Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 5, 2026

ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਪੁਲਿਸ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਜਲੰਧਰ : ਪੰਜਾਬ ਪੁਲਿਸ ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਪੰਜਾਬ ਵਿਚ ਸ਼ਾਂਤੀ ਤੇ ਅਮਨ ਨਾਲ ਰਹਿ ਰਹੇ ਹਾਂ। ਅੱਤਵਾਦ ਦੇ ਉਸ ਕਾਲੇ ਦੌਰ ਦੌਰਾਨ ਪੰਜਾਬ ਪੁਲਿਸ ਵੱਲੋਂ ਅਮਨ ਕਾਨੂੰਨ ਦੀ ਬਹਾਲੀ ਲਈ ਪਾਏ ਯੋਗਦਾਨ ਲਈ ਉਨ੍ਹਾਂ ਦੇ ਸ਼ਹੀਦਾਂ ਨੂੰ ਨਮਨ ਕਰਦਾ ਹਾਂ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਪੀਏਪੀ ਵਿਖੇ ਅੱਤਵਾਦ ਦੌਰਾਨ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਰਵਾਏ ਜਾ ਰਹੇ 62ਵੇਂ ਸ਼ਰਧਾਂਜਲੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਇਹ ਕਹਿਣਾ ਕਿ ਸਰਹੱਦੀ ਵਿਚ ਇਲਾਕੇ ਦੇ 50 ਕਿਲੋਮੀਟਰ ਖੇਤਰ ਵਿਚ ਬੀਐੱਸਐੱਫ ਰਖਵਾਲੀ ਕਰੇਗੀ ਤਾਂ ਮੈਂ ਇਹ ਮਾਣ ਨਾਲ ਕਹਿ ਸਕਦਾ ਹਾਂ ਕਿ ਪੰਜਾਬ ਦੇ ਸਰਹੱਦੀ ਇਲਾਕਿਆਂ ਦੀ ਰਾਖੀ ਸਾਡੀ ਪੰਜਾਬ ਪੁਲਿਸ ਦੇ ਜਵਾਨ ਬਹੁਤ ਹੀ ਬਹਾਦਰੀ ਨਾਲ ਕਰ ਰਹੇ ਹਨ। ਪੰਜਾਬ ਵਿਚੋਂ ਅੱਤਵਾਦ ਨੂੰ ਖ਼ਤਮ ਕਰਨ ਵਾਲੀ ਸਾਡੀ ਪੰਜਾਬ ਪੁਲਿਸ ਦੇ ਜਵਾਨ ਸਰਹੱਦੀ ਖੇਤਰਾਂ ਵਿਚ ਦਿਨ ਰਾਤ ਬੀਐੱਸਐੱਫ ਦੀਆਂ ਮੌਜੂਦਾ ਸਰਹੱਦੀ ਖੇਤਰ ਤੋਂ ਪਹਿਲੀਆਂ ਚੌਕੀਆਂ ਵਿਚ ਚੌਕਸੀ ਨਾਲ ਤਾਇਨਾਤ ਰਹਿੰਦੇ ਹਨ। ਇਹ ਮੈਂ ਪਿਛਲੇ ਦਿਨਾਂ ਦੌਰਾਨ ਸਰਹੱਦੀ ਖੇਤਰਾਂ ਵਿਚ ਜਾ ਕੇ ਅੱਖੀਂ ਦੇਖ ਕੇ ਆਇਆ ਹਾਂ। ਇਸ ਲਈ ਪੁਲਿਸ ਦੇ ਜਵਾਨਾਂ ਦੇ ਸਿਰ ਉੱਤੇ ਮਾਣ ਨਾਲ ਕਿਹਾ ਜਾ ਸਕਦਾ ਹੈ ਕਿ ਪੰਜਾਬ ਪੁਲਿਸ ਸਰਹੱਦਾਂ ਦੀ ਰਾਖੀ ਕਰਨ ਲਈ ਪੂਰੀ ਤਰ੍ਹਾਂ ਸਮਰੱਥ ਹੈ। ਇਸ ਤੋਂ ਪਹਿਲਾਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਪੀਏਪੀ ਪੁੱਜਣ ਉਤੇ ਪੰਜਾਬ ਪੁਲਿਸ ਦੇ ਘੁੜਸਵਾਰ ਦਸਤੇ ਨੇ ਅਗਵਾਈ ਕੀਤੀ। ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਸ਼ਹੀਦਾਂ ਦੀ ਲਾਈ ਸੂਚੀ ਦੇਖ ਕੇ ਪੰਜਾਬ ਪੁਲਿਸ ਉਤੇ ਮਾਣ ਮਹਿਸੂਸ ਕੀਤਾ।

ਇਸ ਮੌਕੇ ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ, ਸਾਬਕਾ ਡੀਜੀਪੀ ਮਹਿਲ ਸਿੰਘ ਭੁੱਲਰ, ਵਿਧਾਇਕ ਅਵਤਾਰ ਸਿੰਘ ਬਾਵਾ ਹੈਨਰੀ ਤੋਂ ਇਲਾਵਾ ਹੋਰ ਅਧਿਕਾਰੀ ਤੇ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।

Vinkmag ad
Share Our Daily Posts

News Desk

Read Previous

ਕੈਪਟਨ ਦੇ ਪੱਤੇ ਖੁੱਲ੍ਹਦੇ ਹੀ ਪੰਜਾਬ ਕਾਂਗਰਸ ‘ਚ ‘ਭੂਚਾਲ’, ਹਰੀਸ਼ ਰਾਵਤ ਬੋਲੇ- ਉਨ੍ਹਾਂ ‘ਸੈਕੂਲਰ ਅਮਰਿੰਦਰ’ ਨੂੰ ਮਾਰ ਦਿੱਤਾ

Read Next

31 ਅਕਤੂਬਰ ਨੂੰ ਮੋਰਿੰਡਾ ਮਹਾਂਰੈਲੀ ‘ਚ ਪੁੱਜਣ ਦਾ ਸੱਦਾ, ਸੀਐਮ ਚੰਨੀ ਨਵੀਂ ਬੋਤਲ ‘ਚ ਪੁਰਾਣੀ ਸ਼ਰਾਬ ਕਰਾਰ