Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 1, 2026

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮਾਣ ਨਾਲ ਕਿਹਾ – ਅਗਲੇ ਸਾਲ ਤੋਂ NDA ਦੀ ਟ੍ਰੇਨਿੰਗ ’ਚ ਸ਼ਾਮਿਲ ਹੋ ਸਕਣਗੀਆਂ ਦੇਸ਼ ਦੀਆਂ ਬੇਟੀਆਂ

ਨਵੀਂ ਦਿੱਲੀ : ਐੱਨਡੀਏ ’ਚ ਸਲੈਕਟ ਹੋਣਾ ਹਰ ਭਾਰਤੀ ਨੌਜਵਾਨ ਦਾ ਸੁਪਨਾ ਹੁੰਦਾ ਹੈ। ਹੁਣ ਇਸ ਸੁਪਨੇ ਨੂੰ ਸਾਡੇ ਦੇਸ਼ ਦੀਆਂ ਬੇਟੀਆਂ ਵੀ ਪੂਰਾ ਕਰ ਸਕਣਗੀਆਂ। ਉਨ੍ਹਾਂ ਨੂੰ ਇਸ ਸਾਲ ਪਹਿਲੀ ਵਾਰ ਇਸ ਪ੍ਰੀਖਿਆ ’ਚ ਬੈਠਣ ਦਾ ਮੌਕਾ ਮਿਲ ਰਿਹਾ ਹੈ। ਇਸਨੂੰ ਲੈ ਕੇ ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਖੁਸ਼ੀ ਪ੍ਰਗਟਾਈ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਐੱਸਸੀਓ-ਅੰਤਰਰਾਸ਼ਟਰੀ ਵੈਬੀਨਾਰ ’ਚ ‘ਸੁਰੱਖਿਆ ਬਲਾਂ ’ਚ ਔਰਤਾਂ ਦੀ ਭੂਮਿਕਾ’ ਵਿਸ਼ੇ ’ਤੇ ਬੋਲਦਿਆਂ ਕਿਹਾ ਕਿ ਮੈਨੂੰ ਤੁਹਾਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਅਗਲੇ ਸਾਲ ਤੋਂ ਔਰਤਾਂ ਸਾਡੇ ਤਿੰਨ ਫ਼ੌਜਾਂ ਦੀ ਸਿਖਲਾਈ ਸੰਸਥਾਨ, ਰਾਸ਼ਟਰੀ ਸੁਰੱਖਿਆ ਅਕੈਡਮੀ (ਐੱਨਡੀਏ) ’ਚ ਸ਼ਾਮਿਲ ਹੋ ਸਕਣਗੀਆਂ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਫ਼ੌਜ ਬਲਾਂ ’ਚ ਔਰਤਾਂ ਨੂੰ ਸ਼ਾਮਿਲ ਕਰਨਾ ਪਿਛਲੇ ਸਾਲ ਸ਼ੁਰੂ ਹੋ ਗਿਆ ਹੈ ਜੋ ਇਕ ਮੁੱਖ ਮੀਲ ਦਾ ਪੱਥਰ ਹੈ ਜਿਸ ’ਚ ਔਰਤਾਂ ਨੂੰ ਫ਼ੌਜ ਦੇ ਰੈਂਕ ਅਤੇ ਫਾਈਲ ’ਚ ਸ਼ਾਮਿਲ ਕੀਤਾ ਗਿਆ ਹੈ।

ਬੀਤੇ ਸਤੰਬਰ ਮਹੀਨੇ ’ਚ ਸੁਪਰੀਮ ਕੋਰਟ ਦੁਆਰਾ ਮਹਿਲਾ ਉਮੀਦਾਵਰਾਂ ਨੂੰ ਰਾਸ਼ਟਰੀ ਸੁਰੱਖਿਆ ਅਕੈਡਮੀ (ਐੱਨਡੀਏ) ਦੀ ਪ੍ਰੀਖਿਆ ’ਚ ਬੈਠਣ ਦੀ ਆਗਿਆ ਦਾ ਫ਼ੈਸਲਾ ਲਿੰਗ ਸਮਾਨਤਾ ਦੇ ਮੋਰਚੇ ’ਤੇ ਇਕ ਅਹਿਮ ਫ਼ੈਸਲਾ ਰਿਹਾ। ਬੇਟੀਆਂ ਨੂੰ ਸਿੱਖਿਆ ਅਤੇ ਫ਼ੌਜ ’ਚ ਲਿੰਗਿਕ ਭੇਦ ਮਿਟਾਉਣ ਦੀ ਨਵੀਂ ਲਕੀਰ ਖਿੱਚਣ ਵਾਲੇ ਇਸ ਫ਼ੈਸਲੇ ’ਚ ਉੱਚ ਅਦਾਲਤ ਨੇ ਮਹੱਤਵਪੂਰਨ ਆਖ਼ਰੀ ਆਦੇਸ਼ ਜਾਰੀ ਕਰਦੇ ਹੋਏ ਮਹਿਲਾ ਉਮੀਦਵਾਰਾਂ ਨੂੰ ਰਾਸ਼ਟਰੀ ਸੁਰੱਖਿਆ ਅਕੈਡਮੀ ਦੀ ਪ੍ਰੀਖਿਆ ’ਚ ਸ਼ਾਮਿਲ ਹੋਣ ਦੀ ਛੋਟ ਦਿੰਦੇ ਹੋਏ ਕਿਹਾ ਸੀ ਕਿ ਫ਼ੌਜ ਖ਼ੁਦ ਵੀ ਖੁੱਲ੍ਹਾਪਣ ਦਿਖਾਏ।

ਪਰ ਇਸ ਮਾਮਲੇ ’ਚ ਸੁਪਰੀਮ ਕੋਰਟ ’ਚ ਕੀ-ਕੀ ਕਿਹਾ ਗਿਆ ਸੀ ਅਤੇ ਕੋਰਟ ਦੇ ਆਦੇਸ਼ ’ਤੇ ਵਿਭਿੰਨ ਪੱਖਾਂ ਦਾ ਕੀ ਕਹਿਣਾ ਹੈ ਇਹ ਜਾਣਨਾ ਕਾਫੀ ਜ਼ਰੂਰੀ ਹੈ। ਸੁਪਰੀਮ ਕੋਰਟ ’ਚ ਇਸ ਮੁੱਦੇ ’ਤੇ ਜਨਹਿੱਤ ਪਟੀਸ਼ਨ ਪਾਉਣ ਵਾਲੇ ਵਕੀਲ, ਕੁਸ਼ ਕਾਲਰਾ ਦਾ ਕਹਿਣਾ ਸੀ ਕਿ ਲੜਕੀਆਂ ਨੂੰ 12ਵੀਂ ਤੋਂ ਬਾਅਦ ਐੱਨਡੀਏ ’ਚ ਜਾਣ ਦਾ ਮੌਕਾ ਨਹੀਂ ਮਿਲਦਾ ਸੀ ਜੋ ਸੰਵਿਧਾਨ ’ਚ ਉਨ੍ਹਾਂ ਨੂੰ ਦਿੱਤੇ ਗਏ ਅਧਿਕਾਰਾਂ ਦਾ ਉਲੰਘਣ ਹੈ। ਇਹ ਪ੍ਰਚਲਨ ਛੇ ਦਹਾਕਿਆਂ ਤੋਂ ਵੱਧ ਸਮੇਂ ਤੋਂ ਚੱਲਦਾ ਆ ਰਿਹਾ ਹੈ ਅਤੇ ਇਥੇ ਸਿਰਫ਼ ਪੁਰਸ਼ਾਂ ਨੂੰ ਹੀ ਐਂਟਰੀ ਦਿੱਤੀ ਜਾਂਦੀ ਹੈ।

Vinkmag ad
Share Our Daily Posts

News Desk

Read Previous

ਸਹਿਕਾਰੀ ਬੈਂਕਾਂ ਵਿਚ 856 ਅਸਾਮੀਆਂ ਦੀ ਨਵੀਂ ਭਰਤੀ ਕਰਨ ਦਾ ਫ਼ੈਸਲਾ

Read Next

ਜ਼ਿਲ੍ਹੇ ‘ਚ ਵਾਪਸੇ ਵੱਖ-ਵੱਖ ਸੜਕ ਹਾਦਸਿਆਂ ‘ਚ ਦੋ ਵਿਅਕਤੀਆਂ ਦੀ ਮੌਤ, 11 ਜ਼ਖ਼ਮੀ