Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 1, 2026

ਡਾ. ਰਣਜੀਤ ਸਿੰਘ ਘੋਤੜਾ ਨੇ ਸਿਵਲ ਸਰਜਨ ਦਾ ਅਹੁਦਾ ਸੰਭਾਲਿਆ

ਜਲੰਧਰ :ਡਾ. ਰਣਜੀਤ ਸਿੰਘ ਘੋਤੜਾ ਨੇ ਬੁੱਧਵਾਰ ਨੂੰ ਸਿਵਲ ਸਰਜਨ ਜਲੰਧਰ ਦਾ ਅਹੁਦਾ ਸੰਭਾਲ ਲਿਆ। ਡਾ. ਰਣਜੀਤ ਸਿੰਘ ਘੋਤੜਾ ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾਕਟਰ ਹਨ। ਸਿਵਲ ਸਰਜਨ ਵੱਲੋਂ ਸਿਹਤ ਵਿਭਾਗ ਪੰਜਾਬ ‘ਚ ਸੀਐੱਚਸੀ ਕਲਾਨੌਰ ਜ਼ਿਲ੍ਹਾ ਗੁਰਦਾਸਪੁਰ ਤੋਂ ਆਪਣੀਆਂ ਸੇਵਾਵਾਂ ਦਾ ਸਫਰ ਸ਼ੁਰੂ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਸੀਐੱਚਸੀ ਟਾਂਡਾ ਵਿਖੇ ਬਤੌਰ ਮੈਡੀਕਲ ਅਫ਼ਸਰ ਲੰਬੇ ਸਮੇਂ ਤਕ ਆਪਣੀਆਂ ਸੇਵਾਵਾਂ ਦਿੱਤੀਆਂ ਗਈਆਂ। ਇਸ ਉਪਰੰਤ ਉਨ੍ਹਾਂ ਵੱਲੋਂ ਬਤੌਰ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਹੁਸ਼ਿਆਰਪੁਰ, ਜ਼ਿਲ੍ਹਾ ਸਿਹਤ ਅਫ਼ਸਰ ਮਾਨਸਾ ਤੇ ਸੀਨੀਅਰ ਮੈਡੀਕਲ ਅਫ਼ਸਰ ਸੀਐਚਸੀ ਭਾਮ ਜ਼ਿਲ੍ਹਾ ਗੁਰਦਾਸਪੁਰ, ਸੀਐੱਚਸੀ ਭੂੰਗਾ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਵੀ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ। ਡਾ. ਰਣਜੀਤ ਸਿੰਘ ਬਤੌਰ ਸਿਵਲ ਸਰਜਨ ਹੁਸ਼ਿਆਰਪੁਰ ਵਿਖੇ ਵੀ ਸੇਵਾਵਾਂ ਨਿਭਾਅ ਚੁੱਕੇ ਹਨ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਵਰਿੰਦਰ ਕੌਰ ਥਿੰਦ, ਡਾ. ਰਮਨ ਕੁਮਾਰ ਗੁਪਤਾ, ਡਾ. ਅਰੁਣ ਵਰਮਾ, ਡਾ. ਰਾਕੇਸ਼ ਚੋਪੜਾ, ਡਾ. ਜਸਵਿੰਦਰ ਸਿੰਘ, ਡਾ. ਰਵਲੀਨ ਸਿੰਘ, ਰਣਬੀਰ ਕੌਰ, ਕਿਰਪਾਲ ਸਿੰਘ ਝੱਲੀ ਤੇ ਜ਼ਿਲ੍ਹੇ ਦੇ ਹੋਰ ਸਿਹਤ ਅਧਿਕਾਰੀ ਤੇ ਮੁਲਾਜ਼ਮ ਮੌਜੂਦ ਸਨ।

Vinkmag ad
Share Our Daily Posts

News Desk

Read Previous

ਤੇਲ ਦੀਆਂ ਕੀਮਤਾਂ ‘ਚ ਭਾਰੀ ਵਾਧਾ ਨਿੰਦਣਯੋਗ: ਸ਼ਾਹਪੁਰ

Read Next

ਕਾਰ ਦੀ ਫੇਟ ਵੱਜਣ ਨਾਲ 28 ਸਾਲਾ ਵਿਅਕਤੀ ਦੀ ਮੌਤ