Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 1, 2026

ਪੰਜਾਬ ‘ਚ ਕਿਸਾਨਾਂ ਦਾ ‘ਰੇਲ ਰੋਕੋ’ ਅੰਦੋਲਨ ਸ਼ੁਰੂ, 5 ਟ੍ਰੇਨਾਂ ਰੋਕੀਆਂ, ਯਾਤਰੀ ਪਰੇਸ਼ਾਨ

ਲੁਧਿਆਣਾ : Rail Roko Andolan : ਕਿਸਾਨਾਂ ਨੇ ਰੇਲ ਰੋਕੋ ਅੰਦੋਲਨ ਸ਼ੁਰੂ ਕਰ ਦਿੱਤਾ ਹੈ। ਸੂਬੇ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ‘ਤੇ ਟਰੈਕਾਂ ‘ਤੇ ਕਿਸਾਨ ਧਰਨੇ ‘ਤੇ ਬੈਠ ਗਏ ਹਨ। ਕਿਸਾਨਾਂ ਨੇ ਸ਼ਾਮ 4 ਵਜੇ ਤਕ ਰੇਲਾਂ ਰੋਕਣ ਦਾ ਐਲਾਨ ਕੀਤਾ ਹੋਇਆ ਹੈ। ਰੂਪਨਗਰ, ਫਿਰੋਜ਼ਪੁਰ, ਮੋਗਾ, ਜਲੰਧਰ, ਪਟਿਆਲਾ, ਅੰਮ੍ਰਿਤਸਰ ਆਦਿ ‘ਚ ਕਿਸਾਨ ਰੇਲਵੇ ਟ੍ਰੈਕਾਂ ਉੱਪਰ ਬੈਠ ਗਏ ਹਨ। ਫਿਰੋਜ਼ਪੁਰ ਮੰਡਲ ‘ਚ ਕਿਸਾਨਾਂ ਨੇ ਪੰਜ ਟ੍ਰੇਨਾਂ ਦਾ ਸੰਚਾਲਨ ਪੂਰੀ ਤਰ੍ਹਾਂ ਰੋਕ ਦਿੱਤਾ ਹੈ। ਇਸ ਨਾਲ ਯਾਤਰੀਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਫਿਰੋਜ਼ਪੁਰ ਤੋਂ ਹਨੂਮਾਨਗੜ੍ਹ ਨੂੰ ਫਿਰੋਜ਼ਪੁਰ ਕੈਂਟ, ਫਿਰੋਜ਼ਪੁਰ ਕੈਂਟ ਤੋਂ ਫਾਜ਼ਿਲਕਾ ਨੂੰ ਫਿਰੋਜ਼ਪੁਰ ਕੈਂਟ, ਫਾਜ਼ਿਲਕਾ ਤੋਂ ਫਿਰੋਜ਼ਪੁ ਕੈਂਟ ਨੂੰ ਜਲਾਲਾਬਾਦ ‘ਚ ਰੋਕ ਦਿੱਤਾ ਗਿਆ ਹੈ। ਇਸੇ ਤਰ੍ਹਾਂ ਫਿਰੋਜ਼ਪੁਰ ਕੈਂਟ ਤੋਂ ਲੁਧਿਆਣਾ ਨੂੰ ਮੋਗਾ ‘ਚ ਰੋਕ ਦਿੱਤਾ ਗਿਆ ਹੈ। ਐੱਸਏਐੱਸ ਨਗਰ ਮੋਹਾਲੀ ਤੋਂ ਫਿਰੋਜ਼ਪੁਰ ਕੈਂਟ ਨੂੰ ਲੁਧਿਆਣਾ ‘ਚ ਰੋਕ ਦਿੱਤਾ ਗਿਆ ਹੈ। ਕਿਸਾਨਾਂ ਨੇ ਅੰਮ੍ਰਿਤਸਰ-ਦਾਦਰ ਐਕਸਪ੍ਰੈੱਸ ਨੂੰ ਵੀ ਰੋਕ ਦਿੱਤਾ ਹੈ।

ਪਟਿਆਲਾ : ਕਿਸਾਨਾਂ ਵਲੋਂ ਪਟਿਆਲਾ ਰੇਲਵੇ ਸਟੇਸ਼ਨ ਦੇ ਰੇਲਵੇ ਟ੍ਰੈਕਾਂ ’ਤੇ ਧਰਨਾ ਲਗਾ ਕੇ ਰੇਲਾਂ ਰੋਕ ਕੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਪ੍ਰਦਰਸ਼ਨਕਾਰੀ ਕਿਸਾਨਾਂ ਨੇ ਕੇਂਦਰ ਤੇ ਯੂਪੀ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਓਧਰ ਦੂਜੇ ਪਾਸੇ ਰੇਲ ਵਿਚ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਦਰਸ਼ਨਕਾਰੀ ਕਿਸਾਨਾ ਨੇ ਮੰਗ ਕੀਤੀ ਹੈ ਕਿ ਜਦੋਂ ਤੱਕ ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਤੇ ਤਿੰਨੋ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਉਦੋਂ ਤੱਂਕ ਉਹ ਪ੍ਰਦਰਸ਼ਨ ਕਰਦੇ ਰਹਿਣਗੇ।

ਜਲੰਧਰ : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਵਿਖੇ ਹੋਏ ਹਾਦਸੇ ਲਈ ਜ਼ਿੰਮੇਵਾਰ ਰਾਜ ਗ੍ਰਹਿ ਮੰਤਰੀ ਅਜੇ ਮਿਸ਼ਰਾ ਦੀ ਗਿਰਫਤਾਰੀ ਦੀ ਮੰਗ ਨੂੰ ਕਰਦਿਆਂ ਸਯੁੰਕਤ ਕਿਸਾਨ ਮੋਰਚੇ ਵਲੋਂ ਰੇਲ ਰੋਕੋ ਜਾਉਣ ਦੇ ਸੱਦੇ ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਮੈਂਬਰਾਂ ਵਲੋਂ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਨੇੜੇ ਦਕੋਹਾ ਫਾਟਕ ਵਿਖੇ ਧਰਨਾ ਲਾਇਆ ਗਿਆ ।ਇਹ ਧਰਨਾ ਸਵੇਰ 10 ਵਜੇ ਤੋਂ ਸ਼ੁਰੂ ਕੀਤਾ ਗਿਆ ਹੈ ਤੇ ਸ਼ਾਮੀ 4 ਵਜੇ ਖਤਮ ਕੀਤਾ ਜਾਵੇਗਾ।ਇਸ ਦੌਰਾਨ ਕਿਸਾਨਾਂ ਵਲੋਂ ਚੰਡੀਗੜ੍ਹ ਅੰਮ੍ਰਿਤਸਰ ਐਕਸਪ੍ਰੈਸ ਨੂੰ ਰੋਕ ਕੇ ਸਰਕਾਰ ਖ਼ਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ ਗਈ।

ਜ਼ਿਕਰਯੋਗ ਹੈ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ ‘ਰੇਲ ਰੋਕੋ’ ਦਿਵਸ ਨੂੰ ਮੁੱਖ ਰੱਖਦੇ ਹੋਏ ਫਿਰੋਜ਼ਪੁਰ ਰੇਲਵੇ ਮੰਡਲ ਆਰਪੀਐਫ ਦੇ ਸਹਾਇਕ ਸੁਰੱਖਿਆ ਕਮਿਸ਼ਨਰ ਨੇ ਡਿਪਟੀ ਚੀਫ ਕੰਟਰੋਲਰ ਨੂੰ ਪੱਤਰ ਲਿਖਿਆ ਸੀ। ਪੱਤਰ ’ਚ ਉਨ੍ਹਾਂ ਫਿਰੋਜ਼ਪੁਰ ਰੇਲਵੇ ਮੰਡਲ ਦੇ ਸਟੇਸ਼ਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਰੇ ਆਰਪੀਐਫ ਦੇ ਥਾਣਿਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਰੇਲਵੇ ਲਾਈਨਾਂ ਤੋਂ ਇਲਾਵਾ ਰੇਲਵੇ ਪ੍ਰਾਪਰਟੀ ਤੇ ਯਾਤਰੀਆਂ ਦੀ ਸੁਰੱਖਿਆ ਵੱਲ ਵਿਸ਼ੇਸ਼ ਧਿਆਨ ਦੇਣ ’ਤੇ ਜ਼ੋਰ ਦਿੱਤਾ।

ਜੀਆਰਪੀ ਨੇ ਵੀ ਧਰਨਿਆਂ ਨੂੰ ਮੁੱਖ ਰੱਖਦੇ ਹੋਏ ਕੀਤੇ ਵਿਸ਼ੇਸ਼ ਪ੍ਰਬੰਧ

ਦੂਜੇ ਪਾਸੇ ਜੀਆਰਪੀ ਨੇ ਸੰਯੁਕਤ ਕਿਸਾਨ ਮੋਰਚਾ ਵੱਲੋਂ 18 ਅਕਤੂਬਰ ਨੂੰ ਰੇਲਵੇ ਫਾਟਕਾਂ ਜਾਂ ਹੋਰ ਥਾਵਾਂ ਤੇ ਧਰਨੇ ਦੇਣ ਤੇ ਰੇਲਾਂ ਰੋਕਣ ਨੂੰ ਲੈ ਕੇ ਵਿਸ਼ੇਸ਼ ਪ੍ਰਬੰਧ ਕੀਤੇ ਹਨ। ਇਸ ਸਬੰਧ ’ਚ ਥਾਣਾ ਜੀਆਰਪੀ ਦੇ ਐੱਸਐੱਚਓ ਬਲਬੀਰ ਸਿੰਘ ਨੇ ਦੱਸਿਆ ਕਿ ਕਿਸਾਨ ਮੋਰਚਾ ਵੱਲੋਂ 11 ਰੇਲਵੇ ਸਟੇਸ਼ਨਾਂ ਤੇ ਫਾਟਕਾਂ ’ਤੇ ਧਰਨੇ ਲਾਏ ਜਾਣੇ ਹਨ ਜਿੱਥੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਰੇ ਪ੍ਰਬੰਧ ਕਰ ਲਏ ਗਏ ਹਨ ਅਤੇ ਉੱਥੇ ਫੋਰਸ ਤਾਇਨਾਤ ਕਰਨ ਲਈ ਡਿਊਟੀਆਂ ਲਾ ਦਿੱਤੀਆਂ ਗਈਆਂ ਹਨ।

Vinkmag ad
Share Our Daily Posts

News Desk

Read Previous

ਰਾਜਪੁਰਾ ਨੇੜੇ ਵਾਪਰੇ ਦਰਦਨਾਕ ਹਾਦਸੇ ‘ਚ ਤਿੰਨ ਨੌਜਵਾਨਾਂ ਦੀ ਮੌਤ, ਮ੍ਰਿਤਕਾਂ ‘ਚ ਦੋ ਪੰਚਕੂਲਾ ਤੇ ਇਕ ਚੰਡੀਗੜ੍ਹ ਦਾ

Read Next

ਅਕਾਲੀ ਆਗੂ ਦੇ ਭਰਾ ‘ਤੇ ਲੱਗਿਆ ਚੋਰੀ ਦਾ ਇਲਜ਼ਾਮ, 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ