Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 5, 2026

Anoop Pathak ਕੇਸ ’ਚ ਸੁਸਾਈਡ ਤੋਂ ਪਹਿਲਾਂ ਦੀ ਵੀਡੀਓ ਆਈ ਸਾਹਮਣੇ, ਰੌਂਦੇ ਹੋਏ ਕਿਹਾ – ਪਰਿਵਾਰ ਨੂੰ ਜਾਨ ਤੋਂ ਮਾਰਨ ਦੀ ਧਮਕੀ ਮਿਲ ਰਹੀ

ਜੇਐੱਨਐੱਨ, ਜਲੰਧਰ : ਕੌਂਸਲਰ ਰਾਧਿਕਾ ਪਾਠਕ ਦੇ ਪਤੀ ਅਤੇ ਕਾਂਗਰਸ ਨੇਤਾ ਅਨੂਪ ਪਾਠਕ ਨੂੰ ਆਤਮ-ਹੱਤਿਆ ਲਈ ਉਕਸਾਉਣ ਦੇ ਮਾਮਲੇ ’ਚ ਨਵਾਂ ਮੋੜ ਆ ਗਿਆ ਹੈ। ਜਾਨ ਦੇਣ ਤੋਂ ਪਹਿਲਾਂ ਅਨੂਪ ਪਾਠਕ ਨੇ ਨਾ ਸਿਰਫ਼ ਸੁਸਾਈਡ ਨੋਟ ਲਿਖਿਆ ਸੀ ਬਲਕਿ ਆਪਣੀ ਇਕ ਵੀਡੀਓ ਵੀ ਬਣਾਈ ਸੀ। ਹੁਣ ਇਹ ਵੀਡੀਓ ਵੀ ਸਾਹਮਣੇ ਆਈਆਂ ਹਨ। ਇਸ ’ਚ ਉਨ੍ਹਾਂ ਨੇ ਸਾਫ਼ ਕਿਹਾ ਕਿ ਕੁਝ ਲੋਕ ਉਸਨੂੰ ਤੇ ਉਸਦੇ ਪਰਿਵਾਰ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇ ਰਹੇ ਹਨ।

ਜੋ ਕੁਝ ਅਨੂਪ ਨੇ ਸੁਸਾਈਡ ਨੋਟ ’ਚ ਲਿਖਿਆ, ਉਹੀ ਗੱਲਾਂ ਉਸਨੇ ਵੀਡੀਓ ਬਣਾ ਕੇ ਬੋਲੀਆਂ ਸਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਇੰਟਰਨੈੱਟ ਮੀਡੀਆ ’ਤੇ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਜਾ ਰਹੀ ਹੈ। ਅਨੂਪ ਪਾਠਕ ਨੇ ਕਿਹਾ ਕਿ ਉਸਨੂੰ ਲਗਾਤਾਰ ਤੰਗ ਕੀਤਾ ਜਾ ਰਿਹਾ ਸੀ। ਉਸ ’ਤੇ ਪਹਿਲਾਂ ਵੀ ਜਾਨਲੇਵਾ ਹਮਲਾ ਕਰਵਾਇਆ ਗਿਆ ਸੀ।

ਅਨੂਪ ਪਾਠਕ ਦੇ ਬੇਟੇ ਕਰਨ ਪਾਠਕ ਨੇ ਦੱਸਿਆ ਕਿ ਉਹ ਘਰ ’ਚ ਆਪਣੇ ਪਿਤਾ ਦੀਆਂ ਪੁਰਾਣੀਆਂ ਤਸਵੀਰਾਂ ਲੱਭ ਰਿਹਾ ਸੀ, ਤਾਂ ਉਸਦੇ ਹੱਥ ਇਹ ਵੀਡੀਓ ਲੱਗ ਗਈ। ਉਨ੍ਹਾਂ ਦਾ ਦੋਸ਼ ਸੀ ਕਿ ਪੁਲਿਸ ਉਨ੍ਹਾਂ ਦੇ ਪਿਤਾ ਦੇ ਸੁਸਾਈਡ ਨੋਟ ਮਿਲਣ ਤੋਂ ਬਾਅਦ ਵੀ ਕੋਈ ਕਾਰਵਾਈ ਨਹੀਂ ਕਰ ਰਹੀ ਸੀ। ਹੁਣ ਵੀਡੀਓ ਆਉਣ ਤੋਂ ਬਾਅਦ ਇਹ ਸਾਫ਼ ਹੋ ਗਿਆ ਹੈ ਕਿ ਉਨ੍ਹਾਂ ਦੇ ਪਿਤਾ ਨੂੰ ਤੰਗ ਕੀਤਾ ਜਾ ਰਿਹਾ ਸੀ। ਉਨ੍ਹਾਂ ਨੇ ਕਿਹਾ ਕਿ ਉਹ ਇਸ ਮਾਮਲੇ ’ਚ ਜਲਦ ਹਾਈਕੋਰਟ ਦੀ ਸ਼ਰਣ ਲੈਣਗੇ।

ਦੋਸ਼ੀ ਹਾਲੇ ਤਕ ਪੁਲਿਸ ਦੀ ਗਿ੍ਰਫ਼ਤ ਤੋਂ ਬਾਹਰ

ਉਥੇ ਹੀ ਪੁਲਿਸ ਰਵਿੰਦਰ, ਇੰਦਰਜੀਤ ਅਤੇ ਅਮਰੀਕ ਸੰਧੂ ਦੀ ਗਿ੍ਰਫ਼ਤਾਰੀ ਲਈ ਅਲੱਗ-ਅਲੱਗ ਥਾਂਵਾਂ ’ਤੇ ਛਾਪੇਮਾਰੀ ਕਰ ਰਹੀ ਹੈ। ਪਰ ਹਾਲੇ ਤਕ ਉਨ੍ਹਾਂ ਦਾ ਕੋਈ ਸੁਰਾਗ਼ ਨਹੀਂ ਮਿਲਿਆ।

Vinkmag ad
Share Our Daily Posts

News Desk

Read Previous

ਪੁਲਿਸ ਕੋਮੈਮੋਰੇਸ਼ਨ ਦਿਵਸ ਮੌਕੇ ਅੰਮ੍ਰਿਤਸਰ ‘ਚ ਸਮੂਹ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕੀਤਾ ਯਾਦ

Read Next

ਚੰਡੀਗੜ੍ਹ ’ਚ ਨੌਜਵਾਨ ਦੀ ਮੌਤ, ਇਲਾਜ ਦੌਰਾਨ ਲਾਪਰਵਾਹੀ ਦੇ ਦੋਸ਼ ’ਚ ਪਰਿਵਾਰਕ ਮੈਂਬਰਾਂ ਨੇ ਮਨੀਮਾਜਰਾ ਸਿਵਲ ਹਸਪਤਾਲ ’ਚ ਕੀਤਾ ਹੰਗਾਮਾ