Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 1, 2026

ਅੌਰਤ ਦੀ ਸੋਨੇ ਦੀ ਚੇਨ ਖੋਹ ਕੇ ਲੁਟੇਰੇ ਫਰਾਰ

ਬਠਿੰਡਾ : ਜ਼ਿਲ੍ਹੇ ਅੰਦਰ ਮੋਟਰਸਾਈਕਲ ਸਵਾਰ ਝਪਟਮਾਰਾਂ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਉਕਤ ਝਪਟਮਾਰ ਦਿਨ ਦਿਹਾੜੇ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ, ਜਿਸ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਝਪਟਮਾਰਾਂ ਦਾ ਇਹ ਗਿਰੋਹ ਜ਼ਿਆਦਾਤਰ ਅੌਰਤਾਂ ਨੂੰ ਆਪਣਾ ਨਿਸ਼ਾਨਾ ਬਣਾਉਂਦਾ ਹੈ। ਦੋ ਦਿਨਾਂ ਵਿਚ ਇਸ ਤਰਾਂ੍ਹ ਦੀਆਂ ਤਿੰਨ ਵਾਰਦਾਤਾਂ ਵਾਪਰੀਆਂ ਹਨ, ਜਿਨਾਂ੍ਹ ਵਿਚ ਸਕੂਟਰੀ ਸਵਾਰ ਇਕ ਅੌਰਤ ਦੇ ਗਲ ਵਿਚ ਪਾਈ ਸੋਨੇ ਦੀ ਚੇਨ ਖੋਹੀ ਗਈ ਅਤੇ ਸਾਈਕਲ ‘ਤੇ ਜਾ ਰਹੇ ਇਕ ਵਿਅਕਤੀ ਦਾ ਮੋਬਾਇਲ ਫੋਨ ਖੋਹ ਲਿਆ ਗਿਆ। ਵੀਰਵਾਰ ਨੂੰ ਦੋ ਵਾਰਦਾਤਾਂ ਥਾਣਾ ਸਿਵਲ ਲਾਈਨ ਦੇ ਖੇਤਰ ਮਾਡਲ ਟਾਊਨ ਫੇਜ਼ ਦੋ ਵਿਚ ਵਾਪਰੀਆਂ ਹਨ। ਇਸੇ ਤਰਾਂ੍ਹ ਬੁੱਧਵਾਰ ਨੂੰ ਪਿੰਡ ਪੱਕਾ ਕਲਾਂ ਵਿਖੇ ਅਣਪਛਾਤੇ ਵਿਅਕਤੀਆਂ ਵਲੋਂ ਇਕ ਬਜ਼ੁਰਗ ਅੌਰਤ ਦੀਆਂ ਸੋਨੇ ਦੀਆਂ ਵਾਲੀਆਂ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਸਥਾਨਕ ਮਾਡਲ ਟਾਊਨ ਫੇਜ਼ ਦੋ ਦੀ ਵਸਨੀਕ ਵੀਨੂੰ ਬਾਂਸਲ ਸਵੇਰੇ ਸਵਾ ਸੱਤ ਵਜੇ ਦੇ ਕਰੀਬ ਆਪਣੀ ਸਕੂਟੀ ‘ਤੇ ਜਾ ਰਹੀ ਸੀ। ਜਦੋਂ ਉਹ ਗਲੀ ਨੰਬਰ ਤਿੰਨ ਕੋਲ ਪਹੁੰਚੀ ਤਾਂ ਮੋਟਰਸਾਈਕਲ ਸਵਾਰ ਦੋ ਨੌਜਵਾਨ ਉਸਦੇ ਗਲ ਵਿਚ ਪਾਈ ਸੋਨੇ ਦੀ ਚੇਨ ਖੋਹ ਕੇ ਫ਼ਰਾਰ ਹੋ ਗਏ। ਪੀੜਤਾਂ ਨੇ ਇਸ ਸਬੰਧੀ ਥਾਣਾ ਸਿਵਲ ਲਾਈਨ ਦੀ ਪੁਲਿਸ ਨੂੰ ਸੂਚਿਤ ਕੀਤਾ ਹੈ। ਇਸੇ ਤਰਾਂ੍ਹ ਦੁਪਹਿਰੇ ਦੋ ਵਜੇ ਦੇ ਕਰੀਬ ਸਾਈਕਲ ਸਵਾਰ ਇਕ ਵਿਅਕਤੀ ਫੇਜ਼ ਦੋ ਵਿਚ ਜਾ ਰਿਹਾ ਸੀ। ਇਸ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨ ਉਸ ਦਾ ਮੋਬਾਇਲ ਫੋਨ ਖੋਹ ਕੇ ਭੱਜ ਗਏ। ਇਸ ਸਬੰਧੀ ਕਿਸ਼ਨ ਕੁਮਾਰ ਵਾਸੀ ਤਿੰਨਕੋਣੀ ਨੇ ਦੱਸਿਆ ਕਿ ਉਹ ਲੈਂਟਰ ਪਾਉਣ ਦਾ ਕੰਮ ਕਰਦਾ ਹੈ। ਆਪਣੇ ਕੰਮ ਦੇ ਸਬੰਧ ਵਿਚ ਉਹ ਮਾਡਲ ਟਾਊਨ ਫੇਜ਼ ਦੋ ਵਿਚ ਜਾ ਰਿਹਾ ਸੀ। ਇਸ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨ ਉਸ ਦਾ ਮੋਬਾਇਲ ਫੋਨ ਖੋਹ ਕੇ ਭੱਜ ਗਏ। ਮੌਕੇ ‘ਤੇ ਮੌਜੂਦ ਲੋਕਾਂ ਨੇ ਉਕਤ ਝਪਟਮਾਰਾਂ ਦਾ ਪਿੱਛਾ ਕਰਨ ਦੀ ਕੋਸ਼ਿਸ਼ ਵੀ ਕੀਤੀ ਪਰ ਉਕਤ ਨੌਜਵਾਨ ਭੱਜਣ ਵਿਚ ਸਫਲ ਹੋ ਗਏ। ਇਸੇ ਤਰਾਂ੍ਹ ਬੁੱਧਵਾਰ ਨੂੰ ਪਿੰਡ ਪੱਕਾ ਕਲਾਂ ਵਿਖੇ ਦੋ ਵਿਅਕਤੀ ਇਕ ਬਜ਼ੁਰਗ ਅੌਰਤ ਦੀਆਂ ਸੋਨੇ ਦੀਆਂ ਮੁੰਦਰੀਆਂ ਖੋਹ ਕੇ ਭੱਜ ਗਏ। ਥਾਣਾ ਸੰਗਤ ਪੁਲਿਸ ਨੇੂੰ ਦਿੱਤੀ ਸ਼ਿਕਾਇਤ ਵਿਚ ਕਰਤਾਰ ਕੌਰ ਵਾਸੀ ਪੱਕਾ ਕਲਾਂ ਨੇ ਦੱਸਿਆ ਕਿ 13 ਅਕਤੂਬਰ ਨੂੰ ਸ਼ਾਮੀ ਛੇ ਵਜੇ ਦੇ ਕਰੀਬ ਉਹ ਆਪਣੀ ਦੁਕਾਨ ‘ਤੇ ਬੈਠੀ ਸੀ। ਇਸ ਦੌਰਾਨ ਬਿਨਾਂ ਨੰਬਰੀ ਮੋਟਰਸਾਈਕਲ ‘ਤੇ ਦੋ ਵਿਅਕਤੀ ਆਏ, ਉਸ ਦੀਆਂ ਮੁੰਦਰੀਆਂ ਖੋਹ ਕੇ ਭੱਜ ਗਏ। ਪੁਲਿਸ ਨੇ ਪੀੜਤਾ ਦੇ ਬਿਆਨ ਲੈਣ ਤੋਂ ਬਾਅਦ ਅਣਪਛਾਤਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

 

 

Vinkmag ad
Share Our Daily Posts

News Desk

Read Previous

ਚੋਣ ਕਮਿਸ਼ਨ ਨੇ ਪੰਜਾਬ ਸਣੇ ਇਨ੍ਹਾਂ ਸੂਬਿਆਂ ’ਚ ਅਧਿਕਾਰੀਆਂ ਤੇ ਤਬਾਦਲੇ ਦੀਆਂ ਹਦਾਇਤਾਂ ਕੀਤੀਆਂ ਜਾਰੀ, ਜਾਣੋ ਕਦੋਂ ਤਕ ਹੋਣਗੀਆਂ ਬਦਲੀਆਂ

Read Next

ਪਰਿਵਾਰਕ ਕਲੇਸ਼ ਤੋਂ ਪਰੇਸ਼ਾਨ ਨੌਜਵਾਨ ਨੇ ਦਰੱਖਤ ਨਾਲ ਫਾਹਾ ਲੈ ਕੇ ਕੀਤੀ ਖੁਦਕੁਸ਼ੀ