Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 2, 2026

ਵਿਆਹ ਦੀਆਂ ਖ਼ੁਸ਼ੀਆਂ ਮਾਤਮ ‘ਚ ਬਦਲੀਆਂ, ਨਨਾਣ-ਭਰਜਾਈ ਦੀ ਸੜਕ ਹਾਦਸੇ ‘ਚ ਮੌਤ, ਦਿਓਰ ਗੰਭੀਰ ਜ਼ਖ਼ਮੀ

ਚੱਬੇਵਾਲ: ਰਿਸ਼ਤੇਦਾਰੀ ‘ਚ ਹੋਣ ਵਾਲੇ ਵਿਆਹ ਦੀਆਂ ਤਿਆਰੀਆਂ ਸਬੰਧੀ ਖਰੀਦਦਾਰੀ ਕਰਨ ਘਰ ਤੋਂ ਨਿਕਲੀਆਂ ਨਨਾਣ-ਭਰਜਾਈ ਦੀ ਸੜਕ ਹਾਦਸੇ ‘ਚ ਮੌਤ ਹੋ ਗਈ ਹੈ। ਇਹ ਹਾਦਸਾ ਹੁਸ਼ਿਆਰਪੁਰ- ਚੰਡੀਗੜ੍ਹ ਰੋਡ ਉਤੇ ਸਥਿਤ ਕਸਬਾ ਚੱਬੇਵਾਲ ਵਿਖੇ ਅੱਜ ਬਾਅਦ ਦੁਪਹਿਰ ਲਗਭਗ 1 ਵਜੇ ਵਾਪਰੇ ਇਕ ਸੜਕ ਹਾਦਸੇ ਵਿਚ ਟਰੱਕ ਦੀ ਫੇਟ ਵੱਜਣ ਨਾਲ ਮੋਟਰਸਾਈਕਲ ਸਵਾਰ ਦੋ ਔਰਤਾਂ ਦੀ ਮੌਤ ਤੇ ਇਕ ਨੌਜਵਾਨ ਦੇ ਗੰਭੀਰ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰੋਹਿਤ (18) ਪੁੱਤਰ ਸੇਮਾ ਵਾਸੀ ਮਹਿਨਾ, ਥਾਣਾ ਚੱਬੇਵਾਲ, ਰਜਨੀ (16) ਪੱਤਰੀ ਸੇਮਾ ਵਾਸੀ ਮਹਿਨਾ, ਥਾਣਾ ਚੱਬੇਵਾਲ ਤੇ ਕਸ਼ਮੀਰੋ (27) ਪਤਨੀ ਰਾਜੇਸ਼ ਕੁਮਾਰ ਵਾਸੀ ਪਿੰਡ ਮਹਿਨਾ, ਥਾਣਾ ਚੱਬੇਵਾਲ, ਜ਼ਿਲਾ ਹੁਸ਼ਿਆਰਪੁਰ ਜੋ ਕਿ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਪਣੇ ਪਿੰਡ ਮਹਿਨਾ ਤੋਂ ਕਸਬਾ ਚੱਬੇਵਾਲ ਨੂੰ ਜਾ ਰਹੇ ਸਨ ਅਤੇ ਜਦੋਂ ਉਹ ਕਸਬਾ ਚੱਬੇਵਾਲ ਨਜ਼ਦੀਕ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੇ ਟਰੱਕ ਨੇ ਮੋਟਰਸਾਈਕਲ ਨੂੰ ਫੇਟ ਮਾਰ ਦਿੱਤੀ। ਜਿਸ ਨਾਲ ਮੋਟਰਸਾਈਕਲ ਸਵਾਰ ਕਸ਼ਮੀਰੋ ਪਤਨੀ ਰਾਜੇਸ਼ ਕੁਮਾਰ ਵਾਸੀ ਪਿੰਡ ਮਹਿਨਾ, ਥਾਣਾ ਚੱਬੇਵਾਲ , ਰਜਨੀ ਪੱਤਰੀ ਸੇਮਾ ਵਾਸੀ ਪਿੰਡ ਮਹਿਨਾ, ਥਾਣਾ ਚੱਬੇਵਾਲ ਦੀ ਮੌਤ ਹੋ ਗਈ ਹੈ ਅਤੇ ਰੋਹਿਤ ਪੁੱਤਰ ਸਿੰਘ ਵਾਸੀ ਪਿੰਡ ਮਹਿਣਾ ਥਾਣਾ ਚੱਬੇਵਾਲ ਗੰਭੀਰ ਜ਼ਖਮੀ ਹੋ ਗਿਆ। ਥਾਣਾ ਚੱਬੇਵਾਲ ਦੀ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਹਾਦਸੇ ਵਿਚ ਮਾਰੀਆਂ ਗਈਆਂ ਕਸ਼ਮੀਰੋ ਅਤੇ ਰਜਨੀ ਦੀਆਂ ਲਾਸ਼ਾਂ ਨੂੰ ਅਤੇ ਜ਼ਖਮੀ ਹੋਏ ਰੋਹਿਤ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਪਹੁੰਚਾਇਆ। ਪੁਲਸ ਵੱਲੋਂ ਟਰੱਕ ਡਰਾਈਵਰ ਅੰਮ੍ਰਿਤਪਾਲ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਚੱਕ ਬਰਾਹਮਣੀ, ਥਾਣਾ ਸ਼ਾਹਕੋਟ ਜਿਲਾ ਜਲੰਧਰ ਨੂੰ ਗ੍ਰਿਫ਼ਤਾਰ ਕਰ ਕੇ ਉਸ ਦਾ ਟਰੱਕ ਆਪਣੇ ਕਬਜ਼ੇ ਵਿੱਚ ਲੈ ਲਿਆ ।ਪੁਲਿਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ

 

Vinkmag ad
Share Our Daily Posts

News Desk

Read Previous

ਠੇਕਾ ਪ੍ਰਣਾਲੀ ਦਾ ਸੰਤਾਪ ਭੋਗ ਰਹੇ ਮੁਲਾਜ਼ਮਾਂ ਵੱਲੋਂ ਮੋਰਿੰਡਾ ’ਚ ਨੈਸ਼ਨਲ ਹਾਈਵੇਅ ਜਾਮ

Read Next

ਵਿਜੀਲੈਂਸ ਬਿਊਰੋ ਨੇ ਨਗਰ ਕੌਂਸਲ ਜੈਤੋ ਦੇ 4 ਅਧਿਕਾਰੀ ਹਿਰਾਸਤ ‘ਚ, ਸਰਕਾਰੀ ਰਿਕਾਰਡ ਨਾਲ ਛੇੜ-ਛਾੜ ਤੇ ਗਾਇਬ ਕਰਨ ਦਾ ਦੋਸ਼