨੀ, ਕਥਿਤ ਪੇ੍ਰਮੀ ਅਤੇ ਸਾਲੇ ਦੇ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ ਤਿੰਨ ਸੌ ਦੋ ਦੇ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਥਾਣਾ ਕੈਨਾਲ ਕਾਲੋਨੀ ਪੁਲਿਸ ਕੋਲ ਦਰਜ ਕਰਾਏ ਬਿਆਨ ਵਿਚ ਕੌਰ ਸਿੰਘ ਨੇ ਦੱਸਿਆ ਕਿ ਉਸਦੇ ਲੜਕੇ ਬਿੱਕਰ ਸਿੰਘ ਦਾ ਵਿਆਹ 15 ਸਾਲ ਪਹਿਲਾਂ ਸੋਨੀਆ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਸੋਨੀਆ ਦੇ ਜਗਸੀਰ ਸਿੰਘ ਵਾਸੀ ਪਿੰਡ ਗੁਰੂਸਰ ਸੈਣੇਵਾਲਾ ਦੇ ਨਾਲ ਨਾਜਾਇਜ਼ ਸਬੰਧ ਬਣ ਗਏ, ਜਿਸ ਕਾਰਨ ਉਕਤ ਪਤੀ ਪਤਨੀ ਵਿਚ ਝਗੜਾ ਰਹਿਦਾ ਸੀ। ਬਿੱਕਰ ਸਿੰਘ ਆਪਣਾ ਪਿੰਡ ਛੱਡ ਕੇ ਬਠਿੰਡਾ ਦੇ ਬੀੜ ਰੋਡ ’ਤੇ ਰਹਿਣ ਲੱਗ ਪਿਆ ਤੇ ਉਸ ਨੇ ਆਪਣੀ ਪਤਨੀ ਨੂੰ ਸਮਝਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਸੋਨੀਆ ਨੇ ਆਪਣੇ ਨਾਜਾਇਜ਼ ਸਬੰਧ ਜਾਰੀ ਰੱਖੇ ਤੇ ਉਹ ਆਪਣੇ ਪ੍ਰੇਮੀ ਨਾਲ ਮਿਲ ਕੇ ਬਿੱਕਰ ਸਿੰਘ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੰਦੀ ਸੀ।

ਮ੍ਰਿਤਕ ਦੇ ਮਾਮੇ ਦੇ ਲੜਕੇ ਜਸਬੀਰ ਸਿੰਘ ਵਾਸੀ ਪਿੰਡ ਸਰਦਾਰਗੜ੍ਹ ਨੇ ਦੱਸਿਆ ਕਿ ਲੰਘੇ ਐਤਵਾਰ ਬਿੱਕਰ ਸਿੰਘ ਦੇ ਸਾਲੇ ਸਨੀ ਨੇ ਫੋਨ ਕਰ ਕੇ ਦੱਸਿਆ ਸੀ ਕਿ ਬਿੱਕਰ ਦੇ ਮੋਟਰਸਾਈਕਲ ਦਾ ਐਕਸੀਡੈਂਟ ਹੋ ਗਿਆ ਹੈ ਅਤੇ ਉਹ ਸਰਕਾਰੀ ਹਸਪਤਾਲ ਬਠਿੰਡਾ ਵਿਖੇ ਦਾਖਲ ਹੈ। ਜਸਬੀਰ ਨੇ ਦੱਸਿਆ ਕਿ ਉਸ ਵੱਲੋਂ ਇਹ ਕਹਿਣਾ ਕਿ ਬਿੱਕਰ ਦਾ ਮੋਟਰਸਾਈਕਲ ਤਾਂ ਪਹਿਲਾਂ ਹੀ ਟੁੱਟ ਗਿਆ ਸੀ, ਜਿਸ ਕਾਰਨ ਉਹ ਮੋਟਰਸਾਈਕਲ ਨਹੀਂ ਵਰਤਦਾ ਸੀ ਤਾਂ ਅੱਗੋਂ ਸੰਨੀ ਨੇ ਫੋਨ ਕੱਟ ਦਿੱਤਾ। ਇਸ ਤੋਂ ਬਾਅਦ ਬਿੱਕਰ ਦੀ ਪਤਨੀ ਸੋਨੀਆ ਨੇ ਆਪਣੇ ਸਹੁਰੇ ਨੂੰ ਫੋਨ ਕਰਕੇ ਕਿਹਾ ਕਿ ਬਿੱਕਰ ਦਾ ਕਿਸੇ ਨੇ ਕਤਲ ਕਰ ਦਿੱਤਾ ਹੈ।

ਮ੍ਰਿਤਕ ਦੇ ਪਿਤਾ ਕੌਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਉਸਦੇ ਲੜਕੇ ਦਾ ਕਤਲ ਸੋਨੀਆ ਨੇ ਆਪਣੇ ਕਥਿਤ ਪ੍ਰੇਮੀ ਜਗਸੀਰ ਸਿੰਘ ਅਤੇ ਭਰਾ ਸੰਨੀ ਨਾਲ ਮਿਲ ਕੇ ਕੀਤਾ ਹੈ ਕਿਉਂਕਿ ਬਿੱਕਰ ਸਿੰਘ ਨੂੰ ਹਸਪਤਾਲ ਵਿੱਚ ਪਹੁੰਚਾਉਣ ਤੋਂ ਬਾਅਦ ਕਥਿਤ ਦੋਸ਼ੀ ਮੌਕੇ ਤੋਂ ਭੱਜ ਗਏ ਸਨ। ਇਸ ਸੰਬੰਧੀ ਥਾਣਾ ਕੈਨਾਲ ਕਾਲੋਨੀ ਦੇ ਐੱਸਐੱਚਓ ਬਲਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਕੌਰ ਸਿੰਘ ਦੇ ਬਿਆਨਾਂ ’ਤੇ ਕਥਿਤ ਦੋਸ਼ਣ ਸੋਨੀਆ, ਦੋਸ਼ੀ ਜਗਸੀਰ ਸਿੰਘ ਅਤੇ ਸਨੀ ਦੇ ਖਿਲਾਫ਼ ਕਤਲ ਦਾ ਮੁਕੱਦਮਾ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

Vinkmag ad
Share Our Daily Posts

News Desk

Read Previous

ਅੱਜ ਜਲੰਧਰ ਆਉਣਗੇ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ, ਜਾਣੋ ਕਿਉਂ

Read Next

11 ਦਿਨਾਂ ’ਚ 244 ਕਰੋੜ ਦੀ ਬਿਜਲੀ ਖਰੀਦੀ, ਫਿਰ ਵੀ 6-6 ਘੰਟੇ ਦੇ ਪਾਵਰ ਕੱਟ ਜਾਰੀ