Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 1, 2026

ਮਨਿਸਟੀਰੀਅਲ ਕਾਮਿਆਂ ਨੇ ਸਰਕਾਰ ਵਿਰੁੱਧ ਕੀਤੀ ਨਾਅਰੇਬਾਜੀ

ਫ਼ਾਜ਼ਿਲਕਾ : ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੁਨੀਅਨ ਸੂਬਾ ਕਮੇਟੀ ਦੇ ਸੱਦੇ ‘ਤੇ ਪੰਜਾਬ ਭਰ ਦੇ ਦਫਤਰਾਂ ਦੇ ਮਨਿਸਟੀਰੀਅਲ ਕਰਮਚਾਰੀਆਂ ਵੱਲੋਂ 7ਵੇਂ ਦਿਨ ਵੀ ਕਲਮ ਛੋੜ ਹੜਤਾਲ ਜਾਰੀ ਰਹੀ। ਇਸ ਤਹਿਤ ਜ਼ਿਲੇ੍ਹ ‘ਚ ਖਜਾਨਾ ਵਿਭਾਗ, ਲੋਕ ਨਿਰਮਾਣ ਵਿਭਾਗ, ਬਾਗਬਾਨੀ ਵਿਭਾਗ, ਸਿਵਲ ਸਰਜਨ ਦਫਤਰ, ਡੀ.ਸੀ.ਦਫਤਰ, ਐਸ.ਡੀ.ਐਮ. ਦਫਤਰ, ਕਰ ਤੇ ਆਬਕਾਰੀ ਵਿਭਾਗ, ਪਸ਼ੂ ਪਾਲਣ ਵਿਭਾਗ, ਜਨ ਸਿਹਤ ਵਿਭਾਗ, ਵਾਟਰ ਸਪਲਾਈ ਸੈਨੀਟੇਸ਼ਨ, ਖੇਤੀਬਾੜੀ ਵਿਭਾਗ, ਇਰੀਗੇਸ਼ਨ ਵਿਭਾਗ, ਜ਼ਿਲ੍ਹਾ ਰੋਜ਼ਗਾਰ ਦਫਤਰ, ਭਲਾਈ ਵਿਭਾਗ, ਭੂਮੀ ਰੱਖਿਆ ਦਫਤਰ ਆਦਿ ਦੇ ਕਾਮਿਆਂ ਵੱਲੋਂ ਹੜਤਾਲ ਦੌਰਾਨ ਕੰਮਕਾਜ ਠੱਪ ਰੱਖਿਆ ਗਿਆ।

ਇਸ ਦੌਰਾਨ ਜ਼ਿਲ੍ਹਾ ਪਬੰਧਕੀ ਕੰਪਲੈਕਸ ਵਿਖੇ ਜਗਜੀਤ ਸਿੰਘ ਪ੍ਰਧਾਨ ਡੀ.ਸੀ. ਦਫਤਰ ਯੂਨੀਅਨ, ਗੌਰਵ ਸੇਤੀਆ, ਸਕੱਤਰ ਸੁਖਦੇਵ ਚੰਦ, ਸੁਖਚੈਨ ਸਿੰਘ ਦੀ ਅਗਵਾਈ ਹੇਠ ਕਰਮਚਾਰੀਆਂ ਵੱਲੋਂ ਪੰਜਾਬ ਸਰਕਾਰ ਖਿਲਾਫ ਜਮ ਕੇ ਨਾਅਰੇਬਾਜੀ ਕੀਤੀ।ਇਸ ਮੌਕੇ ਆਗੂਆਂ ਨੇ ਸੰਬੋਧਨ ਕਰਦਿਆਂ ਸਰਕਾਰ ਦੀ ਮੁਲਾਜਮ ਮਾਰੂ ਫੈਸਲਿਆਂ ਦੀ ਨਿਖੇਪੀ ਕੀਤੀ ਗਈ।ਉਨਾਂ੍ਹ ਕਿਹਾ ਕਿ ਸਰਕਾਰ ਦੇ ਅੜੀਅਲ ਰਵਈਏ ਵਿਰੁੱਧ ਲੰਬਾ ਸੰਘਰਸ਼ ਕਰਨ ਲਈ ਮੁਲਾਜਮ ਪੂਰੀ ਤਰਾਂ੍ਹ ਤਿਆਰ ਹਨ ਅਤੇ ਆਉਣ ਵਾਲੇ ਸਮੇਂ ਵਿਚ ਸਰਕਾਰ ਨੂੰ ਇਸ ਦਾ ਖਾਮਿਆਜ਼ਾ ਭੁਗਤਣਾ ਪਵੇਗਾ।

ਇਸ ਮੌਕੇ ਰਾਜਨ, ਜ਼ਸਵਿੰਦਰ ਕੌਰ, ਵੀਨਾ ਰਾਣੀ, ਰਾਬਿਆ, ਨਵਨੀਤ ਕੌਰ, ਪ੍ਰਦੀਪ ਗੱਖੜ, ਪ੍ਰਦੀਪ ਸ਼ਰਮਾ, ਰਾਮ ਰਤਨ, ਅੰਕੁਰ ਸ਼ਰਮਾ, ਰੋਹਿਤ ਸੇਤੀਆ, ਰਾਕੇਸ਼, ਜਗਮੀਤ ਸਿੰਘ, ਅਮਰਜੀਤ ਸਿੰਘ, ਸੁਮਿਤ, ਗੌਰਵ ਬਤਰਾ, ਸੁਨੀਲ ਗਰੋਵਰ, ਸਾਹਿਲ, ਅਸ਼ੋਕ, ਦੀਪਕ ਸਹਿਤ ਜਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਦਫਤਰੀ ਕਰਮਚਾਰੀ ਭਾਰੀ ਗਿਣਤੀ ਵਿੱਚ ਹਾਜ਼ਰ ਸਨ।

Vinkmag ad
Share Our Daily Posts

News Desk

Read Previous

ਪਰਿਵਾਰਕ ਕਲੇਸ਼ ਤੋਂ ਪਰੇਸ਼ਾਨ ਨੌਜਵਾਨ ਨੇ ਦਰੱਖਤ ਨਾਲ ਫਾਹਾ ਲੈ ਕੇ ਕੀਤੀ ਖੁਦਕੁਸ਼ੀ

Read Next

ਪੰਜਾਬ ‘ਚ ਦੁਸਹਿਰੇ ਵਾਲੇ ਦਿਨ ਵਾਪਰੇ ਦੋ ਵੱਡੇ ਹਾਦਸੇ; ਇੱਕੋ ਪਰਿਵਾਰ ਦੇ 5 ਜੀਆਂ ਸਣੇ 10 ਦੀ ਮੌਤ, 10 ਲੋਕ ਜ਼ਖ਼ਮੀ