Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 1, 2026

ਜਲੰਧਰ ’ਚ ਮੋਬਾਈਲ ਸ਼ਾਪ ਤੋਂ 1 ਲੱਖ ਕੈਸ਼ ਤੇ 5 ਲੱਖ ਰੁਪਏ ਦਾ ਸਾਮਾਨ ਚੋਰੀ, ਛੱਤ ਦਾ ਦਰਵਾਜ਼ਾ ਤੋੜ ਕੇ ਅੰਦਰ ਵੜੇ ਚੋਰ

ਜਲੰਧਰ : ਥਾਣਾ ਨੰਬਰ ਤਿੰਨ ਦੀ ਹੱਦ ‘ਚ ਪੈਂਦੇ ਪ੍ਰਤਾਪ ਬਾਗ ਲਾਗੇ ਸਥਿਤ ਇਕ ਮੋਬਾਈਲਾਂ ਦੀ ਦੁਕਾਨ ‘ਤੇ ਧਾਵਾ ਬੋਲਦਿਆਂ ਚੋਰਾਂ ਨੇ ਇਕ ਲੱਖ ਰੁਪਏ ਦੀ ਨਕਦੀ ਤੇ ਲੱਖਾਂ ਰੁਪਏ ਦਾ ਕੀਮਤੀ ਸਾਮਾਨ ਚੋਰੀ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰਾਜੂ ਮੋਬਾਈਲ ਦੇ ਮਾਲਿਕ ਰਾਜੇਸ਼ ਅਗਰਵਾਲ ਨੇ ਦੱਸਿਆ ਕਿ ਵੀਰਵਾਰ ਰਾਤ ਨੌਂ ਵਜੇ ਉਹ ਆਪਣੀ ਦੁਕਾਨ ਬੰਦ ਕਰਕੇ ਘਰ ਚਲੇ ਗਏ ਸਨ। ਸ਼ੁੱਕਰਵਾਰ ਸਵੇਰੇ ਜਦ ਉਹ ਦੁਕਾਨ ‘ਤੇ ਪਹੁੰਚੇ ਤੇ ਸ਼ਟਰ ਖੋਲ੍ਹ ਕੇ ਅੰਦਰ ਗਏ ਤਾਂ ਅੰਦਰ ਸਾਰਾ ਸਾਮਾਨ ਖਿਲਰਿਆ ਪਿਆ ਸੀ। ਚੋਰ ਦੁਕਾਨ ਦੀ ਛੱਤ ਦੇ ਰਸਤੇ ਨੂੰ ਦਰਵਾਜ਼ਾ ਤੋੜ ਕੇ ਹੇਠਾਂ ਆ ਕੇ ਚੋਰੀ ਦੀ ਘਟਨਾ ਨੂੰ ਅੰਜਾਮ ਦੇ ਗਏ। ਚੋਰ ਦੁਕਾਨ ਅੰਦਰੋਂ ਇੱਕ ਲੱਖ ਰੁਪਏ ਨਕਦ ਤੇ ਲੱਖਾਂ ਰੁਪਏ ਦੀ ਮੋਬਾਈਲਾਂ ਦੀ ਅਸੈਸਰੀ ਚੋਰੀ ਕਰਕੇ ਲੈ ਗਏ। ਉਕਤ ਸਾਰੀ ਘਟਨਾ ਦੁਕਾਨ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਮੌਕੇ ‘ਤੇ ਪਹੁੰਚੇ ਏਐੱਸਆਈ ਸਤਪਾਲ ਨੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ ‘ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਗੁੱਸੇ ‘ਚ ਆਏ ਵਿਅਕਤੀ ਵੱਲੋਂ ਬੱਚਿਆਂ ਸਾਹਮਣੇ ਪਤਨੀ ਦਾ ਕੁਹਾੜੀ ਮਾਰ ਕੇ ਕਤਲ

Read Next

ਤਿਉਹਾਰੀ ਸੀਜ਼ਨ ‘ਚ ਵੀ ਨਵਾਂਸ਼ਹਿਰ ਤੇ ਨਕੋਦਰ ਲਈ ਨਹੀਂ ਚੱਲੀ ਟਰੇਨ, ਯਾਤਰੀ ਪਰੇਸ਼ਾਨ