Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 1, 2026

ਸ਼ਾਹ ਨਾਲ ਆਪਣੀ ਅਣ ਨਿਰਧਾਰਿਤ ਮੀਟਿੰਗ ਦੌਰਾਨ ਹੋਈ ਗੱਲਬਾਤ ਦਾ ਵੇਰਵੇ ਜਨਤਕ ਕਰਨ ਚੰਨੀ : ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰ ਤੇ ਪੰਜਾਬ ਸਰਕਾਰਾਂ ਵੱਲੋਂ ਅਸਿੱਧੇ ਤੌਰ ’ਤੇ ਕੇਂਦਰੀ ਰਾਜ ਲਾਗੂ ਕਰਨ ’ਤੇ ਦੋਹਾਂ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪਿਛਲੇ ਹਫ਼ਤੇ ਗ੍ਰਹਿ ਮੰਤਰੀ ਨਾਲ ਮੀਟਿੰਗ ਅਣ ਨਿਰਧਾਰਿਤ ਮੀਟਿੰਗ ਵਿਚ ਹੀ ਇਸ ਬਹੁਤ ਹੀ ਭੜਕਾਊ ਤੇ ਖ਼ਤਰਨਾਕ ਕਦਮ ਲਈ ਆਧਾਰ ਤਿਆਰ ਹੋ ਗਿਆ ਸੀ। ਉਹਨਾਂ ਨੇ ਮੁੱਖ ਮੰਤਰੀ ਨੁੰ ਕਿਹਾ ਕਿ ਉਹ ਜਾਂ ਤਾਂ ਆਪਣਾ ਇਰਾਦਾ ਵਿਖਾਉਂਦਿਆਂ ਕਾਰਵਾਈ ਕਰਨ ਜਾਂ ਫਿਰ ਸਭ ਕੁਝ ਛੱਡ ਦੇਣ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਜਿਹਾ ਕਦੇ ਨਹੀਂ ਹੁੰਦਾ ਕਿ ਕੇਂਦਰ ਸਰਕਾਰ ਸੂਬਾ ਸਰਕਾਰ ਦੀ ਸਹਿਮਤੀ ਤੋਂ ਬਗੈਰ ਅਜਿਹੇ ਵੱਡੇ ਫੈਸਲੇ ਲਵੇ ਅਤੇ ਚੰਨੀ ਤੇ ਉਹਨਾਂ ਦੇ ਸਾਥੀਆਂ ਵੱਲੋਂ ਪਾਇਆ ਜਾ ਰਿਹਾ ਰੌਲਾ ਅਸਲ ਵਿਚ ਇਸ ਸਾਜ਼ਿਸ਼ ਵਿਚ ਉਹਨਾਂ ਦੀ ਸ਼ਮੂਲੀਅਤ ’ਤੇ ਪਰਦਾ ਪਾਉਣ ਦਾ ਯਤਨ ਹੈ।

ਸਰਦਾਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਕੇਂਦਰ ਸਰਕਾਰ ਵੱਲੋਂ ਪੰਜਾਬ ਵਿਚ ਲੋਕਤੰਤਰੀ ਪ੍ਰਕਿਰਿਆ ਤੇ ਸੰਘੀ ਸਿਧਾਂਤ ਨੁੰ ਸਾਬੋਤਾਜ਼ ਕਰਨ ਖਿਲਾਫ ਉਹਨਾਂ ਦੀ ਸਰਕਾਰ ਵੱਲੋਂ ਚੁੱਕੇ ਜਾਣ ਵਾਲੇ ਕਦਮਾਂ ਬਾਰੇ ਸੂਬੇ ਦੇ ਲੋਕਾਂ ਨਾਲ ਕਦਮ ਸਾਂਝੇ ਕਰਨ। ਉਹਨਾਂ ਕਿਹਾ ਕਿ ਤੁਸੀਂ ਵਿਰੋਧੀ ਧਿਰ ਵਿਚ ਨਹੀਂ ਹੋ। ਚੰਨੀ ਜੀ ਤੁਸੀਂ ਸੂਬੇ ਦੇ ਮੁੱਖ ਮੰਤੀ ਹੋ। ਤੁਹਾਡਾ ਕੰਮ ਸਿਰਫ਼ ਰਵਾਇਤੀ ਪ੍ਰੈਸ ਬਿਆਨ ਜਾਰੀ ਕਰਨਾ ਤੇ ਸਿਰਫ਼ ਹਲਕੇ ਢੰਗ ਵਿਚ ਕੇਂਦਰ ਤੇ ਇਸ ਖ਼ਤਰਨਾਕ ਕਦਮ ਦੇ ਨਿਖੇਧੀ ਕਰਨਾ ਨਹੀਂ ਹੈ। ਉਹਨਾਂ ਕਿਹਾ ਕਿ ਤੁਹਾਨੂੰ ਲੋਕਾਂ ਨੂੰ ਇਹ ਦੱਸਣਾ ਪਵੇਗਾ ਕਿ ਤੁਸੀਂ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਇਸ ਨਮੋਸ਼ੀਜਨਕ ਕਾਰੇ ਦੇ ਖਿਲਾਫ਼ ਕੀ ਕਰਨ ਦਾ ਇਰਾਦਾ ਰੱਖਦੇ ਹੋ।

ਸਰਦਾਰ ਬਾਦਲ ਨੇ ਪੰਜਾਬ ਵਿਚ ਕਾਂਗਰਸ ਪਾਰਟੀ ਦੇ ਆਗੂਆਂ ਨੁੰ ਕਿਹਾ ਕਿ ਉਹ ਕੇਂਦਰ ਅੱਗੇ ਸਰੰਡਰ ਕਰਨ ਦੇ ਮਾਮਲੇ ਵਿਚ ਸੂਬਾ ਸਰਕਾਰ ਬਾਰੇ ਆਪਣਾ ਸਟੈਂਡ ਸਪੱਸ਼ਟ ਕਰਨ। ਉਹਨਾਂ ਕਿਹਾ ਕਿ ਕਾਨੁੰਨ ਤੇ ਵਿਵਸਥਾ ਸੂਬਾ ਸਰਕਾਰ ਦਾ ਵਿਸ਼ਾ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਕੋਲ ਸੂਬਾ ਸਰਕਾਰ ਦੀ ਰਾਇ ਤੇ ਸਹਿਮਤੀ ਲਏ ਬਗੈਰ ਸੂਬੇ ਵਿਚ ਕੇਂਦਰੀ ਫੋਰਸਾਂ ਲਾਉਣ ਦਾ ਕੋਈ ਵੀ ਸੰਵਿਧਾਨਕ ਹੱਕ ਨਹੀਂ ਹੈ। ਉਹਨਾਂ ਕਿਹਾ ਕਿ ਇਸ ਲਈ ਜੇਕਰ ਕਾਨੁੰਨ ਵਿਵਸਥਾ ਕੇਂਦਰ ਦੇ ਹਵਾਲੇ ਕਰ ਦਿੱਤੀ ਜਾਂਦੀ ਹੈ ਤਾਂ ਇਹ ਸੁਬਾ ਸਰਕਾਰ ’ਤੇ ਲੂਣ ਛਿੜਕਣ ਤੋਂ ਘੱਟ ਨਹੀਂ ਹੈ।

ਉਹਨਾਂ ਕਿਹਾ ਕਿ ਮੁੱਖਮਤਰੀ ਨੁੰ ਇਸ ਅਸਿੱਧੇ ਕੇਂਦਰੀ ਰਾਜ ਦੇ ਖਿਲਾਫ਼ ਪੰਜਾਬ ਨੁੰ ਬਚਾਉਣ ਲਈ ਚੁੱਕੇ ਜਾਣ ਵਾਲੇ ਕਦਮਾਂ ਬਾਰੇ ਜਾਣਕਾਰੀ ਪੰਜਾਬ ਦੇ ਲੋਕਾਂ ਨਾਲ ਸਾਂਝੀ ਕਰਨੀ ਚਾਹੀਦੀ ਹੈ।

 

ਅਕਾਲੀ ਦਲ ਦੇ ਪ੍ਰਧਾਨ ਕੇਂਦਰ ਸਰਕਾਰ ਵੱਲੋਂ ਤਕਰੀਬਨ ਅੱਧਾ ਪੰਜਾਬ ਬੀਐੱਸਐੱਫ ਹਵਾਲੇ ਕਰ ਕੇ ਕੇਂਦਰੀ ਬਲਾਂ ਨੁੰ ਆਮ ਹਾਲਾਤ ਵਿਚ ਵੀ ਪੁਲਿਸ ਦੀ ਜ਼ਿੰਮੇਵਾਰੀ ਸੌਂਪਣ ਦੇ ਫੈਸਲੇ ’ਤੇ ਪ੍ਰਤੀਕਰਮ ਪ੍ਰਗਟ ਕਰ ਰਹੇ ਸਨ। ਉਹਨਾਂ ਕਿਹਾ ਕਿ ਅਜਿਹੇ ਹਾਲਾਤ ਵਿਚ ਪੰਜਾਬ ਪੁਲਿਸ ਤਾਂ ਸ਼ਕਤੀਵਿਹੂਣੀ ਹੋ ਗਈ ਹੈ। ਉਹਨਾਂ ਕਿਹਾ ਕਿ ਅਸਲ ਵਿਚ ਪੰਜਾਬ ਪੁਲਿਸ ਆਪਣੀ ਮਹੱਤਤਾ ਹੀ ਗੁਆ ਲਵੇਗੀ। ਉਹਨਾਂ ਕਿਹਾ ਕਿ ਇਸ ਵੱਡੇ ਫੈਸਲੇ ਨੂੰ ਸੂਬਾ ਸਰਕਾਰ ਨੁੰ ਵਿਸ਼ਵਾਸ ਵਿਚ ਲਏ ਬਗੈਰ ਲਾਗੂ ਕਰਨਾ ਸੰਭਵ ਹੀ ਨਹੀਂ ਹੈ।

ਸਰਦਾਰ ਬਾਦਲ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੋ ਕਿ ਹਾਲੇ ਵੀ ਕਾਂਗਰਸ ਪਾਰਟੀ ਦਾ ਹਿੱਸਾ ਹਨ, ਦਾ ਪ੍ਰਤੀਕਰਮ ਸਾਬਤ ਕਰਦਾ ਹੈ ਕਿ ਉਹ ਕੁਝ ਬਹੁਤ ਲੁਕਵਾਂ ਕਰ ਰਹੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਤੇ ਹੋਰ ਕਾਂਗਰਸੀ ਆਗੂਆਂ ਜਿਹਨਾਂ ਨੇ ਕਦੇ ਛੋਟੇ ਤੋਂ ਛੋਟੇ ਮਸਲੇ ’ਤੇ ਵੀ ਮੌਕਾ ਨਹੀਂ ਖੁੰਝਾਇਆ, ਉਹ ਵੀ ਇਸ ਵੱਡੇ ਮਾਮਲੇ ਵਿਚ ਰਸਮੀ ਬਿਆਨ ਜਾਰੀ ਕਰਕੇ ਸਿਰਫ਼ ਆਪਣੀ ਸਹਿਮਤੀ ਪ੍ਰਗਟ ਕਰ ਰਹੇ ਹਨ।

 

Vinkmag ad
Share Our Daily Posts

News Desk

Read Previous

ਮਾਡਰਨ ਜੇਲ੍ਹ ‘ਚੋਂ ਹਵਾਲਾਤੀ ਕੋਲੋਂ ਨਸ਼ੀਲਾ ਪਦਾਰਥ ਬਰਾਮਦ

Read Next

ਪੰਜਾਬ ’ਚ ਕੇਜਰੀਵਾਲ ਦਾ ਮਾਸਟਰ ਸਟ੍ਰੋਕ, ਉਦਯੋਗਪਤੀਆਂ ਤੇ ਵਪਾਰੀਆਂ ਨੂੰ ਪਾਰਟਨਰਸ਼ਿਪ ਦਾ ਦਿੱਤਾ ਸੱਦਾ