Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 2, 2026

ਫ਼ਤਾਹਪੁਰ ਜੇਲ੍ਹ ’ਚ ਕੈਦੀ ਭਿੜੇ, ਅੱਠ ਜਣਿਆਂ ਖ਼ਿਲਾਫ਼ ਕੇਸ ਦਰਜ

ਅੰਮ੍ਰਿਤਸਰ : ਫਤਾਹਪੁਰ ਜੇਲ੍ਹ ’ਚ ਸੋਮਵਾਰ ਦੀ ਰਾਤ ਕੈਦੀਆਂ ਦੇ ਦੋ ਧਿਰ ਆਪਸ ’ਚ ਭਿੜ ਗਏ। ਪਾਣੀ ਨੂੰ ਲੈ ਕੇ ਹੋਏ ਇਸ ਵਿਵਾਦ ’ਚ ਤਿੰਨ ਕੈਦੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਜਿਨ੍ਹਾਂ ਨੂੰ ਜੇਲ੍ਹ ਦੇ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਉਧਰ, ਇਸਲਾਮਾਬਾਦ ਥਾਣੇ ਦੇ ਏਐੱਸਆਈ ਗੁਰਵੇਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕਰਵਾਈ ਜਾ ਰਹੀ ਹੈ। ਫਿਲਹਾਲ ਅੱਠ ਮੁਲਜ਼ਮਾਂ ਦੇ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ।

ਅਸਿਸਟੈਂਟ ਜੇਲ੍ਹ ਸੁਪਰਡੈਂਟ ਬਲਵੀਰ ਸਿੰਘ ਦੀ ਸ਼ਿਕਾਇਤ ’ਤੇ ਇਸਲਾਮਾਬਾਦ ਥਾਣੇ ਦੀ ਪੁਲਿਸ ਨੇ ਹਰਸ਼ਾਛੀਨਾ ਪਿੰਡ ਨਿਵਾਸੀ ਪਲਵਿੰਦਰ ਸਿੰਘ, ਕੋਟ ਖਾਲਸਾ ਨਿਵਾਸੀ ਨਿਤਿਨ ਕੁਮਾਰ, ਰਾਜਾਸਾਂਸੀ ਥਾਣੇ ਦੇ ਅਧੀਨ ਪੈਂਦੇ ਪਿੰਡ ਕੋਟਲੀ ਸ਼ੇਖਾਂ ਨਿਵਾਸੀ ਗੁਰਸ਼ਰਨਜੀਤ ਸਿੰਘ ਉਰਫ ਚੀਨੀ, ਚਵਿੰਡਾਦੇਵੀ ਪਿੰਡ ਨਿਵਾਸੀ ਰਾਹੁਲ, ਨਵੀਂ ਆਬਾਦੀ ਨਿਵਾਸੀ ਵਿਸ਼ਾਲ ਉਰਫ ਟਿੱਢਾ, ਤਰਨਤਾਰਨ ਸਥਿਤ ਗੁਰੂ ਦਾ ਖੂਹ ਨਿਵਾਸੀ ਪਰਮਜੀਤ ਸਿੰਘ ਉਰਫ ਬਿੱਲਾ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ। ਸ਼ਿਕਾਇਤ ਦੇ ਮੁਤਾਬਕ ਪਲਵਿੰਦਰ ਸਿੰਘ, ਨਿਤਿਨ ਕੁਮਾਰ ਤੇ ਗੁਰਸ਼ਰਨਜੀਤ ਸਿੰਘ ਦਾ ਉਕਤ ਪੰਜ ਦੋਸ਼ੀਆਂ ਦੇ ਨਾਲ ਪਾਣੀ ਨੂੰ ਲੈ ਕੇ ਵਿਵਾਦ ਹੋ ਗਿਆ ਸੀ। ਇਸੇ ਰੰਜਿਸ਼ ’ਚ ਦੋਸ਼ੀਆਂ ਨੇ ਉਕਤ ਤਿੰਨਾਂ ਦੇ ਨਾਲ ਕੁੱਟਮਾਰ ਸ਼ੁਰੂ ਕਰ ਦਿੱਤੀ। ਹਮਲੇ ’ਚ ਪਲਵਿੰਦਰ ਸਿੰਘ, ਵਿਸ਼ਾਲ ਤੇ ਅਮਿ੍ਰਤਪਾਲ ਸਿੰਘ ਜ਼ਖਮੀ ਹੋ ਗਏ। ਝਗੜੇ ਦਾ ਰੌਲਾ ਸੁਣ ਕੇ ਜੇਲ੍ਹ ’ਚ ਤਾਇਨਾਤ ਸੁਰੱਖਿਆ ਕਰਮਚਾਰੀ ਕਿਸੇ ਤਰ੍ਹਾਂ ਘਟਨਾ ਸਥਾਨ ’ਤੇ ਪਹੁੰਚੇ ਤੇ ਉਨ੍ਹਾਂ ਨੇ ਦੋਸ਼ੀਆਂ ਨੂੰ ਇਕ ਦੂਜੇ ਨੂੰ ਛੁਡਵਾਇਆ। ਘਟਨਾ ਸਥਾਨ ’ਤੇ ਲੋਹੇ ਦੀ ਰਾਡ ਵੀ ਮਿਲੀ ਹੈ।

Vinkmag ad
Share Our Daily Posts

News Desk

Read Previous

ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਕਾਂਗਰਸ ਛੁਪਾਉਣਾ ਚਾਹੁੰਦੀ ਆਪਣੀਆਂ ਨਾਕਾਮੀਆਂ : ਬੀਬਾ ਹਰਸਿਮਰਤ ਬਾਦਲ

Read Next

ਅੰਮ੍ਰਿਤਸਰ ‘ਚ ਪਤਨੀ ਦੀ ਮੌਤ ਤੋਂ ਬਾਅਦ ਨੌਜਵਾਨ ਨੇ ਥਾਣੇ ‘ਚ ਫਾਹਾ ਲਗਾ ਕੇ ਕੀਤੀ ਆਤਮਹੱਤਿਆ, ਜਾਂਚ ‘ਚ ਜੁਟੀ ਪੁਲਿਸ