Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 1, 2026

ਪੰਜਾਬ ‘ਚ ਦੁਸਹਿਰੇ ਵਾਲੇ ਦਿਨ ਵਾਪਰੇ ਦੋ ਵੱਡੇ ਹਾਦਸੇ; ਇੱਕੋ ਪਰਿਵਾਰ ਦੇ 5 ਜੀਆਂ ਸਣੇ 10 ਦੀ ਮੌਤ, 10 ਲੋਕ ਜ਼ਖ਼ਮੀ

ਮਾਨਸਾ/ਪਟਿਆਲਾ : ਦੁਸਹਿਰੇ ਵਾਲੇ ਦਿਨ ਪੰਜਾਬ ‘ਚ ਦੋ ਵੱਡੇ ਸੜਕ ਹਾਦਸੇ ਵਾਪਰੇ ਹਨ। ਇਕ ਸੜਕ ਹਾਦਸਾ ਪਟਿਆਲਾ ਤੇ ਦੂਸਰਾ ਮਾਨਸਾ ਵਿਚ ਹੋਇਆ ਹੈ ਜਿਨ੍ਹਾਂ ਵਿਚ 10 ਲੋਕਾਂ ਦੀ ਮੌਤ ਹੋ ਗਈ ਹੈ ਤੇ 10 ਲੋਕ ਜ਼ਖ਼ਮੀ ਹੋ ਗਏ।

ਪਟਿਆਲਾ-ਪਿਹੋਵਾ ਰੋਡ ਤੇ ਪੈਂਦੇ ਪਿੰਡ ਜਗਤਪੁਰਾ ਵਿਖੇ ਦੇਰ ਰਾਤ ਟਰੈਕਟਰ ਟਰਾਲੀ ਤੇ ਕਾਰ ਦੀ ਟੱਕਰ ‘ਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ ਦਸ ਦੇ ਕਰੀਬ ਵਿਅਕਤੀ ਜ਼ਖ਼ਮੀ ਹੋ ਗਏ ਹਨ। ਜ਼ਖ਼ਮੀਆਂ ਨੂੰ ਰਾਹਗੀਰਾਂ ਵਲੋ ਜਿੱਥੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਭਰਤੀ ਕਰਵਾ ਦਿੱਤਾ ਗਿਆ ਹੈ ਉਥੇ ਹੀ ਮੌਕੇ ਤੇ ਪੁੱਜੀ ਥਾਣਾ ਸਨੌਰ ਪੁਲਿਸ ਵੱਲੋਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਰਜਿੰਦਰਾ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਥਾਣਾ ਸਨੌਰ ਦੇ ਏਐੱਸਆਈ ਲਖਵਿੰਦਰ ਸਿੰਘ ਨੇ ਦੱਸਿਆ ਕਿ ਦੇਰ ਰਾਤ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕਾਰ ਤੇ ਟਰੈਕਟਰ ਟਰਾਲੀ ਵਿਚਕਾਰ ਭਿਆਨਕ ਟੱਕਰ ਹੋ ਗਈ ਹੈ। ਟੱਕਰ ‘ਚ ਰੋਹਿਤ, ਸੋਨੂੰ, ਨਿੱਕਾ ਤੇ ਦੋ ਹੋਰ ਅਣਪਛਾਤਿਆਂ ਦੀ ਮੌਤ ਹੋ ਗਈ ਹੈ ਜਦੋਂਕਿ ਦਸ ਦੇ ਕਰੀਬ ਵਿਅਕਤੀ ਜ਼ਖ਼ਮੀ ਹੋ ਗਏ ਹਨ। ਫਿਲਹਾਲ ਪੁਲਿਸ ਵੱਲੋਂ ਮ੍ਰਿਤਕਾ ਦੇ ਬਿਆਨ ਦਰਜ ਕਰਕੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਪੋਸਟਮਾਰਟਮ ਤੋਂ ਬਾਅਦ ਹੀ ਉਹ ਅਗਲੀ ਜਾਣਕਾਰੀ ਸਾਂਝੀ ਕਰਨਗੇ।

ਉੱਥੇ ਹੀ, ਮਾਨਸਾ ਦੇ ਪਿੰਡ ਹਮੀਰਗੜ੍ਹ ਢੈਹਪੀ ਨੇੜੇ ਸ਼ੁੱਕਰਵਾਰ ਸਵੇਰੇ ਦਿਲ ਕੰਬਾਊ ਹਾਦਸਾ ਵਾਪਰਿਆ ਜਿਸ ਵਿਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਹੈ।

ਜਾਣਕਾਰੀ ਅਨੁਸਾਰ ਤਲਵੰਡੀ ਸਾਬੋਂ ਦਾ ਇਕ ਪਰਿਵਾਰ ਮਾਲੇਰਕੋਟਲਾ ਤੋਂ ਬਾਬੇ ਦੀ ਚੌਂਕੀ ਲਗਾ ਕੇ ਕਾਰ ‘ਚ ਵਾਪਸ ਆਪਣੇ ਘਰ ਨੂੰ ਪਰਤ ਰਹੇ ਸਨ। ਭੀਖੀ ਤੋਂ 6 ਕਿੱਲੋਮੀਟਰ ਦੂਰ ਸੁਨਾਮ ਰੋਡ ‘ਤੇ ਪਿੰਡ ਹਮੀਰਗੜ੍ਹ ਢੈਹਪੀ ਦੇ ਗੁਰਦੁਆਰਾ ਸਾਹਿਬ ਨੇੜੇ ਅੱਜ ਸਵੇਰੇ 8 ਵਜੇ ਦੇ ਕਰੀਬ ਸੜਕ ‘ਤੇ ਇਕ ਰੇਤਾ ਦੇ ਭਰੇ ਟਰਾਲੇ ਜਿਸ ਦਾ ਨੰਬਰ PB03AF7525 ਹੈ, ਨਾਲ ਉਨ੍ਹਾਂ ਦੀ ਮਹਿੰਦਰਾ ਗੱਡੀ PB13BE9394 ਦੀ ਟੱਕਰ ਹੋ ਗਈ। ਏਐੱਸਆਈ ਮੇਜਰ ਸਿੰਘ ਨੇ ਦੱਸਿਆ ਕਿ ਤਿੰਨ ਜਣਿਆਂ ਦੀ ਮੌਕੇ ‘ਤੇ ਮੌਤ ਹੋ ਗਈ ਦੋ ਦੀ ਹਸਪਤਾਲ ਲਿਜਾਂਦੇ ਸਮੇਂ ਹੋ ਗਈ।

Vinkmag ad
Share Our Daily Posts

News Desk

Read Previous

ਮਨਿਸਟੀਰੀਅਲ ਕਾਮਿਆਂ ਨੇ ਸਰਕਾਰ ਵਿਰੁੱਧ ਕੀਤੀ ਨਾਅਰੇਬਾਜੀ

Read Next

ਸੇਲ…ਸੇਲ…ਸੇਲ…ਰਾਵਣ ਆਨ ਸੇਲ, ਦੁਸਹਿਰੇ ’ਤੇ ਆਰਡਰ ਨਹੀਂ ਮਿਲਿਆ ਤਾਂ ਜਲੰਧਰ ਦੇ ਕਾਰੀਗਰ ਨੇ ਦਸ਼ਾਨਨ ਸੇਲ ’ਤੇ ਲਗਾਇਆ