Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 2, 2026

ਜਲੰਧਰ ‘ਚ ਨਿੱਜੀ ਹਸਪਤਾਲ ਦਾ ਡਾਕਟਰ ਗ੍ਰਿਫ਼ਤਾਰ, ਸ਼ਰਾਬ ਦੇ ਨਸ਼ੇ ‘ਚ ਇੰਜੈਕਸ਼ਨ ਲਾਉਣ ਨਾਲ ਹੋ ਗਈ ਸੀ ਨੌਜਵਾਨ ਦੀ ਮੌਤ

ਜਲੰਧਰ : ਮਾਡਲ ਟਾਊਨ ਦੇ ਗਾਰਜੀਅਨ ਹਸਪਤਾਲ ‘ਚ ਸੋਮਵਾਰ ਰਾਤ ਨਾਬਾਲਗ ਦੀ ਮੌਤ ‘ਤੇ ਹੋਏ ਹੰਗਾਮੇ ਤੋਂ ਬਾਅਦ ਪੁਲਿਸ ਨੇ ਜਿਸ ਡਾਕਟਰ ਨੂੰ ਹਿਰਾਸਤ ‘ਚ ਲਿਆ ਸੀ, ਮੈਡੀਕਲ ਦੌਰਾਨ ਉਸ ਦੇ ਸ਼ਰੀਬ ਪੀਣ ਦੀ ਪੁਸ਼ਟੀ ਹੋ ਗਈ। ਪੁਲਿਸ ਨੇ ਡਾ. ਜਿਤੇਂਦਰ ਸਿੰਘ ਖਿਲਾਫ਼ ਗ਼ੈਰ-ਇਰਾਦਤਨ ਹੱਤਿਆ ਦਾ ਮਾਮਲਾ ਦਰਜ ਕਰ ਲਿਆ ਹੈ। ਇਸ ਦੀ ਪੁਸ਼ਟੀ ਕਰਦੇ ਹੋਏ ਥਾਣਾ ਛੇ ਦੇ ਇੰਚਾਰਜ ਸੁਰਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਡਾਕਟਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਜਾਣਕਾਰੀ ਅਨੁਸਾਰ ਮੁਕੇਰੀਆਂ ਦੇ ਰਹਿਣ ਵਾਲੇ ਚੰਦਰ ਦੇ ਪੁੱਤਰ ਵੰਸ਼ ਦਾ ਮੁਕੇਰੀਆਂ ‘ਚ ਐਕਸੀਡੈਂਟ ਹੋ ਗਿਆ ਸੀ ਜਿਸ ਨੂੰ ਫਸਟਏਡ ਦੇਣ ਤੋਂ ਬਾਅਦ ਡਾਕਟਰਾਂ ਨੇ ਉਸ ਨੂੰ ਜਲੰਧਰ ਲਿਜਾਣ ਨੂੰ ਕਹਿ ਦਿੱਤਾ ਸੀ। ਵੰਸ਼ ਨੂੰ ਲੈ ਕੇ ਉਨ੍ਹਾਂ ਦਾ ਪਰਿਵਾਰ ਜਲੰਧਰ ਦੇ ਗਾਰਜੀਅਨ ਹਸਪਤਾਲ ਪਹੁੰਚਿਆ ਤੇ ਸ਼ਾਮ ਸਾਢੇ ਛੇ ਵਜੇ ਉਸ ਨੂੰ ਹਸਪਤਾਲ ‘ਚ ਦਾਖ਼ਲ ਕਰਵਾ ਦਿੱਤਾ ਗਿਆ। ਹਸਪਤਾਲ ਦਾ ਸਟਾਫ਼ ਉਸ ਨੂੰ ਆਈਸੀਯੂ ‘ਚ ਲੈ ਗਿਆ। ਰਾਤ ਸਾਢੇ ਅੱਠ ਵਜੇ ਦੇ ਕਰੀਬ ਡਾਕਟਰਾਂ ਨੇ ਵੰਸ਼ ਦੇ ਘਰ ਵਾਲਿਆਂ ਨੂੰ ਅੰਦਰ ਬੁਲਾਇਆ ਅਤੇ ਦੱਸਿਆ ਕਿ ਵੰਸ਼ ਦੀ ਮੌਤ ਹੋ ਗਈ ਹੈ। ਏਨਾ ਸੁਣਦਿਆਂ ਹੀ ਪਰਿਵਾਰ ਵਾਲੇ ਭੜਕ ਉੱਠੇ ਤੇ ਜਦੋਂ ਉਨ੍ਹਾਂ ਨੇ ਵੰਸ਼ ਦਾ ਇਲਾਜ ਕਰਨ ਵਾਲੇ ਡਾ. ਜਤਿੰਦਰ ਨੂੰ ਦੇਖਿਆ ਤਾਂ ਉਹ ਸ਼ਰਾਬ ਦੇ ਨਸ਼ੇ ‘ਚ ਸੀ ਜਿਸ ਕਾਰਨ ਪਰਿਵਾਰ ਗੁੱਸੇ ਵਿਚ ਆ ਗਿਆ ਤੇ ਡਾ. ਜਤਿੰਦਰ ਤੇ ਸਟਾਫ ਮੈਂਬਰਾਂ ਨਾਲ ਮਾਰਕੁੱਟ ਕਰਨੀ ਸ਼ੁਰੂ ਕਰ ਦਿੱਤੀ।

ਘਟਨਾ ਤੋਂ ਬਾਅਦ ਥਾਣਾ ਨੰ ਛੇ ਦੇ ਮੁਖੀ ਇੰਸਪੈਕਟਰ ਸੁਰਜੀਤ ਸਿੰਘ ਗਿੱਲ ਮੌਕੇ ‘ਤੇ ਪਹੁੰਚੇ ਅਤੇ ਪਰਿਵਾਰ ਵਾਲਿਆਂ ਨੂੰ ਹਸਪਤਾਲ ‘ਚੋਂ ਬਾਹਰ ਕੱਢਿਆ। ਜਦੋਂ ਪਰਿਵਾਰ ਵਾਲਿਆਂ ਨੇ ਦੇਖਿਆ ਕਿ ਥਾਣਾ ਮੁਖੀ ਹਸਪਤਾਲ ਵਾਲਿਆਂ ਦੀ ਸਾਈਡ ਲੈ ਗਿਆ ਹੈ ਤਾਂ ਉਨ੍ਹਾਂ ਥਾਣਾ ਮੁਖੀ ਖਿਲਾਫ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ ਤੇ ਹਸਪਤਾਲ ਦੇ ਬਾਹਰ ਜਾਮ ਲਗਾ ਦਿੱਤਾ।ਘਟਨਾ ਦੀ ਸੂਚਨਾ ਮਿਲਦਿਆਂ ਹੀ ਅਕਾਲੀ ਆਗੂ ਚੰਦਨ ਗਰੇਵਾਲ, ਭਾਜਪਾ ਨੇਤਾ ਅਸ਼ੋਕ ਸਰੀਨ ਮੌਕੇ ‘ਤੇ ਪਹੁੰਚੇ ਅਤੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਨੇ ਪੀੜਤ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਇਨਸਾਫ ਮਿਲੇਗਾ। ਇਸ ਤੋਂ ਬਾਅਦ ਮੌਕੇ ‘ਤੇ ਪਹੁੰਚ ਏਸੀਪੀ ਮਾਡਲ ਟਾਊਨ ਨੇ ਤੁਰੰਤ ਪੁਲਿਸ ਪਾਰਟੀ ਨੂੰ ਡਾ. ਜਤਿੰਦਰ ਦਾ ਮੈਡੀਕਲ ਕਰਵਾਉਣ ਲਈ ਭੇਜਿਆ ਜਿੱਥੇ ਡਾਕਟਰਾਂ ਵਲੋਂ ਉਨ੍ਹਾਂ ਦੇ ਸ਼ਰਾਬ ਪੀਤੇ ਹੋਣ ਦੀ ਪੁਸ਼ਟੀ ਕੀਤੀ ਗਈ। ਬਾਅਦ ‘ਚ ਡਾ. ਜਤਿੰਦਰ ਖਿਲਾਫ਼ ਧਾਰਾ 304 ਤਹਿਤ ਮਾਮਲਾ ਦਰਜ ਕਰ ਦਿੱਤਾ ਗਿਆ ਹੈ।

Vinkmag ad
Share Our Daily Posts

News Desk

Read Previous

ਲੁਧਿਆਣਾ ‘ਚ ਬਿਜਲੀ ਸੰਕਟ ਤੇਜ਼, 8 ਤੋਂ 10 ਘੰਟੇ ਦਾ ਕੱਟ ਲੱਗਣ ਨਾਲ ਲੋਕ ਪੀਣ ਵਾਲੇ ਪਾਣੀ ਨੂੰ ਤਰਸੇ

Read Next

ਪੰਜਾਬ ’ਚ ਕਈ ਸਿਹਤ ਅਧਿਕਾਰੀਆਂ ਦੇ ਤਬਾਦਲੇ, ਡਾ. ਰਣਜੀਤ ਸਿੰਘ ਜਲੰਧਰ ਦੇ ਨਵੇਂ ਸਿਵਲ ਸਰਜਨ