Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਪਟਿਆਲਾ ‘ਚ ਖ਼ੌਫ਼ਨਾਕ ਹਾਦਸਾ, ਟਰੈਕਟਰ-ਟਰਾਲੀ ਤੇ ਕਾਰ ਦੀ ਟੱਕਰ ‘ਚ ਪੰਜਾਬੀ ਯੂਨੀਵਰਸਿਟੀ ਦੇ ਦੋ ਵਿਦਿਆਰਥੀਆਂ ਸਣੇ 5 ਦੀ ਮੌਤ, 15 ਤੋਂ ਜ਼ਿਆਦਾ ਜ਼ਖ਼ਮੀ

ਪਟਿਆਲਾ : ਪਟਿਆਲਾ-ਪਿਹੋਵਾ ਰੋਡ ਤੇ ਪੈਂਦੇ ਪਿੰਡ ਜਗਤਪੁਰਾ ਵਿਖੇ ਦੇਰ ਰਾਤ ਟਰੈਕਟਰ ਟਰਾਲੀ ਤੇ ਕਾਰ ਦੀ ਟੱਕਰ ‘ਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਜਿਨ੍ਹਾਂ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ 2 ਵਿਦਿਆਰਥੀ ਵੀ ਸ਼ਾਮਲ ਹਨ। 15 ਦੇ ਕਰੀਬ ਵਿਅਕਤੀ ਜ਼ਖ਼ਮੀ ਹੋ ਗਏ ਹਨ। ਮਰਨ ਵਾਲਿਆਂ ‘ਚ ਕਾਰ ਸਵਾਰ ਕਰਮਜੋਤ ਸਿੰਘ ਨਿਵਾਸੀ ਪਿੰਡ ਬਘੌਰ, ਸਮਰਾਲਾ ਤੇ ਗੁਰਪ੍ਰੀਤ ਸਿੰਘ ਨਿਵਾਸੀ ਪਿੰਡ ਸਰਾਜ, ਸ੍ਰੀ ਮੁਕਤਸਰ ਸਾਹਿਬ ਸ਼ਾਮਲ ਹਨ। ਉੱਥੇ ਹੀ ਟ੍ਰੈਕਟਰ ਟਰਾਲੀ ‘ਚ ਸਵਾਰ ਤਿੰਨ ਲੋਕਾਂ ਰੋਹਿਤ, ਸੋਨੂੰ ਤੇ ਨਿੱਕਾ ਦੀ ਮੌਤ ਹੋ ਹਈ। ਜ਼ਖ਼ਮੀਆਂ ਨੂੰ ਰਾਹਗੀਰਾਂ ਵਲੋ ਜਿੱਥੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਭਰਤੀ ਕਰਵਾ ਦਿੱਤਾ ਗਿਆ ਹੈ ਉਥੇ ਹੀ ਮੌਕੇ ਤੇ ਪੁੱਜੀ ਥਾਣਾ ਸਨੌਰ ਪੁਲਿਸ ਵੱਲੋਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਰਜਿੰਦਰਾ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਹੈ।

ਇਸ ਦੀ ਪੁਸ਼ਟੀ ਕਰਦਿਆਂ ਥਾਣਾ ਸਨੌਰ ਦੇ ਏਐੱਸਆਈ ਲਖਵਿੰਦਰ ਸਿੰਘ ਨੇ ਦੱਸਿਆ ਕਿ ਦੇਰ ਰਾਤ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕਾਰ ਤੇ ਟਰੈਕਟਰ ਟਰਾਲੀ ਵਿਚਕਾਰ ਭਿਆਨਕ ਟੱਕਰ ਹੋ ਗਈ ਹੈ। ਜਿਸ ਵਿਚ ਪੰਜ ਲੋਕਾਂ ਦੀ ਮੌਤ ਹੋ ਗਈ ਹੈ ਤੇ 15 ਦੇ ਕਰੀਬ ਵਿਅਕਤੀ ਜ਼ਖ਼ਮੀ ਹੋ ਗਏ ਹਨ। ਫਿਲਹਾਲ ਪੁਲਿਸ ਵੱਲੋਂ ਮ੍ਰਿਤਕਾਂ ਦੇ ਬਿਆਨ ਦਰਜ ਕਰਕੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਪੋਸਟਮਾਰਟਮ ਤੋਂ ਬਾਅਦ ਹੀ ਉਹ ਅਗਲੀ ਜਾਣਕਾਰੀ ਸਾਂਝੀ ਕਰਨਗੇ।

Vinkmag ad
Share Our Daily Posts

News Desk

Read Previous

ਲੱਖਾਂ ਰੁਪਏ ਠੱਗਣ ਦੇ ਮਾਮਲੇ ‘ਚ ਇਕ ਅੌਰਤ ਸਣੇ ਦੋ ਨਾਮਜ਼ਦ

Read Next

ਅਫ਼ਗਾਨਿਸਤਾਨ ‘ਚ ਜੁੰਮੇ ਦੀ ਨਮਾਜ਼ ‘ਤੇ ਮਸਜਿਦ ‘ਚ ਧਮਾਕਾ, 16 ਦੀ ਮੌਤ, ਅੱਤਵਾਦੀਆਂ ਨੇ ਸ਼ੀਆ ਭਾਈਚਾਰੇ ਬਣਾਇਆ ਨਿਸ਼ਾਨਾ