Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 3, 2026

ਪੰਜਾਬ ਦੇ ਬਰਗਾੜੀ ਬੇਅਦਬੀ ਮਾਮਲੇ ‘ਚ ਪੈਰਵੀ ਲਈ ਵਿਸ਼ੇਸ਼ ਸਰਕਾਰੀ ਵਕੀਲ ਦੀ ਨਿਯੁਕਤੀ ‘ਤੇ ਵਿਵਾਦ

ਜੇਐੱਨਐੱਨ, ਫ਼ਰੀਦਕੋਟ : ਬਰਗਾੜੀ ਬੇਅਦਬੀ ਮਾਮਲੇ ਨਾਲ ਜੁੜੇ ਬਹਿਬਲ ਕਲਾਂ ਗੋਲ਼ੀਕਾਂਡ ਕੇਸ ਦੀ ਮੰਗਲਵਾਰ ਨੂੰ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ ’ਚ ਸੁਣਵਾਈ ਹੋਈ। ਹਾਲੀਆ ਪੰਜਾਬ ਸਰਕਾਰ ਵੱਲੋਂ ਬੇਅਦਬੀ ਤੇ ਗੋਲ਼ੀ ਕਾਂਡ ਦੀਆਂ ਘਟਨਾਵਾਂ ਦੀ ਪੈਰਵੀ ਕਰਨ ਲਈ ਨਿਯੁਕਤ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲ ਆਰਐੱਸ ਬੈਂਸ ਵੀ ਪਹਿਲੀ ਵਾਰ ਪੈਰਵੀ ਕਰਨ ਲਈ ਸਰਕਾਰ ਵੱਲੋਂ ਪੇਸ਼ ਹੋਏ ਪਰ ਬਚਾਅ ਪੱਖ ਦੇ ਵਕੀਲਾਂ ਨੇ ਉਨ੍ਹਾਂ ਦੇ ਪੈਰਵੀ ਕਰਨ ’ਤੇ ਇਤਰਾਜ਼ ਕੀਤਾ।

ਬਚਾਅ ਪੱਖ ਦੇ ਵਕੀਲ ਐੱਚਐੱਸ ਸੈਣੀ ਨੇ ਕਿਹਾ ਕਿ ਵਿਸ਼ੇਸ਼ ਸਰਕਾਰੀ ਵਕੀਲ ਆਰਐੱਸ ਬੈਂਸ ਵੱਲੋਂ ਕੋਟਕਪੂਰਾ ਗੋਲ਼ੀਕਾਂਡ ਕੇਸ ’ਚ ਦਰਜ ਐੱਫਆਈਆਰ ਨੰਬਰ 129 ’ਚ ਸ਼ਿਕਾਇਤਕਰਤਾ ਦੀ ਹਾਈ ਕੋਰਟ ’ਚ ਪੈਰਵੀ ਕੀਤੀ ਜਾ ਰਹੀ ਹੈ। ਕਾਨੂੰਨ ਮੁਤਾਬਕ ਹੁਣ ਉਹ ਇਨ੍ਹਾਂ ਮਾਮਲਿਆਂ ਦੀ ਬਤੌਰ ਸਰਕਾਰੀ ਵਕੀਲ ਪੈਰਵੀ ਨਹੀਂ ਕਰ ਸਕਦੇ। ਕੇਸ ਦੀ ਸੁਣਵਾਈ ਦੌਰਾਨ ਮਾਮਲੇ ਦੇ ਮੁਲਜ਼ਮ ਸਾਬਕਾ ਐੱਸਐੱਸਪੀ ਚਰਨਜੀਤ ਸਿੰਘ ਸ਼ਰਮਾ, ਐੱਸਪੀ ਬਿਕਰਮਜੀਤ ਸਿੰਘ, ਤਤਕਾਲੀ ਐੱਸਐੱਚਓ ਅਮਰਜੀਤ ਸਿੰਘ ਕੁਲਾਰ, ਪੰਕਜ ਬਾਂਸਲ, ਸੁਹੇਲ ਸਿੰਘ ਬਰਾੜ ਹਾਜ਼ਰ ਰਹੇ ਜਦਕਿ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੇ ਆਪਣੀ ਹਾਜ਼ਰੀ ਮਾਫ਼ ਕਰਵਾਈ। ਬਚਾਅ ਪੱਖ ਦੀ ਮੰਗ ’ਤੇ ਐੱਸਆਈਟੀ ਵੱਲੋਂ ਮੁਲਜ਼ਮਾਂ ਨੂੰ ਅਨੁਪੂਰਕ ਚਲਾਨ ਦੀਆਂ ਕਾਪੀਆਂ ਮੁਹੱਈਆ ਕਰਵਾਈਆਂ ਗਈਆਂ ਤੇ ਮਾਮਲੇ ਦੀ ਸੁਣਵਾਈ 29 ਅਕਤੂਬਰ ਤਕ ਮੁਲਤਵੀ ਕਰ ਦਿੱਤੀ ਗਈ।

ਬਚਾਅ ਪੱਖ ਇਤਰਾਜ਼ ਚੁੱਕ ਕੇ ਕੇਸ ਨੂੰ ਲੰਬਾ ਖਿੱਚਣ ਦੀ ਕੋਸ਼ਿਸ਼ ਕਰ ਰਿਹਾ : ਸਰਕਾਰੀ ਵਕੀਲ

ਵਿਸ਼ੇਸ਼ ਸਰਕਾਰੀ ਵਕੀਲ ਆਰਐੱਸ ਬੈਂਸ ਨੇ ਕਿਹਾ ਕਿ ਬਚਾਅ ਪੱਖ ਨੂੰ ਇਤਰਾਜ਼ ਕਰਨ ਦਾ ਅਧਿਕਾਰ ਹੈ ਪਰ ਉਹ ਇਸ ਤਰ੍ਹਾਂ ਦੇ ਇਤਰਾਜ਼ ਚੁੱਕ ਕੇ ਕੇਸ ਲੰਬਾ ਖਿੱਚਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬਹਿਬਲ ਕਲ਼ਾਂ ਗੋਲ਼ੀ ਕਾਂਡ ਕੇਸ ’ਚ ਚਲਾਨ ਪੇਸ਼ ਹੋਣ ਤੋਂ ਬਾਅਦ 42 ਵਾਰੀ ਸੁਣਵਾਈ ਹੋ ਚੁੱਕੀ ਹੈ ਪਰ ਹਾਲੇ ਤਕ ਮੁਲਜ਼ਮਾਂ ’ਤੇ ਦੋਸ਼ ਤੈਅ ਨਹੀਂ ਹੋ ਸਕੇ।

 

 

Vinkmag ad
Share Our Daily Posts

News Desk

Read Previous

ਵਿਆਹ ਸਮਾਰੋਹ ਬਣਿਆ ਜੰਗ ਦਾ ਮੈਦਾਨ, ਪੁਲਿਸ ਤੇ ਸਿਆਸੀ ਆਗੂਆਂ ਦੀ ਮੌਜੂਦਗੀ ‘ਚ ਦੋ ਧਿਰਾਂ ‘ਚ ਫਾਇਰਿੰਗ, 4 ਵਿਅਕਤੀ ਜ਼ਖ਼ਮੀ

Read Next

ਵਿਆਹ ਦੀ ਸ਼ਾਪਿੰਗ ਕਰਨ ਬਠਿੰਡਾ ਤੋਂ ਪਟਿਆਲਾ ਮੰਗੇਤਰ ਕੋਲ ਗਈ ਲੜਕੀ ਗ਼ਾਇਬ, ਪਤਾ ਚੱਲ ਗਿਆ ਵੱਡਾ ਰਾਜ਼