Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 1, 2026

ਜਲੰਧਰ ‘ਚ ਡੇਂਗੂ ਨਾਲ ਮੀਡੀਆ ਕਰਮਚਾਰੀ ਦੇ 12 ਸਾਲਾ ਬੱਚੇ ਦੀ ਮੌਤ, ਪਲੇਟਲੈੱਟਸ ਘਟਣ ‘ਤੇ ਲੁਧਿਆਣਾ ਲੈ ਗਏ ਸਨ ਘਰਵਾਲੇ

ਜਲੰਧਰ : ਮਹਾਨਗਰ ਵਿਚ ਡੇਂਗੂ ਤੇਜ਼ੀ ਨਾਲ ਪੈਰ ਪਸਾਰਨ ਲੱਗਾ ਹੈ। ਬੱਚਿਆਂ ਉਪਰ ਹਾਵੀ ਹੋਣ ਦੇ ਨਾਲ ਨਾਲ ਜਾਨਲੇਵਾ ਸਾਬਤ ਹੋਣ ਲੱਗਾ ਹੈ। ਡੇਂਗੂ ਨਾਲ ਮੀਡੀਆ ਕਰਮੀ ਦੇ ਬੱਚੇ ਦੀ ਮੌਤ ਹੋ ਗਈ ਹੈ। ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। ਇਸ ਤੋਂ ਪਹਿਲਾਂ ਵੀ ਡੇਂਗੂ ਨਾਲ ਦੋ ਬੱਚਿਆਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ ਸਿਹਤ ਵਿਭਾਗ ਇਸ ਦੀ ਪੁਸ਼ਟੀ ਨਹੀਂ ਕਰ ਰਿਹਾ। ਡੇਂਗੂ ਨਾਲ ਮੌਤ ਹੋਣ ਵਾਲੇ ਬੱਚੇ ਦੀ ਪਛਾਣ ਦਾਨਿਸ਼ ਪੁੱਤਰ ਸੋਮ ਲਾਲ ਵਾਸੀ ਛੋਟਾ ਸਈਂਪੁਰ ਵਜੋਂ ਹੋਈ ਹੈ।

ਪਰਿਵਾਰ ਵਾਲਿਆਂ ਨੇ ਦੱਸਿਆ ਕਿ ਬੀਤੇ ਹਫਤੇ ਦਾਨਿਸ਼ ਨੂੰ ਬੁਖਾਰ ਹੋਇਆ ਸੀ ਤੇ ਨਿੱਜੀ ਡਾਕਟਰ ਤੋਂ ਉਸ ਦਾ ਇਲਾਜ ਚੱਲ ਰਿਹਾ ਸੀ। ਇਲਾਜ ਦੌਰਾਨ ਸਿਹਤ ਜ਼ਿਆਦਾ ਵਿਗੜ ਜਾਣ ਕਾਰਨ ਉਸ ਨੂੰ ਗੜ੍ਹਾ ਦੇ ਚੈਰੀਟੇਬਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਬੱਚੇ ਦੇ ਪਲੇਟਲੈੱਟਸ ਬਹੁਤ ਘਟ ਗਏ ਸਨ, ਜਿਸ ਕਾਰਨ ਡਾਕਟਰ ਨੇ ਉਸ ਨੂੰ ਡੇਂਗੂ ਦੇ ਨਾਲ ਬ੍ਰੇਨ ਹੈਮਰੇਜ ਹੋਣ ਦੀ ਗੱਲ ਕਹੀ ਸੀ। ਹਾਲਤ ਜ਼ਿਆਦਾ ਵਿਗੜ ਜਾਣ ਕਾਰਨ ਪਰਿਵਾਰ ਵਾਲੇ ਉਸ ਨੂੰ ਲੁਧਿਆਣੇ ਦੇ ਇਕ ਨਿੱਜੀ ਹਸਪਤਾਲ ਵਿਚ ਲੈ ਗਏ। ਹਸਪਤਾਲ ਵਿਚ ਇਕ ਦਿਨ ਰੱਖਣ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਸ਼ੁੱਕਰਵਾਰ ਸ਼ਾਮ ਨੂੰ ਬੱਚੇ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਬੱਚੇ ਦੀ ਮੌਤ ਕਾਰਨ ਘਰ ਵਿਚ ਮਾਤਮ ਛਾਇਆ ਹੋਇਆ ਹੈ।

ਪਰਿਵਾਰ ਦੇ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ। ਦਾਨਿਸ਼ ਛੇਵੀਂ ਜਮਾਤ ਵਿਚ ਸੂਰਾਨੁੱਸੀ ਦੇ ਕੇਵੀ ਵਿਚ ਪੜ੍ਹਦਾ ਸੀ। ਉਸ ਦਾ ਇਕ ਛੋਟਾ ਭਰਾ ਵੀ ਹੈ। ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਉਹ ਪੜ੍ਹਾਈ ਵਿਚ ਕਾਫ਼ੀ ਹੁਸ਼ਿਆਰ ਬੱਚਾ ਸੀ ਤੇ ਹਰ ਵਾਰ ਚੰਗੇ ਨੰਬਰ ਲੈ ਕੇ ਪਾਸ ਹੁੰਦਾ ਸੀ। ਇਕ ਨਵੰਬਰ ਨੂੰ ਉਸ ਦਾ ਜਨਮ-ਦਿਨ ਆਉਣ ਵਾਲਾ ਸੀ। ਇਸ ਵਾਰ ਵਧੀਆ ਢੰਗ ਨਾਲ ਜਨਮ-ਦਿਨ ਮਨਾਉਣ ਦੀ ਯੋਜਨਾ ਬਣਾਈ ਗਈ ਸੀ।

ਇਲਾਜ ਲਈ ਜਾਣ ਸਮੇਂ ਦਾਨਿਸ਼ ਖੁਦ ਵਾਰਡ ਤਕ ਗਿਆ ਸੀ। ਜ਼ਿਲ੍ਹੇ ਵਿਚ ਪਹਿਲਾਂ ਵੀ ਦੋ ਬੱਚਿਆਂ ਦੀ ਮੌਤ ਹੋ ਚੁੱਕੀ ਹੈ ਜਿਨ੍ਹਾਂ ਵਿਚੋਂ ਇਕ ਸੋਢਲ ਤੇ ਦੂਜਾ ਚੰਦਨ ਨਗਰ ਦਾ ਰਹਿਣ ਵਾਲਾ ਸੀ। ਸਿਹਤ ਵਿਭਾਗ ਨੇ ਹਾਲੇ ਵੀ ਇਨ੍ਹਾਂ ਨੂੰ ਸ਼ੱਕੀ ਡੇਂਗੂ ਮਰੀਜ਼ਾਂ ਦੀ ਸ਼੍ਰੇਣੀ ਵਿਚ ਰੱਖਿਆ ਹੋਇਆ ਹੈ ਅਤੇ ਇਸ ਦੀ ਪੜਤਾਲ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦੀ ਪੁਸ਼ਟੀ ਕੀਤੀ ਜਾਵੇਗੀ। ਐਪੀਡਿਮੋਲੋਜਿਸਟ ਡਾ. ਆਦਿੱਤਿਆਪਾਲ ਸਿੰਘ ਦਾ ਕਹਿਣਾ ਹੈ ਕਿ ਇਸ ਸਬੰਧੀ ਉਨ੍ਹਾਂ ਨੂੰ ਕੋਈ ਸੂਚਨਾ ਨਹੀਂ ਮਿਲੀ ਹੈ। ਮਾਮਲੇ ਦੀ ਜਾਂਚ ਪੜਤਾਲ ਚੱਲ ਰਹੀ। ਉਸ ਤੋਂ ਬਾਅਦ ਪੁਸ਼ਟੀ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਤੇਜ਼ ਰਫਤਾਰ ਕੈਂਟਰ ਦੀ ਲਪੇਟ ‘ਚ ਆਉਣ ਕਾਰਨ ਬਜ਼ੁਰਗ ਵਿਅਕਤੀ ਦੀ ਮੌਤ

Read Next

ਸਿੱਧੂ ਨੇ ਲਿਖੀ ਸੋਨੀਆ ਗਾਂਧੀ ਨੂੰ ਚਿੱਠੀ, ਪੰਜਾਬ ਸਰਕਾਰ ਨੂੰ ਇਨ੍ਹਾਂ ਮੁੱਦਿਆਂ ‘ਤੇ ਹਦਾਇਤਾਂ ਜਾਰੀ ਕਰਨ ਦੀ ਕੀਤੀ ਮੰਗ