Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 6, 2026

ਪਹਿਲੀ ਵਾਰ PSEB ਨਵੰਬਰ-ਦਸੰਬਰ ਮਹੀਨੇ ਦੇ ਮੱਧ ’ਚ ਲਵੇਗਾ ਨਾਨ-ਬੋਰਡ ਕਲਾਸਾਂ ਦੀਆਂ ਪ੍ਰੀਖਿਆਵਾਂ, MCQs ਦੇ ਪ੍ਰਸ਼ਨਾਂ ’ਤੇ ਆਧਾਰਿਤ ਹੋਣਗੇ ਪੇਪਰ

ਜਲੰਧਰ : ਪੰਜਾਬ ਸਕੂਲ ਐਜੂਕੇਸ਼ਨ ਬੋਰਡ ਵੱਲੋਂ ਨਵੰਬਰ ਅਤੇ ਦਸੰਬਰ ਮਹੀਨੇ ਦੇ ਮੱਧ ’ਚ ਨਾਨ ਬੋਰਡ ਕਲਾਸਾਂ ਦੀਆਂ ਪ੍ਰੀਖਿਆਵਾਂ ਕੰਡਕਟ ਕਰਵਾਈਆਂ ਜਾਣਗੀਆਂ। ਭਾਵ ਕਿ ਛੇਵੀਂ, ਸੱਤਵੀਂ, ਨੌਂਵੀ ਤੇ 11ਵੀਂ ਦੀ ਪਹਿਲੀ ਵਾਰ ਇਸ ਸਮੇਂ ਪ੍ਰੀਖਿਆਵਾਂ ਬੋਰਡ ਕਰਵਾਉਣ ਜਾ ਰਿਹਾ ਹੈ। ਇਸਤੋਂ ਪਹਿਲਾਂ ਅਜਿਹੇ ਕਦੇ ਨਹੀਂ ਹੁੰਦਾ ਸੀ, ਸਿਰਫ ਪ੍ਰੀਖਿਆਵਾਂ ਸਤੰਬਰ ਮਹੀਨੇ ’ਚ ਹੀ ਕਰਵਾਈਆਂ ਜਾਂਦੀਆਂ ਸਨ। ਪਰ ਬੋਰਡ ਵੱਲੋਂ ਵਿਦਿਆਰਥੀਆਂ ਦਾ ਮੁਲਾਂਕਣ ਬਿਹਤਰ ਢੰਗ ਨਾਲ ਕਰਨ ਦੇ ਉਦੇਸ਼ ਨਾਲ ਹੀ ਇਸ ਯੋਜਨਾ ਨੂੰ ਸਾਕਾਰ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਇਹ ਪ੍ਰੀਖਿਆ ਮਲਟੀਪਲ ਚੁਆਇਸ ਦੇ ਪ੍ਰਸ਼ਨਾਂ ’ਤੇ ਆਧਾਰਿਤ ਹੋਣਗੇ। ਜਿਸ ’ਚ ਵਿਦਿਆਰਥੀਆਂ ਨੂੰ ਪ੍ਰੀਖਿਆ ਨੂੰ ਪੂਰਾ ਕਰਨ ਲਈ 60 ਮਿੰਟ ਭਾਵ ਕਿ ਇਕ ਘੰਟਾ ਦਿੱਤਾ ਜਾਵੇਗਾ।

ਕੁੱਲ ਪ੍ਰੀਖਿਆ 40 ਅੰਕਾਂ ’ਤੇ ਆਧਾਰਿਤ ਹੋਣਗੀਆਂ। ਬੋਰਡ ਵੱਲੋਂ ਪ੍ਰੀਖਿਆ ਪੱਤਰ ਸੈੱਟ ਕੀਤਾ ਜਾਵੇਗਾ ਅਤੇ ਇਸ ’ਚ ਕਿਸੀ ਪ੍ਰਕਾਰ ਦੀ ਕੋਈ ਨੈਗੇਟਿਵ ਮਾਰਕਿੰਗ ਨਹੀਂ ਹੋਵੇਗੀ। ਇਸ ਯਤਨ ਰਾਹੀਂ ਵਿਦਿਆਰਥੀਆਂ ਨੂੰ ਪਹਿਲਾਂ ਹੀ ਬੋਰਡ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨਾ ਹੈ, ਤਾਂਕਿ ਉਹ ਪ੍ਰੀਖਿਆਵਾਂ ਦੇ ਪੈਟਰਨ ਨੂੰ ਸ਼ੁਰੂ ਤੋਂ ਹੀ ਸਮਝ ਸਕਣ ਅਤੇ ਅੱਗੇ ਚੱਲ ਕੇ ਉਨ੍ਹਾਂ ਨੂੰ ਪ੍ਰੀਖਿਆ ਪੈਟਰਨ ਸਮਝਣ ’ਚ ਦਿੱਕਤ ਨਾ ਆਵੇ। ਬੋਰਡ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਮਦਦ ਲਈ ਪ੍ਰਸ਼ਨ ਪੱਤਰਾਂ ਦੇ ਨਾਲ-ਨਾਲ ਮਾਰਕਿੰਗ ਸਕੀਮ ਵੀ ਜਾਰੀ ਕੀਤੀ ਜਾਵੇਗੀ। ਜਿਸ ’ਚ ਉਨ੍ਹਾਂ ਨੂੰ ਪਤਾ ਚੱਲਦਾ ਰਹੇਗਾ ਕਿ ਕਿਹੜਾ ਪ੍ਰਸ਼ਨ ਕਿੰਨੇ ਅੰਕਾਂ ਦਾ ਹੈ।

ਦੱਸ ਦੇਈਏ ਕਿ ਇਹ ਪ੍ਰੀਖਿਆ ਬੋਰਡ ਵੱਲੋਂ ਪਹਿਲਾਂ ਤੋਂ ਹੀ ਘਟਾਏ ਗਏ ਸਿਲੇਬਸ ਦੇ ਆਧਾਰ ’ਤੇ ਹੋਵੇਗਾ। ਇਹ ਘਟਾਏ ਗਏ ਸਿਲੇਬਸ ਦੇ ਆਧਾਰ ’ਤੇ ਪ੍ਰੀਖਿਆ ਕਰਵਾਉਣ ਨਾਲ ਉਨ੍ਹਾਂ ਨੂੰ ਫਾਈਨਲ ਪ੍ਰੀਖਿਆਵਾਂ ਦੀ ਤਿਆਰੀ ਕਰਨ ’ਚ ਵੀ ਗਾਇਡੈਂਸ ਮਿਲੇਗੀ। ਇਨ੍ਹਾਂ ਦੋਵੇਂ ਕਾਰਜਾਂ ਨੂੰ ਸਿੱਧ ਕਰਨ ਦੇ ਉਦੇਸ਼ ਨਾਲ ਹੀ ਬੋਰਡ ਵੱਲੋਂ ਨਵੰਬਰ-ਦਸੰਬਰ ਮਹੀਨੇ ’ਚ ਪ੍ਰੀਖਿਆਵਾਂ ਕਰਵਾਉਣ ਦਾ ਫ਼ੈਸਲਾ ਲਿਆ ਹੈ। ਫਿਲਹਾਲ ਪ੍ਰੀਖਿਆਵਾਂ ਕਿਸ ਦਿਨ ਤੋਂ ਸ਼ੁਰੂ ਹੋਣਗੀਆਂ, ਆਉਣ ਵਾਲੇ ਦਿਨਾਂ ’ਚ ਇਸਨੂੰ ਲੈ ਕੇ ਡੇਟਸ਼ੀਟ ਬੋਰਡ ਵੱਲੋਂ ਜਾਰੀ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਦਾਜ ਦੀ ਮੰਗ ਨੂੰ ਲੈ ਕੇ ਪਤਨੀ ਦੀ ਕੀਤੀ ਕੁੱਟਮਾਰ, ਘਰੋਂ ਕੱਢਿਆ ਬਾਹਰ

Read Next

ਜਲੰਧਰ ਦੇ ਗੁਰੂ ਨਾਨਕ ਮਿਸ਼ਨ ਹਸਪਤਾਲ ਚੌਕ ‘ਚ ਕਿਸਾਨਾਂ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ