Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 3, 2026

ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਕਾਂਗਰਸ ਛੁਪਾਉਣਾ ਚਾਹੁੰਦੀ ਆਪਣੀਆਂ ਨਾਕਾਮੀਆਂ : ਬੀਬਾ ਹਰਸਿਮਰਤ ਬਾਦਲ

 ਸ੍ਰੀ ਮੁਕਤਸਰ ਸਾਹਿਬ : ਕਾਂਗਰਸ ਸਰਕਾਰ ਨੇ ਵੱਡੇ-ਵੱਡੇ ਇਸ਼ਤਿਹਾਰਾਂ ਦੇ ਰੂਪ ’ਚ ਲੋਕਾਂ ਨੂੰ ਵਿਕਾਸ ਦੇ ਨਾਮ ’ਤੇ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਹੈ। ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨਣਾ ਕਾਂਗਰਸ ਦੀ ਇੱਕ ਚਾਲ ਹੈ, ਕਿਉਂਕਿ ਕਾਂਗਰਸ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੀਆਂ ਨਾਕਾਮੀਆਂ ’ਤੇ ਪਰਦਾ ਪਾਉਣਾ ਚਾਹੁੰਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਸ੍ਰੀ ਮੁਕਤਸਰ ਸਾਹਿਬ ’ਚ ਸੰਬੋਧਨ ਕਰਦਿਆਂ ਕੀਤਾ। ਉਹ ਆਉਂਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼ੋ੍ਰਮਣੀ ਅਕਾਲੀ ਵੱਲੋਂ ਦਿੱਤੇ ਗਏ 13 ਨੁਕਾਤੀ ਪ੍ਰੋਗਰਾਮਾਂ ਨੂੰ ਲੋਕਾਂ ਤਕ ਪੁੱਜਦਾ ਕਰਨ ਲਈ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਵਾਰਡਾਂ ’ਚ ਪੁੱਜੇ ਸਨ।

ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਇਸ ਸਮੇਂ ਮੁਸ਼ਕਲ ਲੜਾਈ ਲੜ ਰਹੀ ਹੈ ਕਿਉਂਕਿ ਕਾਂਗਰਸ, ਆਪ ਤੇ ਭਾਜਪਾ ਦਾ ਇੱਕੋ-ਇੱਕ ਨਿਸ਼ਾਨਾ ਅਕਾਲੀ ਦਲ ਨੂੰ ਕਮਜ਼ੋਰ ਕਰਨਾ ਹੈ। ਉਨ੍ਹਾਂ ਕਿਸਾਨੀ ਮੁੱਦੇ ’ਤੇ ਬੋਲਦਿਆਂ ਕਿਹਾ ਕਿ ਭਾਜਪਾ ਵੱਲੋਂ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਦਾ ਵਿਰੋਧ ਸਭ ਤੋਂ ਪਹਿਲਾਂ ਅਕਾਲੀ ਦਲ ਵੱਲੋਂ ਕੀਤਾ ਗਿਆ ਕਿਉਂਕਿ ਅਕਾਲੀ ਦਲ ਕਿਸਾਨਾਂ ਤੇ ਮਜ਼ਦੂਰਾਂ ਦੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਲੋਕਾਂ ਦਾ ਵਿਸ਼ਵਾਸ ਹੈ ਤੇ ਅਕਾਲੀ ਦਲ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਲੋਕਾਂ ਦੇ ਕੀਤੇ ਗਏ ਕੰਮ ਹਨ, ਜਿਸ ਨੂੰ ਅਧਾਰ ਬਣਾ ਕੇ ਉਹ 2022 ਦੀਆਂ ਚੋਣਾਂ ਲੜਨ ਜਾ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਚੰਨੀ ਬਾਰੇ ਬੋਲਦਿਆਂ ਕਿਹਾ ਕਿ ਉਹ ਤਾਂ ਜ਼ਿਆਦਾਤਰ ਦਿੱਲੀ ਵਿਖੇ ਹੀ ਨਜ਼ਰ ਆਉਂਦੇ ਹਨ, ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਤੇ ਕਿਸਾਨਾਂ ਦੀ ਕੋਈ ਪ੍ਰਵਾਹ ਨਹੀਂ, ਸਗੋਂ ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਵਾਸੀਆਂ ਦੇ ਦੁੱਖ ਨੂੰ ਸਮਝਣ। ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਜਦੋਂ ਵੀ ਪੰਜਾਬ ਦਾ ਵਿਕਾਸ ਹੋਇਆ ਹੈ ਉਹ ਸ਼੍ਰੋ੍ਰਮਣੀ ਅਕਾਲੀ ਦਲ ਨੇ ਹੀ ਕੀਤਾ ਹੈ। ਮਹਿੰਗਾਈ ਦਿਨ ਬ ਦਿਨ ਵੱਧਦੀ ਜਾ ਰਹੀ ਹੈ, ਹਰ ਤਰ੍ਹਾਂ ਦਾ ਟੈਕਸ ਪੰਜਾਬ ਸਰਕਾਰ ਵੱਲੋਂ ਲਗਾਇਆ ਜਾ ਰਿਹਾ ਹੈ ਤੇ ਫਿਰ ਖਜਾਨਾ ਖਾਲੀ ਹੋਣ ਦੀਆਂ ਦੁਹਾਈਆਂ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਹਨ।

ਉਨ੍ਹਾਂ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ’ਤੇ ਨਿਸ਼ਾਨਾ ਲਗਾਉਂਦਿਆਂ ਕਿਹਾ ਕਿ ਜੋ ਸਰਕਾਰ ਦਿੱਲੀ ’ਚ ਵਿਕਾਸ ਨਹੀਂ ਕਰ ਸਕੀ ਉਹ ਪੰਜਾਬ ’ਚ ਕੀ ਕਰੇਗੀ। ਉਨ੍ਹਾਂ ਕੇਜਰੀਵਾਲ ਨੂੰ ਪ੍ਰਵਾਸੀ ਪੰਛੀ ਦੱਸਦਿਆਂ ਕਿਹਾ ਕਿ ਚੋਣਾਂ ਨਜ਼ਦੀਕ ਆਉਂਦੇ ਹੀ ਇਹ ਪੰਛੀ ਪੰਜਾਬ ਵੱਲ ਆ ਤੁਰਦੇ ਹਨ। ਇਸ ਦੌਰਾਨ ਉਹ ਸ੍ਰੀ ਦਰਬਾਰ ਸਾਹਿਬ ਸ੍ਰੀ ਟੁੱਟੀ ਗੰਢੀ ਸਾਹਿਬ ਤੇ ਸ੍ਰੀ ਤਰਨਤਾਰਨ ਸਾਹਿਬ ਵਿਖੇ ਵੀ ਨਤਮਸਤਕ ਹੋਏ ਤੇ ਅਕਾਲੀ ਆਗੂਆਂ ਤੇ ਵਰਕਰਾਂ ਦੇ ਕਾਫਲੇ ਨਾਲ ਸ਼ਹਿਰ ’ਚ ਰੋਡ ਸ਼ੋਅ ਵੀ ਕੀਤਾ। ਇਸ ਮੌਕੇ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਕਿਹਾ ਕਿ ਲੋਕ ਕਾਂਗਰਸ ਸਰਕਾਰ ਤੋਂ ਅੱਕ ਚੁੱਕੇ ਹਨ ਤੇ ਕਾਂਗਰਸ ਨੂੰ ਚਲਦਾ ਕਰਨ ਲਈ ਕਾਹਲੇ ਹਨ। ਇਸ ਮੌਕੇ ਅਕਾਲੀ ਆਗੂ ਮਨਜਿੰਦਰ ਸਿੰਘ ਬਿੱਟੂ, ਯੂਥ ਆਗੂ ਕਾਕੂ ਸੀਰਵਾਲੀ, ਸਿਆਸੀ ਸਕੱਤਰ ਬਿੰਦਰ ਗੋਨਿਆਣਾ ਆਦਿ ਤੋਂ ਇਲਾਵਾ ਹੋਰ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।

Vinkmag ad
Share Our Daily Posts

News Desk

Read Previous

ਉੱਭਾਵਾਲ ਦੇ ਕਿਸਾਨ ਦੀ ਦਿੱਲੀ ਧਰਨੇ ’ਚ ਦਿਲ ਦਾ ਦੌਰਾ ਪੈਣ ਨਾਲ ਮੌਤ

Read Next

ਫ਼ਤਾਹਪੁਰ ਜੇਲ੍ਹ ’ਚ ਕੈਦੀ ਭਿੜੇ, ਅੱਠ ਜਣਿਆਂ ਖ਼ਿਲਾਫ਼ ਕੇਸ ਦਰਜ