Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 1, 2026

ਰਾਜਪੁਰਾ ਨੇੜੇ ਵਾਪਰੇ ਦਰਦਨਾਕ ਹਾਦਸੇ ‘ਚ ਤਿੰਨ ਨੌਜਵਾਨਾਂ ਦੀ ਮੌਤ, ਮ੍ਰਿਤਕਾਂ ‘ਚ ਦੋ ਪੰਚਕੂਲਾ ਤੇ ਇਕ ਚੰਡੀਗੜ੍ਹ ਦਾ

ਪੰਚਕੂਲਾ/ਪਟਿਆਲਾ : ਇਕ ਦਰਦਨਾਕ ਹਾਦਸੇ ‘ਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਇਹ ਭਿਆਨਕ ਹਾਦਸਾ ਜ਼ੀਰਕਪੁਰ-ਪਟਿਆਲਾ ਰੋਡ ‘ਤੇ ਰਾਜਪੁਰਾ ਨੇੜੇ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸਾ ਐਤਵਾਰ ਸਵੇਰੇ ਤਿੰਨ ਵਜੇ ਹੋਇਆ ਹੈ। ਹਾਦਸੇ ‘ਚ ਮਾਰੇ ਗਏ ਨੌਜਵਾਨਾਂ ਦੀਆਂ ਲਾਸ਼ਾਂ ਰਾਜਪੁਰਾ ਦੇ ਹਸਪਤਾਲ ‘ਚ ਰੱਖੀਆਂ ਗਈਆਂ ਹਨ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪਰਿਵਾਰ ਦੇ ਮੈਂਬਰ ਰਾਜਪੁਰਾ ਪਹੁੰਚ ਚੁੱਕੇ ਹਨ।

ਜਾਣਕਾਰੀ ਮੁਤਾਬਕ ਚਾਰ ਦੋਸਤ ਕਾਰ ‘ਚ ਪਟਿਆਲਾ ਜਾ ਰਹੇ ਸਨ। ਰਸਤੇ ‘ਚ ਰਾਜਪੁਰਾ ਨੇੜੇ ਉਨ੍ਹਾਂ ਦੀ ਗੱਡੀ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਕਾਰ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ‘ਚ ਦੋ ਪੰਚਕੂਲਾ ਦੇ ਰਹਿਣ ਵਾਲੇ ਸਨ, ਜਿਨ੍ਹਾਂ ਵਿਚੋਂ ਇਕ ਸੈਕਟਰ-9 ਤੇ ਦੂਸਰਾ ਸੈਕਟਰ-20 ‘ਚ ਰਹਿੰਦਾ ਸੀ। ਉੱਥੇ ਹੀ ਤੀਸਰਾ ਮ੍ਰਿਤਕ ਨੌਜਵਾਨ ਚੰਡੀਗੜ੍ਹ ਦੇ ਸੈਕਟਰ-21 ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਹਾਦਸਾ ਟਰੱਕ ਵੱਲੋਂ ਨੌਜਵਾਨਾਂ ਦੀ ਗੱਡੀ ਨੂੰ ਟੱਕਰ ਮਾਰਨ ਕਾਰਨ ਹੋਇਆ ਹੈ। ਇਕ ਤੇਜ਼ ਰਫ਼ਤਾਰ ਟਰੱਕ ਨੇ ਪਿੱਛਿਓਂ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ ਜਿਸ ਤੋਂ ਬਾਅਦ ਕਾਰ ਬੇਕਾਬੂ ਹੋ ਕੇ ਪਲਟ ਗਈ। ਹਾਦਸੇ ਦੌਰਾਨ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ, ਜਦਕਿ ਦੋ ਜ਼ਖ਼ਮੀਆਂ ਦਾ ਰਾਜਪੁਰਾ ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ। ਉੱਥੇ ਹੀ ਇਲਾਜ ਦੌਰਾਨ ਤੀਸਰੇ ਨੌਜਵਾਨ ਨੇ ਵੀ ਦਮ ਤੋੜ ਦਿੱਤਾ

 

Vinkmag ad
Share Our Daily Posts

News Desk

Read Previous

ਪੁਲਿਸ ਮੁਲਾਜ਼ਮ ਨੂੰ ਗਾਲ੍ਹਾਂ ਕੱਢਣ ਤੇ ਜਾਨੋ ਮਾਰਨ ਦੀ ਧਮਕੀ ਦੇਣ ਦੇ ਦੋਸ਼ ‘ਚ 27 ਖ਼ਿਲਾਫ਼ ਮਾਮਲਾ ਦਰਜ

Read Next

ਪੰਜਾਬ ‘ਚ ਕਿਸਾਨਾਂ ਦਾ ‘ਰੇਲ ਰੋਕੋ’ ਅੰਦੋਲਨ ਸ਼ੁਰੂ, 5 ਟ੍ਰੇਨਾਂ ਰੋਕੀਆਂ, ਯਾਤਰੀ ਪਰੇਸ਼ਾਨ