Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 1, 2026

ਐੱਸਸੀ ਪਰਿਵਾਰ ਦੀ ਕੁੱਟਮਾਰ ਦਾ ਕਮਿਸ਼ਨ ਨੇ ਲਿਆ ਨੋਟਿਸ, ਜਲੰਧਰ ਡਵੀਜ਼ਨ ਦੇ ਕਮਿਸ਼ਨਰ,ਆਈਜੀ, ਡੀਸੀ ਤੇ ਐੱਸਐੱਸਪੀ ਨੂੰ ਨੋਟਿਸ ਜਾਰੀ

ਤਰਨਤਾਰਨ : ਪਿੰਡ ਆਸਲ ਉਤਾੜ ਵਿਖੇ ਪਲਾਟ ਦੇ ਝਗੜੇ ਨੂੰ ਲੈ ਕੇ ਕੁਝ ਲੋਕਾਂ ਵੱਲੋਂ ਐੱਸਸੀ ਪਰਿਵਾਰ ਦੀ ਕਥਿਤ ਤੌਰ ’ਤੇ ਕੁੱਟਮਾਰ ਕਰਨ ਤੇ ਇਕ ਔਰਤ ਨਾਲ ਜਿਨਸੀ ਛੇੜਛਾੜ ਦੇ ਮਾਮਲੇ ਦਾ ਨੈਸ਼ਨਲ ਐੱਸਸੀ ਕਮਿਸ਼ਨ ਨੇ ਗੰਭੀਰ ਨੋਟਿਸ ਲਿਆ ਹੈ। ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਦੀ ਹਦਾਇਤ ’ਤੇ ਕਮਿਸ਼ਨ ਵੱਲੋਂ 22 ਅਕਤੂਬਰ ਤਕ ਇਸ ਮਾਮਲੇ ’ਤੇ ਕਾਰਵਾਈ ਦੀ ਰਿਪੋਰਟ ਮੰਗੀ ਹੈ।

ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਮਿਲੀ ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਨਿੰਦਰ ਸਿੰਘ ਨੇ 2018 ਵਿਚ ਪਿੰਡ ਆਸਲ ਉਤਾੜ ਵਿਖੇ ਘਰ ਖਰੀਦਿਆ ਸੀ ਅਤੇ ਪਿੰਡ ਦੇ ਕੁਝ ਲੋਕ ਇਸ ਮਕਾਨ ਉੱਪਰ ਕਬਜ਼ਾ ਕਰਨਾ ਚਾਹੁੰਦੇ ਸਨ। ਉਨ੍ਹਾਂ ਨੇ 12 ਜਨਵਰੀ ਨੂੰ ਇਸ ਪਰਿਵਾਰ ਉੱਪਰ ਕਥਿਤ ਤੌਰ ’ਤੇ ਹਮਲਾ ਕਰ ਦਿੱਤਾ ਜਿਨ੍ਹਾਂ ’ਚ ਕੁਝ ਅਣਪਛਾਤੇ ਬੰਦੇ ਵੀ ਸ਼ਾਮਲ ਸਨ। ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਅਸਰ ਰਸੂਖ ਵਾਲੇ ਇਨ੍ਹਾਂ ਬੰਦਿਆਂ ਨੇ ਪਰਿਵਾਰ ’ਚ ਮੌਜੂਦ ਔਰਤ ਨਾਲ ਕਥਿਤ ਛੇੜਖਾਨੀ ਕਰਨ ਦੀ ਕੋਸ਼ਿਸ਼ ਕੀਤੀ ਅਤੇ ਉਸ ਦੇ ਕੱਪੜੇ ਪਾੜ ਦਿੱਤੇ।

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਨ੍ਹਾਂ ਦੇ ਪਰਿਵਾਰ ਉੱਪਰ ਤਲਵਾਰਾਂ ਨਾਲ ਹਮਲਾ ਕੀਤਾ ਗਿਆ ਅਤੇ ਕੁਝ ਫਾਇਰ ਵੀ ਕੀਤੇ ਗਏ। ਉਨ੍ਹਾਂ ਵੱਲੋਂ ਜਾਤੀ ਸੂਚਕ ਸ਼ਬਦ ਬੋਲਣ ਦੇ ਵੀ ਦੋਸ਼ ਲਗਾਏ ਗਏ ਹਨ।

ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਨ੍ਹਾਂ ਵੱਲੋਂ ਵਲਟੋਹਾ ਥਾਣੇ ’ਚ ਰਿਪੋਰਟ ਦਰਜ ਕਰਵਾਉਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਨੇ ਐੱਸਐੱਚਓ ਬਲਵਿੰਦਰ ਸਿੰਘ ਕੋਲ ਲਿਖਤੀ ਸ਼ਿਕਾਇਤ ਕੀਤੀ ਸੀ ਤੇ ਕਾਰਵਾਈ ਨਾ ਹੋਣ ਮਗਰੋਂ ਭਿੱਖੀਵਿੰਡ ਦੇ ਡੀਐੱਸਪੀ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਸੀ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਲਈ ਵਿਸ਼ੇਸ ਜਾਂਚ ਟੀਮ ਵੀ ਬਣਾਈ ਪਰ ਅਜੇ ਤਕ ਕਥਿਤ ਮੁਲਜ਼ਮਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਈ।

ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨੇ ਜਲੰਧਰ ਡਵੀਜ਼ਨ ਦੇ ਕਮਿਸ਼ਨਰ, ਫਿਰੋਜ਼ਪੁਰ ਰੇਂਜ ਦੇ ਆਈਜੀ, ਤਰਨਤਾਰਨ ਦੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਨੋਟਿਸ ਜਾਰੀ ਕਰਦਿਆਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਕਰਕੇ ਰਿਪੋਰਟ ਤੁਰੰਤ ਕਮਿਸ਼ਨ ਨੂੰ ਭੇਜੀ ਜਾਵੇ। ਉਨ੍ਹਾਂ ਇਹ ਵੀ ਚਿਤਾਵਨੀ ਦਿੱਤੀ ਕਿ ਜੇਕਰ ਨਿਸ਼ਚਿਤ ਸਮੇਂ ਵਿਚ ਰਿਪੋਰਟ ਨਾ ਸੌਂਪੀ ਗਈ ਤਾਂ ਕਮਿਸ਼ਨ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਨ੍ਹਾਂ ਉਚ ਅਧਿਕਾਰੀਆਂ ਨੂੰ ਦਿੱਲੀ ਤਲਬ ਕਰੇਗਾ।

Vinkmag ad
Share Our Daily Posts

News Desk

Read Previous

ਕੇਜਰੀਵਾਲ ਦਾ ਵਿਰੋਧ ਕਰਨ ਪਹੁੰਚੇ ਕਿਸਾਨ, ਆਪ ਸੁਪਰੀਮੋ ਦੀ 11.30 ਵਜੇ ਵਪਾਰੀਆਂ ਨਾਲ ਮੀਟਿੰਗ

Read Next

ਨਸ਼ੇ ਦੀ ਓਵਰਡੋਜ਼ ਨਾਲ ਹੋਈਆਂ ਦੋ ਮੌਤਾਂ, ਛੇ ਖ਼ਿਲਾਫ਼ ਮੁਕੱਦਮਾ ਦਰਜ