Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 1, 2026

CM ਚੰਨੀ ਦੇ ਇਸ਼ਾਰੇ ‘ਤੇ ਪੇਂਡੂ ਦਲਿਤ ਮਜ਼ਦੂਰਾਂ ‘ਤੇ ਲਾਠੀਚਾਰਜ ਦੀ ਪੇਂਡੂ ਮਜ਼ਦੂਰ ਯੂਨੀਅਨ ਨੇ ਕੀਤੀ ਨਿੰਦਾ

ਕਰਤਾਰਪੁਰ: ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਤਹਿਸੀਲ ਕਮੇਟੀ ਨੇ ਮੋਰਿੰਡਾ ਵਿਖੇ ਆਪਣੀਆਂ ਮੰਗਾਂ ਨੂੰ ਹੱਲ ਕਰਵਾਉਣ ਲਈ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਮੁੱਖ ਮੰਤਰੀ ਨੂੰ ਮਿਲਣ ਗਏ ਬੇਜ਼ਮੀਨੇ ਐੱਸਸੀ ਪਰਿਵਾਰਾਂ ‘ਤੇ ਮੁੱਖ ਮੰਤਰੀ ਦੇ ਇਸ਼ਾਰੇ ‘ਤੇ ਪੁਲਿਸ ਵਲੋਂ ਅੰਨ੍ਹੇਵਾਹ ਲਾਠੀਚਾਰਜ ਕਰਨ ਦੀ ਤਿੱਖੇ ਸ਼ਬਦਾਂ ‘ਚ ਨਿੰਦਾ ਕੀਤੀ ਹੈ।

ਯੂਨੀਅਨ ਦੇ ਆਗੂ ਗੁਰਪ੍ਰੀਤ ਸਿੰਘ ਚੀਦਾ ਤੇ ਬਲਵਿੰਦਰ ਕੌਰ ਦਿਆਲਪੁਰ ਨੇ ਕਿਹਾ ਕਿ ਹਜ਼ਾਰਾਂ ਪੇਂਡੂ ਦਲਿਤ ਮਜ਼ਦੂਰ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਪੰਚਾਇਤੀ ਜ਼ਮੀਨ ‘ਚੋਂ ਤੀਜਾ ਹਿੱਸਾ ਦਲਿਤਾਂ ਲਈ ਪੱਕੇ ਤੌਰ ਤੇ ਲੈਣ, ਨਜ਼ੂਲ ਸੁਸਾਇਟੀ ਦੀਆਂ ਜ਼ਮੀਨਾਂ ਦੇ ਬਿਨਾ ਸ਼ਰਤ ਮਾਲਕੀ ਹੱਕ ਲੈਣ, ਸੀਲਿੰਗ ਐਕਟ ਤੋਂ ਉੱਪਰਲੀ ਜ਼ਮੀਨ ਬੇਜ਼ਮੀਨੇ ਲੋਕਾਂ ਵਿੱਚ ਵੰਡਾਉਣ, ਲੋੜਵੰਦ ਪਰਿਵਾਰਾਂ ਨੂੰ ਪੰਜ ਪੰਜ ਮਰਲੇ ਪਲਾਟ ਦਿਵਾਉਣ, ਮਾਈਕ੍ਰੋਫਾਇਨਾਂਸ ਕੰਪਨੀਆਂ ਸਮੇਤ ਮਜ਼ਦੂਰਾਂ ਦੇ ਸਾਰੇ ਕਰਜ਼ੇ ਮੁਆਫ਼ ਕਰਕੇ ਸਹਿਕਾਰੀ ਸਭਾ ਵਿੱਚ ਮੈਂਬਰ ਬਣਾ ਕੇ ਸਰਕਾਰੀ ਕਰਜ਼ੇ ਦਾ ਪ੍ਰਬੰਧ ਕਰਾਉਣ ਆਦਿ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਦੇ ਸ਼ਹਿਰ ਮੋਰਿੰਡਾ ਵਿਚ ਹਜ਼ਾਰਾਂ ਦੀ ਗਿਣਤੀ ਵਿੱਚ ਰੇਲਵੇ ਸਟੇਸ਼ਨ ਕੋਲ ਇਕੱਠੇ ਹੋ ਕੇ ਮੁਲਾਕਾਤ ਲਈ ਕੋਠੀ ਵੱਲ ਮਾਰਚ ਕੀਤਾ ਗਿਆ ਹੈ।

ਜਿੱਥੇ ਮੁੱਖ ਮੰਤਰੀ ਦੀ ਕੋਠੀ ਤੋਂ ਪਹਿਲਾਂ ਹੀ ਭਾਰੀ ਪੁਲੀਸ ਫੋਰਸ ਵੱਲੋਂ ਬੈਰੀਕੇਡ ਲਾ ਕੇ ਪੇਂਡੂ ਦਲਿਤਾਂ ਮਜ਼ਦੂਰਾ ਨੂੰ ਰਸਤੇ ਵਿੱਚ ਰੋਕ ਲਿਆ ਗਿਆ, ਇਸ ਮੌਕੇ ਤਿੰਨ ਘੰਟੇ ਪ੍ਰਸ਼ਾਸਨ ਨਾਲ ਚੱਲੀ ਗੱਲਬਾਤ ਤੋਂ ਬਾਅਦ ਦਲਿਤਾਂ ਉੱਪਰ ਲਾਠੀਚਾਰਜ ਕਰਕੇ ਉਹਨਾਂ ਨੂੰ ਬੁਰੀ ਤਰ੍ਹਾਂ ਜਖਮੀ ਕਰ ਦਿੱਤਾ ਗਿਆ। ਉਹਨਾ ਕਿਹਾ ਕੇ ਭਾਵੇਂ ਦਲਿਤ ਚਿਹਰੇ ਦਾ ਮੁੱਖਮੰਤਰੀ ਲੈ ਆਂਦਾ ਹੈ ਪਰ ਕਾਂਗਰਸ ਦੀ ਨੀਤੀ ਪਹਿਲਾਂ ਵਾਲੀ ਹੀ ਹੈ, ਉਨ੍ਹਾਂ ਕਿਹਾ ਕਿ ਚਿਹਰੇ ਬਦਲੇ ਨੇ ਸਰਕਾਰਾਂ (ਪ੍ਰਬੰਧ) ਨਹੀਂ।

ਇਸ ਮੌਕੇ ਯੂਨੀਅਨ ਵੱਲੋਂ ਪਿੰਡ ਮਸਾਣੀਆਂ ਬਲਾਕ ਬਟਾਲਾ ਜ਼ਿਲਾ ਗੁਰਦਾਸਪੁਰ ਦੇ ਅਨੁਸੂਚਿਤ ਜਾਤੀ ਪਰਿਵਾਰਾਂ ਨਾਲ ਵਧੀਕੀ ਕਰਨ ਵਾਲੇ ਉੱਚ ਜਾਤੀ ਦੇ ਹੰਕਾਰੀ ਸਿਆਸੀ ਲੋਕਾਂ ਵਿਰੁੱਧ ਬਣਦੀ ਕਾਰਵਾਈ ਕਰਨ ਦੀ ਥਾਂ ਪੀੜਤ ਪਰਿਵਾਰਾਂ ਨੂੰ ਹੀ ਦਬਾਉਣ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਯੂਨੀਅਨ ਦੇ ਸੂਬਾ ਸੱਦੇ ਉੱਤੇ 18 ਅਕਤੂਬਰ ਨੂੰ ਐੱਸ ਐੱਸ ਪੀ ਬਟਾਲਾ ਦੇ ਦਫ਼ਤਰ ਦੇ ਕੀਤੇ ਜਾਣ ਵਾਲੇ ਘੇਰਾਓ ਵਿੱਚ ਇਲਾਕੇ ਭਰ ਤੋਂ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦਾ ਐਲਾਨ ਵੀ ਕੀਤਾ ।

Vinkmag ad
Share Our Daily Posts

News Desk

Read Previous

ਸਾਢੇ ਤਿੰਨ ਸਾਲ ਦੀ ਬੱਚੀ ਹੋਈ ਘਰ ‘ਚੋਂ ਅਗਵਾ, ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ

Read Next

ਤੇਲ ਦੀਆਂ ਕੀਮਤਾਂ ‘ਚ ਭਾਰੀ ਵਾਧਾ ਨਿੰਦਣਯੋਗ: ਸ਼ਾਹਪੁਰ