Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 6, 2026

31 ਅਕਤੂਬਰ ਨੂੰ ਮੋਰਿੰਡਾ ਮਹਾਂਰੈਲੀ ‘ਚ ਪੁੱਜਣ ਦਾ ਸੱਦਾ, ਸੀਐਮ ਚੰਨੀ ਨਵੀਂ ਬੋਤਲ ‘ਚ ਪੁਰਾਣੀ ਸ਼ਰਾਬ ਕਰਾਰ

ਮੋਗਾ : ਡੀਟੀਐੱਫ ਨਿਹਾਲ ਸਿੰਘ ਵਾਲ਼ਾ ਨੇ ਸੰਯੁਕਤ ਅਧਿਆਪਕ ਫਰੰਟ ਦੇ ਝੰਡੇ ਹੇਠ 31 ਅਕਤੂਬਰ ਨੂੰ ਮੁੱਖ ਮੰਤਰੀ ਦੇ ਸ਼ਹਿਰ ਮੋਰਿੰਡਾ ਵਿਖੇ ਹੋ ਰਹੀ ਮਹਾਂਰੈਲੀ ‘ਚ ਸਮੂਹ ਅਧਿਆਪਕ ਵਰਗ ਨੂੰ ਵੱਡੀ ਗਿਣਤੀ ‘ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਅਧਿਆਪਕ ਆਗੂ ਅਮਨਦੀਪ ਮਾਛੀਕੇ, ਹੀਰਾ ਸਿੰਘ ਢਿੱਲੋਂ, ਜਸਵੀਰ ਸੈਦੋਕੇ ਨੇ ਕਿਹਾ ਕਿ ਛੇਵੇਂ ਪੇ ਕਮਿਸ਼ਨ ਦੀ ਰਿਪੋਰਟ ਵਿੱਚ ਅਧਿਆਪਕ/ਮੁਲਾਜ਼ਮ ਪੱਖੀ ਸੋਧਾਂ ਲਾਗੂ ਕਰਾਉਣ ਲਈ ਵੱਡੇ ਹੰਭਲੇ ਦੀ ਲੋੜ ਹੈ। ਉਹਨਾਂ ਮੰਗ ਕੀਤੀ ਕਿ ਜਨਵਰੀ 2016 ਤੋਂ ਬਾਅਦ ਭਰਤੀ/ਰੈਗੂਲਰ ਅਤੇ ਪ੍ਰਮੋਟ ਹੋਏ ਅਧਿਆਪਕਾਂ ਨੂੰ ਬਾਕੀ ਮੁਲਾਜ਼ਮਾਂ ਦੀ ਤਰਜ਼ ‘ਤੇ ਤਨਖਾਹ ਕਮਿਸ਼ਨ ਦੇ ਲਾਭ ਲਾਗੂ ਕੀਤੇ ਜਾਣ। 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ। ਸਰੀਰਕ ਸਿੱਖਿਆ ਵਿਸ਼ੇ ਨੂੰ ਲਾਜ਼ਮੀ ਕਰਾਰ ਦਿੰਦੇ ਹੋਏ ਪਹਿਲਾਂ ਵਾਂਗ ਪੀਰੀਅਡ ਦਿੱਤੇ ਜਾਣ। ਨਵੀਂ ਭਰਤੀ ਤਹਿਤ ਅਧਿਆਪਕਾਂ ਦੇ ਕੇਂਦਰੀ ਪੈਟਰਨ ਪੇ ਸਕੇਲ ਵਾਪਸ ਲੈ ਕੇ ਪੰਜਾਬ ਦੇ ਪੁਰਾਣੇ ਪੇ ਸਕੇਲ ਲਾਗੂ ਕੀਤੇ ਜਾਣ। ਕੰਪਿਊਟਰ ਅਧਿਆਪਕਾਂ ਸਮੇਤ ਸਮੂਹ ਕੱਚੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕੀਤਾ ਜਾਵੇ। ਸਮੂਹ ਅਧਿਆਪਕਾਂ ਦੀ ਰੁਕੀਆਂ ਤਰੱਕੀਆਂ ਤੁਰੰਤ ਕੀਤੀਆਂ ਜਾਣ। ਅਧਿਆਪਕ ਆਗੂਆਂ ਜੱਸੀ ਹਿੰਮਤਪੁਰਾ ਅਤੇ ਸੁਖਜੀਤ ਕੁੱਸਾ ਨੇ ਕਿਹਾ ਚੰਨੀ ਦਾ ਮੁੱਖ ਮੰਤਰੀ ਬਣਨਾ ਨਵੀਂ ਬੋਤਲ ਵਿੱਚ ਪੁਰਾਣੀ ਸ਼ਰਾਬ ਪੈਕ ਕਰਨ ਤੋਂ ਵੱਧ ਹੋਰ ਕੁੱਝ ਵੀ ਨਹੀਂਂ। ਦਰਅਸਲ ਕਾਂਗਰਸ ਸਰਕਾਰ ਅਧਿਆਪਕ ਮਾਰੂ ਨੀਤੀਆਂ ਲਾਗੂ ਕਰਨ ‘ਤੇ ਤੁਲੀ ਹੋਈ ਹੈ ਜਿਸਦਾ ਕਿ 31 ਅਕਤੂਬਰ ਨੂੰ ਠੋਕਵਾਂ ਜਵਾਬ ਦਿੱਤਾ ਜਾਵੇਗਾ।

ਇਸ ਮੌਕੇ ਨਵਦੀਪ ਸਿੰਘ, ਗੁਰਚਰਨ ਸਿੰਘ, ਦਲਜਿੰਦਰ ਸਿੰਘ, ਸੁਨੀਲ ਕੁਮਾਰ ਅਤੇ ਰਾਮ ਅਵਤਾਰ ਸਿੰਘ ਹਾਜ਼ਰ ਸਨ।

Vinkmag ad
Share Our Daily Posts

News Desk

Read Previous

ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਪੁਲਿਸ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

Read Next

ਜਲੰਧਰ ‘ਚ ਖੁੱਲ੍ਹੇਆਮ ਟੈਕਸ ਚੋਰੀ, ਦਿੱਲੀ ਤੋਂ ਰੋਜ਼ਾਨਾ ਬੱਸਾਂ ‘ਤੇ ਆ ਰਿਹਾ ਬਿਨਾਂ ਬਿੱਲ ਦਾ ਮਾਲ; ਸ਼ਰੇਆਮ ਹਾਈਵੇਅ ਕਿਨਾਰੇ ਹੋ ਰਹੀ ਹੇਰਾਫੇਰੀ