Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 5, 2026

ਕੈਪਟਨ ਦੇ ਪੱਤੇ ਖੁੱਲ੍ਹਦੇ ਹੀ ਪੰਜਾਬ ਕਾਂਗਰਸ ‘ਚ ‘ਭੂਚਾਲ’, ਹਰੀਸ਼ ਰਾਵਤ ਬੋਲੇ- ਉਨ੍ਹਾਂ ‘ਸੈਕੂਲਰ ਅਮਰਿੰਦਰ’ ਨੂੰ ਮਾਰ ਦਿੱਤਾ

ਚੰਡੀਗੜ੍ਹ (ਏਐੱਨਆਈ) : ਸਾਬਕਾ ਸੀਐੱਮ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਦੇ ਗਠਨ ਦੀ ਤਿਆਰੀ ਦੇ ਨਾਲ ਹੀ ਪੰਜਾਬ ਕਾਂਗਰਸ ‘ਚ ਭੂਚਾਲ ਆ ਗਿਆ ਹੈ। ਕੈਪਟਨ ਨੇ ਹੌਲੀ-ਹੌਲੀ ਪੱਤੇ ਖੋਲ੍ਹਣੇ ਸ਼ੁਰੂ ਕਰ ਕੀਤੇ ਤਾਂ ਕਾਂਗਰਸ ਨੇ ਉਨ੍ਹਾਂ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਦਾ ਕਹਿਣਾ ਹੈ ਕਿ ਭਾਜਪਾ ਖਿਲਾਫ਼ ਕੁਝ ਕਹਿਣ ਜਾਂ ਕਰਨ ਦੀ ਬਜਾਏ ਕੈਪਟਨ BJP ਦਾ ਸਾਥ ਦਿੰਦੇ ਹਨ ਤਾਂ ਇਹ ਹੈਰਾਨ ਕਰਨ ਵਾਲੀ ਗੱਲ ਹੈ। ਅਜਿਹਾ ਲਗਦਾ ਹੈ ਕਿ ਉਨ੍ਹਾਂ ਆਪਣੇ ਅੰਦਰ ਦੇ ਸੈਕੂਲਰ ਅਮਰਿੰਦਰ ਸਿੰਘ ਨੂੰ ਮਾਰ ਦਿੱਤਾ ਹੈ।

ਨਵੀਂ ਦਿੱਲੀ ਪਹੁੰਚੇ ਹਰੀਸ਼ ਰਾਵਤ ਨੇ ਕਿਹਾ ਕਿ ਉਹ ਦਿੱਲੀ ‘ਚ ਉੱਤਰਾਖੰਡ ਦੀ ਗੱਲ ਕਰਨ ਆਏ ਸਨ। ਉੱਥੇ ਚੋਣਾਂ ਹੋਣਗੀਆਂ ਤੇ ਸੂਬੇ ‘ਚ ਆਈ ਤਾਜ਼ ਕੁਦਰਤੀ ਆਫ਼ਤ ਬਾਰੇ ਮੈਂ ਪਾਰਟੀ ਹਾਈ ਕਮਾਨ ਨੂੰ ਜਾਣਕਾਰੀ ਦਿੱਤੀ ਹੈ। ਕਿਹਾ ਕਿ ਉਹ ਕਾਂਗਰਸ ਪ੍ਰਧਾਨਾਂ ਨੂੰ ਵੀ ਮਿਲਣਗੇ। ਕੈਪਟਨ ਅਮਰਿੰਦਰ ਸਿੰਘ ਬਾਰੇ ਰਾਵਤ ਨੇ ਕਿਹਾ ਕਿ 10 ਮਹੀਨੇ ਤਕ ਕਿਸਾਨਾਂ ਨੂੰ ਸਰਹੱਦਾਂ ‘ਤੇ ਰੱਖਣ ਵਾਲੀ ਭਾਜਪਾ ਨੂੰ ਕੌਣ ਮਾਫ਼ ਕਰ ਸਕਦਾ ਹੈ? ਜਿਸ ਤਰ੍ਹਾਂ ਕਿਸਾਨਾਂ ਦੇ ਅੰਦੋਲਨ ਨਾਲ ਨਿਪਟਿਆ ਗਿਆ ਹੈ, ਕੀ ਪੰਜਾਬ ਉਨ੍ਹਾਂ ਨੂੰ ਸਾਫ਼ ਕਰ ਸਕਦਾ ਹੈ? ਕੈਪਟਨ ਦਾ ਇਹ ਬਿਆਨ ਵਾਕਈ ਹੈਰਾਨ ਕਰਨ ਵਾਲਾ ਹੈ। ਇੰਝ ਜਾਪਦਾ ਹੈ ਕਿ ਉਨ੍ਹਾਂ ਆਪਣੇ ਅੰਦਰਲੇ ‘ਧਰਮ ਨਿਰਪੱਖ ਅਮਰਿੰਦਰ’ ਨੂੰ ਮਾਰ ਦਿੱਤਾ ਹੈ। ਦੱਸ ਦੇਈਏ ਕਿ ਕੈਪਟਨ ਨੇ ਕਿਹਾ ਕਿ ਭਾਜਪਾ ਫ਼ਿਰਕੂ ਪਾਰਟੀ ਨਹੀਂ ਹੈ।

ਰਾਵਤ ਨੇ ਕਿਹਾ ਕਿ ਜੇਕਰ ਕੈਪਟਨ ਧਰਮ ਨਿਰਪੱਖਤਾ ਪ੍ਰਤੀ ਆਪਣੀ ਪੁਰਾਣੀ ਵਚਨਬੱਧਤਾ ‘ਤੇ ਕਾਇਮ ਨਹੀਂ ਰਹਿ ਸਕਦੇ ਤਾਂ ਉਨ੍ਹਾਂ ਨੂੰ ਕੌਣ ਰੋਕ ਸਕਦਾ ਹੈ? ਉਨ੍ਹਾਂ ਨੂੰ ‘ਸਰਬ ਧਰਮ ਸੁਭਾਅ’ ਦਾ ਪ੍ਰਤੀਕ ਮੰਨਿਆ ਜਾਂਦਾ ਸੀ ਤੇ ਲੰਬੇ ਸਮੇਂ ਤਕ ਕਾਂਗਰਸ ਦੀਆਂ ਪਰੰਪਰਾਵਾਂ ਨਾਲ ਜੁੜੇ ਰਹੇ। ਕੈਪਟਨ ਦੇ ਕਦਮ ਨਾਲ ਪੰਜਾਬ ਕਾਂਗਰਸ ਨੂੰ ਨੁਕਸਾਨ ਹੋਵੇ ਜਾਂ ਨਹੀਂ, ਇਹ ਪੁੱਛੇ ਜਾਣ ‘ਤੇ ਰਾਵਤ ਨੇ ਕਿਹਾ ਕਿ ਕਾਂਗਰਸ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ, ਇਹ ਅਸਲ ਵਿਚ ਸਾਡੇ ਵਿਰੋਧੀਆਂ ਦੀਆਂ ਵੋਟਾਂ ਨੂੰ ਵੰਡੇਗਾ। ਕਾਂਗਰਸ ਪ੍ਰਭਾਵਿਤ ਨਹੀਂ ਹੋਵੇਗੀ। ਸਾਡੀ ਵੋਟ ਚੰਨੀ ਸਰਕਾਰ ਦੇ ਪ੍ਰਦਰਸ਼ਨ ‘ਤੇ ਨਿਰਭਰ ਕਰੇਗੀ, ਜਿਸ ਤਰ੍ਹਾਂ ਚੰਨੀ ਨੇ ਸ਼ੁਰੂਆਤ ਕੀਤੀ ਹੈ, ਉਸ ਨੇ ਪੰਜਾਬ ਤੇ ਪੂਰੇ ਦੇਸ਼ ਸਾਹਮਣੇ ਇਕ ਚੰਗੀ ਛਾਪ ਛੱਡੀ ਹੈ।

ਉੱਥੇ ਹੀ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਕੈਪਟਨ ਦੇ ਇਸ ਕਦਮ ‘ਤੇ ਹੈਰਾਨੀ ਜ਼ਾਹਿਰ ਕੀਤੀ। ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਬੀਜੇਪੀ ਦੇ ਨਾਲ ਸੀਟ ਅਰੇਂਜਮੈਂਟ ਦਾ ਐਲਾਨ ਕਰ ਕੇ ਖ਼ੁਦ ਨੂੰ ਤਬਾਹ ਕਰ ਲਿਆ ਹੈ ਜਿਸ ਨੂੰ ਉਹ ਹਮੇਸ਼ਾ ਗਾਲ੍ਹਾਂ ਕੱਢਦੇ ਰਹੇ ਹਨ। 1984 ਵਿਚ ਅਸਤੀਫ਼ੇ ਤੋਂ ਬਾਅਦ ਅਮਰਿੰਦਰ ਸਿੰਘ ਦੇ ਟਿਕਾਣੇ ਤੇ ਪਾਕਿਸਤਾਨ ਨਾਲ ਉਨ੍ਹਾਂ ਦੇ ਸੰਬੰਧਾਂ ਨੂੰ ਲੈ ਕੇ ਭਾਜਪਾ ਨੂੰ ਜਾਂਚ ਕਰਨੀ ਚਾਹੀਦੀ ਹੈ।

ਦੱਸ ਦੇਈਏ ਕਿ ਕੈਪਟਨ ਨੇ ਆਪਣੇ ਪੱਤੇ ਖੋਲ੍ਹਣੇ ਸ਼ੁਰੂ ਕਰ ਦਿੱਤੇ ਹਨ। ਉਹ ਨਵਾਂ ਸਿਆਸੀ ਰੋਡਮੈਪ ਤਿਆਰ ਕਰ ਰਹੇ ਹਨ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਨਵੀਂ ਸਿਆਸੀ ਪਾਰਟੀ ਬਣਾ ਰਹੇ ਹਨ। ਇਸ ਦੇ ਨਾਲ ਹੀ ਕੈਪਟਨ ਨੇ ਭਾਜਪਾ ਬਾਰੇ ਕਿਹਾ ਕਿ ਉਹ ਫ਼ਿਰਕੂ ਤੇ ਮੁਸਲਮਾਨ ਵਿਰੋਧੀ ਪਰਟੀ ਨਹੀਂ ਹੈ। ਕੈਪਟਨ ਦਾ ਇਹ ਬਿਆਨ ਇਸ ਲਈ ਵੀ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਚਰਚਾ ਰਹੀ ਹੈ ਕਿ ਭਾਜਪਾ ਕੈਪਟਨ ਜ਼ਰੀਏ ਕਿਸਾਨ ਅੰਦੋਲਨ ਦਾ ਹੱਲ ਕੱਢਣਾ ਚਾਹੁੰਦੀ ਹੈ। ਸੰਭਵ ਹੈ ਕਿ ਕਿਸਾਨ ਅੰਦੋਲਨ ਦਾ ਹੱਲ ਕੱਢ ਕੇ ਕੈਪਟਨ ਭਾਜਪਾ ਤੇ ਕਾਂਗਰਸ ਅਤੇ ਅਕਾਲੀ ਤੋਂ ਨਾਰਾਜ਼ ਆਗੂਆਂ ਨੂੰ ਨਾਲ ਲੈ ਕੇ ਚੱਲਣ।

Vinkmag ad
Share Our Daily Posts

News Desk

Read Previous

ਪੰਜਾਬ ’ਚ ਦੋ ਦਿਨਾਂ ਬਾਅਦ ਪਰਤਣਗੇ ਬੱਦਲ, ਅਕਤੂਬਰ ਦੇ ਆਖ਼ਰੀ ਹਫ਼ਤੇ ਦਸਤਕ ਦੇ ਦੇਵੇਗੀ ਠੰਢ

Read Next

ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਪੁਲਿਸ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ