Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 1, 2026

ਜ਼ਿਲ੍ਹੇ ‘ਚ ਵਾਪਸੇ ਵੱਖ-ਵੱਖ ਸੜਕ ਹਾਦਸਿਆਂ ‘ਚ ਦੋ ਵਿਅਕਤੀਆਂ ਦੀ ਮੌਤ, 11 ਜ਼ਖ਼ਮੀ

ਬਠਿੰਡਾ : ਜ਼ਿਲ੍ਹੇ ਵਿਚ ਵਾਪਰੇ ਵੱਖ-ਵੱਖ ਸੜਕ ਹਾਦਸਿਆਂ ਵਿਚ ਇਕ ਨੌਜਵਾਨ ਸਮੇਤ ਦੋ ਵਿਅਕਤੀਆਂ ਦੀ ਮੌਤ ਹੋ ਗਈ ਤੇ 11 ਵਿਅਕਤੀ ਗੰਭੀਰ ਰੂਪ ’ਚ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਬੁੱਧਵਾਰ ਦੇਰ ਸ਼ਾਮ ਸੀਂਗੋ ਮੰਡੀ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਵਿਆਹ ਤੋਂ ਪਰਤ ਰਹੇ ਇਕ ਨੌਜਵਾਨ ਦੀ ਮੌਤ ਹੋ ਗਈ ਤੇ ਲਾੜੇ ਦਾ ਭਰਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਹਾਦਸੇ ਦੀ ਖਬਰ ਮਿਲਦਿਆਂ ਹੀ ਵਿਆਹ ਵਾਲੇ ਘਰ ਵਿਚ ਮਾਤਮ ਪਸਰ ਗਿਆ ਤੇ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ।

ਜਾਣਕਾਰੀ ਅਨੁਸਾਰ ਪਿੰਡ ਗਹਿਲੇਵਾਲਾ ਦੇ ਜਸਪ੍ਰੀਤ ਸਿੰਘ ਦੀ ਬਰਾਤ ਪਿੰਡ ਜਗ੍ਹਾ ਰਾਮ ਤੀਰਥ ਗਈ ਸੀ। ਵਿਆਹ ਤੋਂ ਬਾਅਦ ਜਦ ਬਰਾਤ ਵਾਪਸ ਪਰਤ ਰਹੀ ਸੀ ਤਾਂ ਲਾੜੇ ਦੇ ਭਰਾ ਹਰਪ੍ਰੀਤ ਸਿੰਘ ਅਤੇ ਜਸਦੀਪ ਸਿੰਘ ਜੱਸੂ (24) ਦੀ ਕਾਰ ਨਰਮੇ ਵਾਲੀ ਟਰਾਲੀ ਨਾਲ ਟਕਰਾ ਕੇ ਪਲਟ ਗਈ, ਜਿਸ ਕਾਰਨ ਦੋਵੇਂ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਸੀਂਗੋ ਪੁਲਿਸ ਚੌਕੀ ਦੇ ਮੁਲਾਜ਼ਮਾਂ ਨੇ ਮੌਕੇ ’ਤੇ ਪਹੁੰਚ ਕੇ ਜ਼ਖਮੀਆਂ ਨੂੰ ਐਂਬੂਲੈਂਸ ਰਾਹੀਂ ਸਰਕਾਰੀ ਹਸਪਤਾਲ ਤਲਵੰਡੀ ਸਾਬੋ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਜਸਦੀਪ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ ਹਰਪ੍ਰੀਤ ਦੀ ਹਾਲਤ ਗੰਭੀਰ ਹੋਣ ਕਾਰਨ ਲੁਧਿਆਣਾ ਦੇ ਇਕ ਨਿੱਜੀ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ। ਇਸੇ ਤਰ੍ਹਾਂ ਵੀਰਵਾਰ ਨੂੰ ਗੋਨਿਆਣਾ ਮੰਡੀ ਕੋਲ ਵਾਪਰੇ ਹਾਦਸੇ ਵਿਚ ਇਕ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ।

ਇਸੇ ਤਰ੍ਹਾਂ ਬੁੱਧਵਾਰ ਦੇਰ ਸ਼ਾਮ ਨੌਂ ਵਜੇ ਦੇ ਕਰੀਬ ਸਥਾਨਕ ਮਲੋਟ ਰੋਡ ’ਤੇ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਛੋਟੇ ਹਾਥੀ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਗੁਰਦਰਸ਼ਨ ਸਿੰਘ ਵਾਸੀ ਗਿੱਦੜਬਾਹਾ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ। ਇਸੇ ਤਰ੍ਹਾਂ ਸਥਾਨਕ ਮਾਨਸਾ ਰੋਡ ’ਤੇ ਜ਼ਮੀਨਦੋਜ ਪੁਲ ’ਤੇ ਦੋ ਮੋਟਰਸਾਈਕਲ ਆਪਸ ਵਿਚ ਟਕਰਾ ਗਏ, ਜਿਸ ਕਾਰਨ ਚਾਰ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਜ਼ਖਮੀਆਂ ਦੀ ਪਛਾਣ ਲਖਵਿੰਦਰ ਸਿੰਘ, ਸ਼ੁਭਦੀਪ ਸਿੰਘ ਵਾਸੀ ਬਠਿੰਡਾ, ਜਤਿੰਦਰ ਕੁਮਾਰ, ਸੰਜੇ ਕੁਮਾਰ ਵਾਸੀ ਮੌੜ ਖ਼ੁਰਦ ਵਜੋਂ ਹੋਈ ਹੈ। ਇਕ ਹੋਰ ਹਾਦਸੇ ਵਿਚ ਸਥਾਨਕ ਮਾਨਸਾ ਰੋਡ ’ਤੇ ਸੰਤੁਲਨ ਵਿਗੜਨ ਕਾਰਨ ਮੋਟਰਸਾਈਕਲ ਸਵਾਰ ਜਗਸੀਰ ਸਿੰਘ ਵਾਸੀ ਕੋਟਲੀ ਕਲਾਂ ਜ਼ਖਮੀ ਹੋ ਗਿਆ। ਇਸੇ ਤਰ੍ਹਾਂ ਨਰੁਆਣਾ ਰੋਡ ’ਤੇ ਇਕ ਮੋਟਰਸਾਈਕਲ ਸਵਾਰ ਟਰਾਲੀ ਨਾਲ ਟਕਰਾ ਕੇ ਜ਼ਖਮੀ ਹੋ ਗਿਆ, ਜਿਸ ਦੀ ਪਛਾਣ ਬਲਕਰਨ ਸਿੰਘ ਵਾਸੀ ਬੀੜ ਰੋਡ ਵਜੋਂ ਹੋਈ ਹੈ। ਹਾਦਸੇ ਵਿਚ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਸਹਾਰਾ ਵਰਕਰਾਂ ਨੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾ ਕੇ ਇਲਾਜ ਸ਼ੁਰੂ ਕਰਵਾ ਦਿੱਤਾ ਹੈ।

Vinkmag ad
Share Our Daily Posts

News Desk

Read Previous

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮਾਣ ਨਾਲ ਕਿਹਾ – ਅਗਲੇ ਸਾਲ ਤੋਂ NDA ਦੀ ਟ੍ਰੇਨਿੰਗ ’ਚ ਸ਼ਾਮਿਲ ਹੋ ਸਕਣਗੀਆਂ ਦੇਸ਼ ਦੀਆਂ ਬੇਟੀਆਂ

Read Next

ਚੋਣ ਕਮਿਸ਼ਨ ਨੇ ਪੰਜਾਬ ਸਣੇ ਇਨ੍ਹਾਂ ਸੂਬਿਆਂ ’ਚ ਅਧਿਕਾਰੀਆਂ ਤੇ ਤਬਾਦਲੇ ਦੀਆਂ ਹਦਾਇਤਾਂ ਕੀਤੀਆਂ ਜਾਰੀ, ਜਾਣੋ ਕਦੋਂ ਤਕ ਹੋਣਗੀਆਂ ਬਦਲੀਆਂ