Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਡਿਪਟੀ ਸੀਐੱਮ ਰੰਧਾਵਾ ਬੋਲੇ- ਪੰਜਾਬ ‘ਚ ‘ਅਦ੍ਰਿਸ਼ ਐਮਰਜੈਂਸੀ’ ਵਰਗੇ ਹਾਲਾਤ, ਆਪਣੇ ਪੁਰਾਣੇ ਦਾਇਰੇ ‘ਚ ਰਹੇ ਬੀਐੱਸਐੱਫ

ਅਜਨਾਲਾ (ਅੰਮ੍ਰਿਤਸਰ) : ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਿਆ ਹੈ ਤੇ ਬਾਰਡਰ ਏਰੀਆ ‘ਚ BSF ਦਾ ਦਾਇਰਾ ਵਧਾਉਣ ‘ਤੇ ਸਵਾਲ ਉਠਾਇਆ ਹੈ। ਬੀਐੱਸਐੱਫ ਆਪਣੇ ਪੁਰਾਣੇ ਦਾਇਰੇ ‘ਚ ਰਹੇ। ਉਨ੍ਹਾਂ ਕਿਹਾ ਕਿ ਪੰਜਾਬ ‘ਚ ‘ਅਦ੍ਰਿਸ਼ ਐਮਰਜੈਂਸੀ’ ਵਰਗੇ ਹਾਲਾਤ ਬਣ ਰਹੇ ਹਨ। ਇਸ ਨੂੰ ਕਦੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਇਸ ਮਾਮਲੇ ‘ਚ ਪੰਜਾਬ ਦਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਵੀ ਸਵਾਲ ਉਠਾਏ।

ਪੰਜਾਬ ਦੇ ਡਿਪਟੀ ਸੀਐੱਮ ਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਸਰਕਾਰ ਵੱਲੋਂ ਬੀਐੱਸਐੱਫ ਦਾ ਦਾਇਰਾ ਵਧਾ ਕੇ 50 ਕਿੱਲੋਮੀਟਰ ਕਰਨ ‘ਤੇ ਇਤਰਾਜ਼ ਪ੍ਰਗਟਾਇਆ ਹੈ ਤੇ ਕਿਹਾ ਕਿ ਇਸ ਨਾਲ ਕਈ ਤਰ੍ਹਾਂ ਦੀਆਂ ਦਿੱਕਤਾਂ ਪੈਦਾ ਹੋਣਗੀਆਂ। ਰੰਧਾਵਾ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਹੱਥਾਂ ‘ਚ ਪੰਜਾਬ ਪੂਰੀ ਤਰ੍ਹਾਂ ਸੁਰੱਖਿਅਤ ਹੈ। ਕੇਂਦਰ ਸਰਕਾਰ ਨੂੰ ਅਜਿਹੇ ਕਦਮ ਉਠਾਉਣ ਦੀ ਬਜਾਏ ਸਰਹੱਦ ਪਾਰ ਪਾਕਿਸਤਾਨ ਤੋਂ ਆਉਣ ਵਾਲੇ ਡਰੱਗਜ਼, ਹਥਿਆਰਾਂ ਤੇ ਡ੍ਰੋਨਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਸ਼ਾਂਤੀਪੂਰਨ ਪੰਜਾਬੀਆਂ ਨੂੰ ਪਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ।

ਡਿਪਟੀ ਸੀਐੱਮ ਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਬੀਤੀ ਰਾਤ ਅੰਮ੍ਰਿਤਸਰ ਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਦੇ ਅਜਨਾਲਾ ਇਲਾਕੇ ਦਾ ਦੌਰਾ ਕੀਤਾ। ਉਨ੍ਹਾਂ ਇਸ ਦੌਰਾਨ ਬੀਐੱਸਐੱਫ ਦੇ ਅਧਿਕਾਰੀਆਂ ਤੇ ਖੇਤਰੀ ਲੋਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ, ‘ਬੀਐੱਸਐੱਫ ਨੂੰ ਸਰਹੱਦ ‘ਤੇ ਹੀ ਰੱਖਿਆ ਜਾਣਾ ਚਾਹੀਦੈ ਤੇ ਬਾਕੀ ਇਲਾਕਿਆਂ ਨੂੰ ਕਾਨੂੰਨੀ-ਵਿਵਸਥਾ ਬਣਾਈ ਰੱਖਣ ਲਈ ਪੰਜਾਬ ਪੁਲਿਸ ਲਈ ਛੱਡ ਦੇਣਾ ਚਾਹੀਦੈ।’

 

ਰੰਧਾਵਾ ਨੇ ਕਿਹਾ ਕਿ ਲੋਕਾਂ ਨੂੰ ਡਰ ਹੈ ਕਿ ਬੀਐੱਸਐੱਫ ਦੇ ਜਵਾਨ ਬੇਤਰਤੀਬੇ ਢੰਗ ਨਾਲ ਉਨ੍ਹਾਂ ਦੇ ਘਰਾਂ ‘ਚ ਵੜ ਜਾਣਗੇ, ਪਿੰਡਾਂ ਦੀ ਘੇਰਾਬੰਦੀ ਕਰਨਗੇ ਤੇ ਤਲਾਸ਼ੀ ਲੈਣਗੇ। ਜੇਕਰ ਬੀਐੱਸੈੱਫ ਪਿੰਡਾਂ ‘ਚ ਪ੍ਰਵੇਸ਼ ਕਰਦੀ ਹੈ, ਤਲਾਸ਼ੀ ਲੈਂਦੀ ਹੈ, ਮਾਮਲੇ ਦਰਜ ਕਰਦੀ ਹੈ ਜਾਂ ਸਟੇਸ਼ਨ ਸਥਾਪਿਤ ਕਰਦੀ ਹੈ ਤਾਂ ਇਹ ਦੇਸ਼ ਦੇ ਸੰਘੀ ਢਾਂਚੇ ਨੂੰ ਕਮਜ਼ੋਰ ਕਰਨ ਦਾ ਯਤਨ ਹੋਵੇਗਾ।

ਰੰਧਾਵਾ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਵੀ ਹਮਲਾ ਕੀਤਾ ਤੇ ਉਨ੍ਹਾਂ ਦੇ ਇਕ ਪੁਰਾਣੇ ਇੰਟਰਵਿਊ ਸਬੰਧੀ ਸਵਾਲ ਉਠਾਏ। ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕੈਪਟਨ ਹੁਣ ਬੀਐੱਸਐੱਫ ਦਾ ਦਾਇਰਾ ਵਧਾਉਣ ਦਾ ਸਮਰਥਨ ਕਰ ਰਹੇ ਹਨ, ਪਰ ਉਨ੍ਹਾਂ ਨੂੰ ਕਈ ਗੱਲਾਂ ਦਾ ਜਵਾਬ ਦੇਣਾ ਚਾਹੀਦਾ ਹੈ। ਰੰਧਾਵਾ ਬੋਲੇ, ‘ਕੈਪਟਨ ਨੇ 2016 ‘ਚ ਇੰਟਰਵਿਊ ‘ਚ ਕਿਹਾ ਸੀ ਕਿ ਬੀਐੱਸਐੱਫ ਤੇ ਪਾਕਿ ਰੇਂਜਰਜ਼ ਵਿਚਕਾਰ ਗੰਢਦੁੱਪ ਹੈ ਤੇ ਇਸ ਨੂੰ ਤੋੜਨ ਦੀ ਲੋੜ ਹੈ। ਹੁਣ ਉਨ੍ਹਾਂ ਨੂੰ ਇਸ ਬਾਰੇ ਸਭ ਤੋਂ ਪਹਿਲਾਂ ਜਵਾਬ ਦੇਣਾ ਚਾਹੀਦੈ’

 

Vinkmag ad
Share Our Daily Posts

News Desk

Read Previous

ਖੂਹੀ ਦਾ ਲੈਂਟਰ ਡਿੱਗਣ ਨਾਲ ਮਾਂ-ਬੇਟੀ ਦੀ ਮੌਤ, ਪਤੀ ਜ਼ਖ਼ਮੀ

Read Next

ਆਪਣਿਆਂ ਨੂੰ ਗੱਫੇ : ਚਲਾਕ ਨਿਕਲੀ ਅਕਾਲੀ ਨੇਤਾ ਦੀ ਧੀ, ਪਹਿਲਾਂ ਦਿਵਿਆਂਗ ਕੋਟੇ ’ਚ ਲਿਆ ਪੰਪ ਤੇ ਫਿਰ ਨੌਕਰੀ