Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 7, 2026

ਪੰਜਾਬ ਕਾਂਗਰਸ ’ਚ ਕਾਟੋ ਕਲੇਸ਼ : ਹੁਣ ਸੀਐਮ ਚੰਨੀ ਨੇ ਕੀਤੀ ਅਸਤੀਫ਼ੇ ਦੀ ਗੱਲ…ਜਾਣੋ ਕੀ ਹੈ ਪੂਰਾ ਮਾਮਲਾ

ਚੰਡੀਗੜ੍ਹ : ਪੰਜਾਬ ਕਾਂਗਰਸ ਦਾ ਅੰਦਰੂਨੀ ਕਲੇਸ਼ ਮੁੱਕਣ ਦਾ ਨਾਂ ਨਹੀਂ ਲੈ ਰਿਹਾ। ਪਾਰਟੀ ਵਿਚ ਆਗੂ ਆਪਸ ਵਿਚ ਹੀ ਲੜੀ ਭਿੜੀ ਜਾਂਦੇ ਹਨ। ਪਿਛਲੇ ਦਿਨੀਂ ਜਦੋਂ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਸਨ, ਬਹੁਤ ਵਿਵਾਦ ਹੋਇਆ ਸੀ ਅਤੇ ਨਤੀਜਾ ਇਹ ਹੋਇਆ ਕਿ ਕੈਪਟਨ ਨੇ ਮੁੱਖ ਮੰਤਰੀ ਦਾ ਅਹੁਦਾ ਛੱਡ ਦਿੱਤਾ। ਇਸ ਦੇ ਨਾਲ ਹੀ, ਹੁਣ ਜਦੋਂ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਹਨ, ਤਾਂ ਕਿਤੇ ਨਾ ਕਿਤੇ ਬੇਚੈਨੀ ਦਾ ਮਾਹੌਲ ਹੈ ਅਤੇ ਖ਼ਬਰਾਂ ਆ ਰਹੀਆਂ ਹਨ ਕਿ ਚੰਨੀ ਦਾ ਅਸਤੀਫ਼ਾ ਵੀ ਉਨ੍ਹਾਂ ਦੇ ਮੂੰਹੋਂ ਨਿਕਲਿਆ ਹੈ।

ਸਾਰਾ ਮਾਮਲਾ ਸਿੱਧੂ ਅਤੇ ਉਨ੍ਹਾਂ ਦੇ ਮੁੱਦਿਆਂ ਨਾਲ ਜੁੜਿਆ ਹੋਇਆ ਹੈ।ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਹੁਣ ਪੀਪੀਸੀਸੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਮੁਕਾਬਲਾ ਮੁੱਖ ਮੰਤਰੀ ਚਰਨਜੀਤ ਸਿੰੰਘ ਚੰਨੀ ਨਾਲ ਹੋ ਗਿਆ ਹੈ।

ਦਰਅਸਲ ਐਤਵਾਰ ਨੂੰ ਸਿੱਧੂ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ 4 ਪੰਨਿਆਂ ਦਾ ਇਕ ਖਤ ਲਿਖਿਆ ਸੀ। ਇਸ ਵਿਚ 13 ਨੁਕਾਤੀ ਏਜੰਡਾ ਸੁਝਾਇਆ ਸੀ ਅਤੇ ਇਸ ਨੂੰ ਜਲਦ ਪੂਰਾ ਕਰਨ ਦੀ ਮੰਗ ਕੀਤੀ ਸੀ। ਇਸ ਚਿੱਠੀ ਨੂੰ ਲੈ ਕੇ ਐਤਵਾਰ ਰਾਤ ਨੂੰ ਇਕ ਅਹਿਮ ਮੀਟਿੰਗ ਵੀ ਹੋਈ ਸੀ। ਇਸ ਵਿਚ ਸਿੱਧੂ ਤੇ ਚੰਨੀ ਆਪਸ ਵਿਚ ਭਿਡ਼ ਗਏ। ਇਸ ਦੌਰਾਨ ਇਨ੍ਹਾਂ ਵਿਚ ਕਾਫੀ ਬੋਲਬੁਲਾਰਾ ਵੀ ਹੋ ਗਿਆ। ਇਸ ਦੌਰਾਨ ਕਾਂਗਰਸ ਦੇ ਬੁਲਾਰੇ ਹਰੀਸ਼ ਚੌਧਰੀ ਤੇ ਪੀਪੀਸੀਸੀ ਦੇ ਮੱੁਖ ਸਕੱਤਰ ਪਰਗਟ ਸਿੰਘ ਵੀ ਮੌਜੂਦ ਸਨ।

ਸੂਤਰਾਂ ਦੇ ਹਵਾਲੇ ਨਾਲ ਇਸ ਮੀਟਿੰਗ ਵਿਚ ਸਿੱਧੂੁ ਨੇ ਜਦੋਂ ਆਪਣਾ 13 ਨੁਕਾਤੀ ਏਜੰਡਾ ਚੁੱਕਿਆ ਤਾਂ ਚੰਨੀ ਇਸ ਨੂੰ ਲੈ ਕੇ ਖਫ਼ਾ ਹੋ ਗਏ ਅਤੇ ਆਪਣੇ ਅਸਤੀਫ਼ੇ ਦੀ ਪੇਸ਼ਕਸ਼ ਕਰ ਦਿੱਤੀ। ਚੰਨੀ ਨੇ ਆਪਣੇ ਅਸਤੀਫ਼ੇ ਦੀ ਪੇਸ਼ਕਸ਼ ਦਿੰਦਿਆਂ ਸਿੱਧੂ ਨੂੰ ਚੁਣੌਤੀ ਦੇ ਦਿੱਤੀ ਕਿ ਉਹ ਦੋ ਮਹੀਨੇ ਦੇ ਅੰਦਰ ਇਨ੍ਹਾਂ 13 ਨੁਕਾਤੀ ਏਜੰਡੇ ’ਤੇ ਕਾਰਵਾਈ ਕਰਕੇ ਦਿਖਾਉਣ। ਸੂਤਰਾਂ ਦਾ ਕਹਿਣਾ ਹੈ ਕਿ ਸਿੱਧੂ ਮੁੱਖ ਮੰਤਰੀ ਚੰਨੀ ’ਤੇ ਬਾਦਲ ਪਰਿਵਾਰ ਦੇ ਕਾਰੋਬਾਰ ’ਤੇ ਕਾਰਵਾਈ ਕਰਨ ਦਾ ਦਬਾਅ ਲਗਾਤਾਰ ਬਣਾ ਰਹੇ ਹਨ।

ੋਸੋਨੀਆ ਗਾਂਧੀ ਨੂੰ ਲਿਖੀ ਚਿੱਠੀ ਵਿਚ ਸਿੱਧੂ ਨੇ ਲਿਖਿਆ ਸੀ, ਪੰਜਾਬ ਵਿਚ ਨਸ਼ਾ ਤਰਸਕੀ ਦੇ ਪਿੱਛੇ ਐਸਟੀਐਫ ਰਿਪੋਰਟ ਨੇ ਜਿਨ੍ਹਾਂ ਵੱਡੇ ਮਗਰਮੱਛਾਂ ਦਾ ਜ਼ਿਕਰ ਕੀਤਾ ਹੈ, ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।’

ਸਿੱਧੂ ’ਤੇ ਅਜਿਹੇ ਦੋਸ਼ ਲਗਾਏ ਜਾ ਰਹੇ ਹਨ ਕਿ ਉਹ ਚੰਨੀ ਸਰਕਾਰ ਦੇ ਕੰਮਕਾਜ ਵਿਚ ਦਖਲਅੰਦਾਜ਼ੀ ਕਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਪਾਰਟੀ ਹਾਈਕਮਾਨ ਅਤੇ ਸੀਐਮ ਚੰਨੀ ਦੋਵਾਂ ਨੇ ਕਥਿਤ ਤੌਰ ’ਤੇ ਸੰਗਠਨ ਦੇ ਕੰਮਾਂ ’ਤੇ ਫੋਕਸ ਕਰਨ ਲਈ ਕਿਹਾ ਹੈ।

Vinkmag ad
Share Our Daily Posts

News Desk

Read Previous

ਵਿਆਹ ਦੀ ਸ਼ਾਪਿੰਗ ਕਰਨ ਬਠਿੰਡਾ ਤੋਂ ਪਟਿਆਲਾ ਮੰਗੇਤਰ ਕੋਲ ਗਈ ਲੜਕੀ ਗ਼ਾਇਬ, ਪਤਾ ਚੱਲ ਗਿਆ ਵੱਡਾ ਰਾਜ਼

Read Next

ਹਰਸਿਮਰਤ ਬਾਦਲ ਦਾ ਜਲੰਧਰ ’ਚ ਤੂਫਾਨੀ ਦੌਰਾ, ਤਿੰਨ ਵਿਧਾਨ ਸਭਾ ਹਲਕਿਆਂ ’ਚ ਗਰਮਾਈ ਰਾਜਨੀਤੀ