Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 1, 2026

ਸਾਬਕਾ ਮੁੱਖ ਮੰਤਰੀ ਬਾਦਲ ਦੇ ਬਿਆਨ ਨੇ ਛੇੜੀ ਨਵੀਂ ਬਹਿਸ, ਪੰਜਾਬ ’ਚ ਸਰਬਦਲੀ ਮੀਟਿੰਗ ਦੀ ਤਿਆਰੀ, ਪੜ੍ਹੋ ਕੀ ਹੈ ਮਾਮਲਾ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਦੇ ਮੱਦੇ ’ਤੇ ਜੋ ਬਿਆਨ ਦਿੱਤਾ ਹੈ, ਉਸ ਨਾਲ ਕੇਂਦਰ ਤੇ ਰਾਜਾਂ ਦੇ ਸਬੰਧਾਂ ’ਤੇ ਨਵੀਂ ਬਹਿਸ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ ਸਰਬਦਲੀ ਮੀਟਿੰਗ ਦੀਆਂ ਕਿਆਸਅਰਾਈਆਂ ਵੀ ਤੇਜ਼ ਹੋ ਗਈਆਂ ਹਨ।

ਖਾਸ ਗੱਲ ਇਹ ਹੈ ਕਿ ਪ੍ਰਕਾਸ਼ ਸਿੰਘ ਬਾਦਲ ਕਿਸੇ ਸਮੇਂ ਕਾਂਗਰਸ ਨੂੰ ਆਪਣੀ ਦੁਸ਼ਮਣ ਨੰਬਰ-1 ਪਾਰਟੀ ਕਿਹਾ ਕਰਦੇ ਸਨ। ਹੁਣ ਉਨ੍ਹਾਂ ਕਿਹਾ, ‘ਮੈਂ ਸਾਰੇ ਸਿਆਸੀ ਦਲਾਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਆਪਸ ਵਿਚ ਲੜਨਾ ਬੰਦ ਕੀਤਾ ਜਾਵੇ ਅਤੇ ਕੇਂਦਰ ਦੇ ਅਜਿਹੇ ਕਦਮਾਂ ਖ਼ਿਲਾਫ਼ ਮਿਲ ਕੇ ਲੜਿਆ ਜਾਵੇ। ਇਹ ਕਿਸੇ ਪਾਰਟੀ ਦੇ ਮਾਣ-ਮਰਿਆਦਾ ਦਾ ਸਵਾਲ ਨਹੀਂ ਹੈ, ਜੋ ਵੀ ਪਾਰਟੀ ਇਸ ਦੇ ਖ਼ਿਲਾਫ਼ ਲੜੇਗੀ, ਅਕਾਲੀ ਦਲ ਉਸ ਅਨੁਸਾਰ ਚੱਲਣ ਲਈ ਤਿਆਰ ਹੈ। ਸ਼੍ਰੋਮਣੀ ਅਕਾਲੀ ਦਲ ਸੁਰਖੀਆਂ ’ਚ ਨਹੀਂ ਆਉਣਾ ਚਾਹੁੰਦਾ।’

ਪ੍ਰਕਾਸ਼ ਸਿੰਘ ਬਾਦਲ ਦੇ ਇਸ ਬਿਆਨ ਨੂੰ ਕਾਂਗਰਸ ਦੇ ਸੀਨੀਅਰ ਆਗੂ ਤੇ ਸ੍ਰੀ ਅਨੰਦਪੁਰ ਸਾਹਿਬ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਹੋਰ ਅੱਗੇ ਵਧਾਇਆ ਹੈ। ਉਨ੍ਹਾਂ ਸ਼ਨਿਚਰਵਾਰ ਨੂੰ ਇਕ ਟਵੀਟ ਕਰਕੇ ਕਿਹਾ, ‘ਪ੍ਰਕਾਸ਼ ਸਿੰਘ ਬਾਦਲ ਜੋ ਸੁਝਾਅ ਦੇ ਰਹੇ ਹਨ, ਉਸ ਦਾ ਵਿਸ਼ੇਸ਼ ਮਹੱਤਵ ਹੈ। ਪੱਖਪਾਤਪੂਰਨ ਵਿਚਾਰਾਂ ਤੋਂ ਉੱਪਰ ਉੱਠ ਕੇ ਇਸ ਮੁੱਦੇ ’ਤੇ ਸਾਂਝੇ ਰੂਪ ਵਿਚ ਲੜਨਾ ਚਾਹੀਦਾ ਹੈ।’ ਆਪਣੀ ਹੀ ਪਾਰਟੀ ਦੀ ਸਰਕਾਰ ਨੂੰ ਤਿੰਨ ਸੁਝਾਅ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਸਾਰੇ ਲੋਕ ਸਭਾ ਤੇ ਰਾਜ ਸਭਾ ਮੈਂਬਰਾਂ ਦੀ ਮੀਟਿੰਗ ਬੁਲਾਈ ਜਾਵੇ। ਸਰਬਦਲੀ ਮੀਟਿੰਗ ਬੁਲਾ ਕੇ ਇਸ ਫ਼ੈਸਲੇ ਨੂੰ ਅਦਾਲਤ ’ਚ ਚੁਣੌਤੀ ਦਿੱਤੀ ਜਾਵੇ।

ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਜਨਤਕ ਮੰਚ ’ਤੇ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਦੇ ਆਗੂ ਇਕ-ਦੂਜੇ ਦੇ ਵਿਚਾਰਾਂ ਦਾ ਸਮਰਥਨ ਕਰ ਰਹੇ ਹਨ। ਹਾਲਾਂਕਿ ਇਸ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਨ੍ਹਾਂ ਆਗੂਆਂ ਦੇ ਠੀਕ ਉਲਟ ਵਿਚਾਰ ਰੱਖਦੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਬੀਐੱਸਐੱਫ ਦਾ ਦਾਇਰਾ ਵਧਣ ਨਾਲ ਸਰਹੱਦ ਪਾਰੋਂ ਆਉਣ ਵਾਲੇ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਮਾਮਲਿਆਂ ਵਿਚ ਕਮੀ ਆਵੇਗੀ ਪਰ ਜ਼ਿਆਦਾਤਰ ਪਾਰਟੀਆਂ ਇਸ ਨੂੰ ਰਾਜਾਂ ਦੇ ਅਧਿਕਾਰਾਂ ਦੇ ਹਨਨ ਦੇ ਰੂਪ ਵਿਚ ਦੇਖ ਰਹੀਆਂ ਹਨ। ਆਮ ਆਦਮੀ ਪਾਰਟੀ ਦੇ ਆਗੂ ਹਰਪਾਲ ਸਿੰਘ ਚੀਮਾ, ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਇਸ ਨੂੰ ਸੰਘੀ ਢਾਂਚੇ ਨੂੰ ਕਮਜ਼ੋਰ ਕਰਨ ਦੇ ਰੂਪ ਵਿਚ ਪ੍ਰਚਾਰ ਰਹੇ ਹਨ। ਚੀਮਾ ਨੇ ਕਿਹਾ ਕਿ ਇਸ ਸੰਵੇਦਨਸ਼ੀਲ ਮੁੱਦੇ ’ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਤੁਰੰਤ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣਾ ਚਾਹੀਦਾ ਹੈ।

ਚੰਨੀ ਨੂੰ ਜਵਾਬਦੇਹ ਮੰਨ ਰਹੀ ‘ਆਪ’

ਆਮ ਆਦਮੀ ਪਾਰਟੀ ਕੇਂਦਰ ਦੇ ਇਸ ਕਦਮ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਜਵਾਬਦੇਹ ਮੰਨ ਰਹੀ ਹੈ। ਪਾਰਟੀ ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਦਿੱਲੀ ’ਚ ਕੇਜਰੀਵਾਲ ਸਰਕਾਰ 2015 ਤੋਂ ਅੱਜ ਤਕ ਦਿੱਲੀ ਦੀ ਜਨਤਾ ਦੇ ਹੱਕ ਅਤੇ ਅਧਿਕਾਰਾਂ ਲਈ ਨਰਿੰਦਰ ਮੋਦੀ ਸਰਕਾਰ ਨਾਲ ਲੜਦੀ ਆ ਰਹੀ ਹੈ। ਮੁੱਖ ਮੰਤਰੀ ਕੇਜਰੀਵਾਲ ਦੇ ਬਲਬੂਤੇ ਦਿੱਲੀ ’ਚ ਸੰਘੀ ਢਾਂਚਾ ਮਜ਼ਬੂਤ ਹੈ ਅਤੇ ਦਿੱਲੀ ਦੇ ਵੋਟਰਾਂ ਦੀ ਸ਼ਕਤੀ ਨਾਲ ਸੰਘੀ ਢਾਂਚਾ ਕਾਇਮ ਹੈ।

ਪੰਜਾਬ ’ਚ ਡਰ ਦਾ ਮਾਹੌਲ ਪੈਦਾ ਕਰਨਾ ਚਾਹੁੰਦੀ ਹੈ ਕੇਂਦਰ ਸਰਕਾਰ : ਰੰਧਾਵਾ

ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ਨਿਚਰਵਾਰ ਨੂੰ ਸਰਹੱਦ ਦਾ ਦੌਰਾ ਕਰਨ ਤੋਂ ਬਾਅਦ ਕਿਹਾ ਕਿ ਲੋਕ ਇਸ ਨੂੰ ਬਰਦਾਸ਼ਤ ਨਹੀਂ ਕਰਨਗੇ ਕਿ ਬੀਐੱਸਐੱਫ 50 ਕਿਲੋਮੀਟਰ ਤਕ ਦੇ ਖੇਤਰ ਵਿਚ ਆਵੇ। ਪੰਜਾਬ ਦਾ ਮਾਹੌਲ ਸ਼ਾਂਤ ਹੈ। ਕੇਂਦਰ ਸਰਕਾਰ ਡਰ ਦਾ ਮਾਹੌਲ ਪੈਦਾ ਕਰਨਾ ਚਾਹੁੰਦੀ ਹੈ। ਉਥੇ ਫ਼ਰੀਦਕੋਟ ਵਿਚ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੇਂਦਰ ਪੰਜਾਬ ਦੇ ਅਧਿਕਾਰ ਖੇਤਰ ਵਿਚ ਦਖਲ ਦੇ ਰਿਹਾ ਹੈ। ਪੰਜਾਬ ਸਰਕਾਰ ਤੇ ਕੇਂਦਰ ’ਚ ਸਮਝੌਤੇ ਕਾਰਨ ਹੀ ਅਜਿਹਾ ਹੋਇਆ ਹੈ।

 

 

Vinkmag ad
Share Our Daily Posts

News Desk

Read Previous

ਬੀਐਸਐਫ ਦਾ ਦਾਇਰਾ ਵਧਾਉਣ ਨੂੰ ਲੈ ਕੇ ਪੰਜਾਬ ‘ਚ ਸਿਆਸਤ ਤੇਜ਼, ਬਾਦਲ ਨੇ ਇਸ ਦੇ ਬਹਾਨੇ ਵਿਰੋਧੀ ਏਕਤਾ ਦੀ ਬਹਿਸ ਸ਼ੁਰੂ ਕੀਤੀ

Read Next

ਰੇਲਵੇ ਦੀ ਕੰਧ ਉੱਪਰ ਸਿਆਸੀ ਦਾਅਵੇ ! ਜਲੰਧਰ ‘ਚ ਪਾਰਟੀਆਂ ਦੀ ਵਾਲ ਪੇਂਟਿੰਗਜ਼ ‘ਚ ਲੁਕਣ ਲੱਗੀ ਸਰਕਾਰੀ ਪ੍ਰਾਪਰਟੀ