Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 1, 2026

ਨਸ਼ੇ ਦੀ ਓਵਰਡੋਜ਼ ਨਾਲ ਹੋਈਆਂ ਦੋ ਮੌਤਾਂ, ਛੇ ਖ਼ਿਲਾਫ਼ ਮੁਕੱਦਮਾ ਦਰਜ

ਬਠਿੰਡਾ: ਪਿਛਲੇ ਸਮੇਂ ਦੌਰਾਨ ਨਸ਼ੇ ਦੀ ਓਵਰਡੋਜ਼ ਕਾਰਨ ਦੋ ਨੌਜਵਾਨਾਂ ਦੀ ਹੋਈ ਮੌਤ ਦੇ ਮਾਮਲੇ ਵਿੱਚ ਪੁਲਿਸ ਨੇ ਨਸ਼ਾ ਵੇਚਣ ਵਾਲੇ ਛੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਕੈਨਾਲ ਕਾਲੋਨੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਜਸਬੀਰ ਕੌਰ ਪਤਨੀ ਜਗਤਾਰ ਸਿੰਘ ਵਾਸੀ ਬੀੜ ਤਲਾਬ ਨੇ ਦੱਸਿਆ ਕਿ ਪੰਦਰਾਂ ਅਗਸਤ ਦੋ ਹਜ਼ਾਰ ਇਕ ਨੂੰ ਉਸ ਦੇ ਲੜਕੇ ਮਨਪ੍ਰੀਤ ਸਿੰਘ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਸੀ ਉਸ ਸਮੇਂ ਉਨ੍ਹਾਂ ਨੇ ਨੌਜਵਾਨ ਦਾ ਸਸਕਾਰ ਕਰ ਦਿੱਤਾ ਸੀ ਪਰ ਬਾਅਦ ਵਿਚ ਪੜਤਾਲ ਦੌਰਾਨ ਪਤਾ ਲੱਗਾ ਕਿ ਉਸ ਲੜਕੇ ਮਨਪ੍ਰੀਤ ਸਿੰਘ ਨੂੰ ਰਾਹੁਲ ਖੁਰਾਣਾ ਤੇ ਰੋਹਿਤ ਖੁਰਾਣਾ ਪੁੱਤਰ ਸਤੀਸ਼ ਕੁਮਾਰ ਵਾਸੀ ਗੋਪਾਲ ਨਗਰ ਬਠਿੰਡਾ, ਹਰਜੀਤ ਸਿੰਘ ਪੁੱਤਰ ਛਿੰਦਰਪਾਲ ਸਿੰਘ ਬਾਸੀ ਢਿੱਲੋਂ ਕਲੋਨੀ ਬਠਿੰਡਾ’ ਸੁਰਿੰਦਰ ਬਾਣੀਆ ਵਾਸੀ ਮੁਲਤਾਨੀਆ ਰੋਡ, ਬੂਟਾ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਸੁਰਖਪੀਰ ਰੋਡ ਬਠਿੰਡਾ ਨਸ਼ੇ ਦੀ ਸਪਲਾਈ ਕਰਦੇ ਸਨ ਜਿਸ ਕਾਰਨ ਉਸ ਦੇ ਲੜਕੇ ਦੀ ਮੌਤ ਹੋਈ ਹੈ।

ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਪਰ ਅਜੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ। ਇਸ ਤਰ੍ਹਾਂ ਹੀ ਇਕ ਹੋਰ ਮਾਮਲੇ ਵਿਚ ਥਾਣਾ ਤਲਵੰਡੀ ਸਾਬੋ ਦੀ ਪੁਲਸ ਨੇ ਜੀ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਲਛਮਣ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਭਾਗੀਵਾਂਦਰ ਨੇ ਦੱਸਿਆ ਕਿ ਅਠਾਰਾਂ ਜੂਨ ਦੋ ਹਜਾਰ ਇੱਕ ਨੂੰ ਉਸ ਦੇ ਭਤੀਜੇ ਕੁਲਦੀਪ ਸਿੰਘ ਦੀ ਚਿੱਟੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਸੀ ਉਸ ਦੀ ਲਾਸ਼ ਪਿੰਡ ਭਾਗੀਵਾਂਦਰ ਦੇ ਸਵਰਨ ਸਿੰਘ ਪੁੱਤਰ ਕਾਕਾ ਸਿੰਘ ਦੇ ਘਰੋਂ ਮਿਲੀ ਸੀ। ਉਸ ਨੇ ਬਿਆਨਾਂ ਵਿਚ ਦੋਸ਼ ਲਾਇਆ ਕਿ ਸਵਰਨ ਸਿੰਘ ਉਰਫ ਸਵਰਨ ਸਿੰਘ ਨੇ ਉਸ ਦੇ ਭਤੀਜੇ ਨੂੰ ਚਿੱਟੇ ਦੀ ਜ਼ਿਆਦਾ ਡੋਜ਼ ਦੇ ਦਿੱਤੀ ਜਿਸ ਕਾਰਨ ਉਸ ਦੀ ਮੌਤ ਹੋ ਗਈ ਥਾਣਾ ਤਲਵੰਡੀ ਸਾਬੋ ਪੁਲਸ ਨੇ ਸਵਰਨ ਸਿੰਘ ਉਰਫ ਸਵਰਨ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ

Vinkmag ad
Share Our Daily Posts

News Desk

Read Previous

ਐੱਸਸੀ ਪਰਿਵਾਰ ਦੀ ਕੁੱਟਮਾਰ ਦਾ ਕਮਿਸ਼ਨ ਨੇ ਲਿਆ ਨੋਟਿਸ, ਜਲੰਧਰ ਡਵੀਜ਼ਨ ਦੇ ਕਮਿਸ਼ਨਰ,ਆਈਜੀ, ਡੀਸੀ ਤੇ ਐੱਸਐੱਸਪੀ ਨੂੰ ਨੋਟਿਸ ਜਾਰੀ

Read Next

ਸਾਢੇ ਤਿੰਨ ਸਾਲ ਦੀ ਬੱਚੀ ਹੋਈ ਘਰ ‘ਚੋਂ ਅਗਵਾ, ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ