Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 8, 2026

ਜ਼ਿਲ੍ਹਾ ਭਾਸ਼ਾ ਅਫਸਰਾਂ ਬਿਨਾਂ ਚੱਲ ਰਿਹੈ ਭਾਸ਼ਾ ਵਿਭਾਗ ਪੰਜਾਬ,23 ਜ਼ਿਲ੍ਹਿਆਂ ’ਚੋਂ 13 ਜ਼ਿਲ੍ਹੇ ਖ਼ਾਲੀ

ਸਿਰਫ ਪਟਿਆਲਾ ਜ਼ਿਲ੍ਹੇ ’ਚ ਹੀ ਹੈ ਜ਼ਿਲ੍ਹਾ ਭਾਸ਼ਾ ਅਫਸਰ

ਜਲੰਧਰ : ਸੂਬੇ ’ਚ ਪੰਜਾਬੀ ਭਾਸ਼ਾ ਦੇ ਵਿਕਾਸ ਅਤੇ ਪ੍ਰਫੁਲੱਤਾ ਲਈ ਬਣਾਇਆ ਗਿਆ ਭਾਸ਼ਾ ਵਿਭਾਗ ਇਸ ਵੇਲੇ ਆਪਣੀ ਹੋਣੀ ’ਤੇ ਹੰਝੂ ਕੇਰ ਰਿਹਾ ਹੈ। ਸੂਰਤੇਹਾਲ ਇਹ ਹੈ ਕਿ ਸੂਬੇ ਦੇ 23 ਜ਼ਿਲ੍ਹਿਆਂ ’ਚੋਂ 15 ’ਚ ਹੀ ਜ਼ਿਲਾ੍ਹ ਭਾਸ਼ਾ ਦਫ਼ਤਰ ਹਨ ਅਤੇ ਉਨ੍ਹਾਂ ’ਚੋਂ ਵੀ ਸਿਰਫ਼ ਇਕ ਹੀ ਜ਼ਿਲ੍ਹੇ ’ਚ ਜ਼ਿਲ੍ਹਾ ਭਾਸ਼ਾ ਅਫਸਰ ਤਾਇਨਾਤ ਹੈ ਜਦੋਂਕਿ ਬਾਕੀ ਜ਼ਿਲ੍ਹਿਆਂ ’ਚ ਪਿਛਲੇ ਕਾਫ਼ੀ ਸਮੇਂ ਤੋਂ ਆਸਾਮੀਆਂ ਖ਼ਾਲੀ ਪਈਆਂ ਹਨ। ਇਹੀ ਹਾਲ ਭਾਸ਼ਾ ਵਿਭਾਗ ਦੇ ਮੁੱਖ ਦਫ਼ਤਰ ਦਾ ਹੈ, ਉੱਥੇ ਵੀ ਮੁਲਾਜ਼ਮਾਂ ਦੀ ਵੱਡੀ ਘਾਟ ਹੈ, ਜਿਸ ਕਾਰਨ ਭਾਸ਼ਾ ਵਿਭਾਗ ਦੀਆ ਯੋਜਨਾਵਾਂ ’ਤੇ ਕੰਮ ਜੂੰ ਦੀ ਚਾਲੇ ਚੱਲ ਰਹੇ ਹਨ।

ਸ਼ਾਰਟਹੈਂਡ ਤੇ ਸਟੈਨੋਗ੍ਰਾਫੀ ਦਾ ਕੋਰਸ ਵੀ ਬੰਦ ਹੋਣ ਕੰਢੇ

ਭਾਸ਼ਾ ਵਿਭਾਗ ਪੰਜਾਬ ਵੱਲੋਂ ਆਪਣੇ ਜ਼ਿਲ੍ਹਾ ਦਫ਼ਤਰਾਂ ’ਚ ਹਰ ਸਾਲ ਪੰਜਾਬੀ ਸ਼ਾਰਟਹੈਂਡ ਤੇ ਸਟੈਨੋਗ੍ਰਾਫੀ ਦਾ ਕੋਰਸ ਕਰਵਾਇਆ ਜਾਂਦਾ ਰਿਹਾ ਹੈ ਪਰ ਹੌਲੀ-ਹੌਲੀ ਇੰਸਟ੍ਰੱਕਟਰਾਂ ਦੀ ਘਾਟ ਕਾਰਨ ਇਹ ਕੋਰਸ ਵੀ ਬੰਦ ਹੋਣ ਕੰਢੇ ਪੁੱਜ ਚੁੱਕਾ ਹੈ। ਵਿਭਾਗੀ ਸੂਤਰਾਂ ਮੁਤਾਬਕ ਇਸ ਸਾਲ ਸਿਰਫ ਪੰਜ ਜ਼ਿਲ੍ਹਿਆਂ ’ਚ ਸ਼ਾਰਟਹੈਂਡ ਤੇ ਸਟੈਨੋਗ੍ਰਾਫੀ ਦੇ ਕੋਰਸ ਲਈ ਦਾਖ਼ਲਾ ਕੀਤਾ ਗਿਆ ਹੈ, ਜਿਨ੍ਹਾਂ ’ਚ ਰੋਪਡ਼, ਜਲੰਧਰ, ਮਾਨਸਾ ਤੇ ਪਟਿਆਲਾ ਸ਼ਾਮਲ ਹਨ। ਹਾਲਾਂਕਿ ਇਨ੍ਹਾਂ ਜ਼ਿਲ੍ਹਿਆਂ ਦੇ ਨਾਲ ਲੱਗਦੇ ਜ਼ਿਲ੍ਹਿਆਂ ਦੇ ਸਿਖਿਆਰਥੀ ਵੀ ਜੋਡ਼ ਦਿੱਤੇ ਗਏ ਹਨ। ਬਾਕੀ ਸਾਰੇ ਜ਼ਿਲ੍ਹਿਆਂ ’ਚ ਇੰਸਟ੍ਰੱਕਟਰ ਨਾ ਹੋਣ ਕਰਕੇ ਕੋਰਸ ਬੰਦ ਕਰ ਦਿੱਤੇ ਗਏ ਹਨ।

ਭਾਸ਼ਾ ਵਿਭਾਗ ਦੇ ਪਟਿਆਲਾ ਸਥਿਤ ਮੁੱਖ ਦਫ਼ਤਰ ਤੋਂ ਇਲਾਵਾ ਸੂਬੇ ਦੀ ਰਾਜਧਾਨੀ ਚੰਡੀਗਡ਼੍ਹ ਵਿਖੇ ਸਿਵਲ ਸਕੱਤਰੇਤ ’ਚ ਭਾਸ਼ਾ ਵਿਭਾਗ ਦੇ ਹਿੰਦੀ/ਪੰਜਾਬੀ ਸੈੱਲ ਦੇ ਸਹਾਇਕ ਡਾਇਰੈਕਟਰ ਦਾ ਦਫ਼ਤਰ ਅਤੇ ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਵਿਖੇ ਪੰਜਾਬ ਭਵਨ ਸਥਿਤ ਸਾਹਿਤ ਕੇਂਦਰ ’ਚ ‘ਆਫੀਸਰ ਆਨ ਸਪੈਸ਼ਲ ਡਿਊਟੀ’ ਦਾ ਵੀ ਦਫ਼ਤਰ ਹੈ। ਇਨ੍ਹਾਂ ਤੋਂ ਇਲਾਵਾ ਸੂਬੇ ਦੇ 15 ਜ਼ਿਲ੍ਹਿਆਂ ’ਚ ਹੀ ਜ਼ਿਲ੍ਹਾ ਭਾਸ਼ਾ ਦਫ਼ਤਰ ਹਨ, ਜਿਨ੍ਹਾਂ ’ਚੋਂ ਇਸ ਵੇਲੇ ਸਿਰਫ 10 ’ਚ ਹੀ ਨਾਮਾਤਰ ਸਟਾਫ ਹੈ ਜਦੋਂਕਿ 8 ਜ਼ਿਲ੍ਹੇ ਜ਼ਿਲ੍ਹਾ ਭਾਸ਼ਾ ਦਫਤਰ ਤੋਂ ਵੀ ਵਾਂਝੇ ਹਨ। ਪੰਜਾਬੀ ਭਾਸ਼ਾ ਪਸਾਰ ਭਾਈਚਾਰੇ ਦੇ ਰਜਿੰਦਰਪਾਲ ਸਿੰਘ ਵਾਸੀ ਲੁਧਿਆਣਾ ਵੱਲੋਂ ਭਾਸ਼ਾ ਵਿਭਾਗ ਪੰਜਾਬ ’ਚ ਪਾਈ ਗਈ ਆਰਟੀਆਈ ਦੇ ਜਵਾਬ ’ਚ ਦਿੱਤੀ ਜਾਣਕਾਰੀ ਮੁਤਾਬਕ ਸੂਬੇ ’ਚ ਸਿਰਫ਼ ਪਟਿਆਲਾ ਜ਼ਿਲ੍ਹੇ ’ਚ ਜ਼ਿਲ੍ਹਾ ਭਾਸ਼ਾ ਅਫਸਰ ਤਾਇਨਾਤ ਹੈ ਜਦੋਂਕਿ ਬਾਕੀ ਜ਼ਿਲ੍ਹੇ ਜ਼ਿਲ੍ਹਾ ਭਾਸ਼ਾ ਅਫਸਰ ਤੋਂ ਵਾਂਝੇ ਹਨ। ਜਾਣਕਾਰੀ ਮੁਤਾਬਕ ਸਿਰਫ 10 ਜ਼ਿਲ੍ਹੇ ਅਜਿਹੇ ਹਨ, ਜਿੱਥੇ ਵੱਖ-ਵੱਖ ਅਹੁਦਿਆਂ ’ਤੇ ਤਾਇਨਾਤ ਮੁਲਾਜ਼ਮ ਹਨ। ਕੁੱਲ ਮਿਲਾ ਕੇ ਜ਼ਿਲ੍ਹਿਆਂ ਅੰਦਰ ਕੁੱਲ 40 ਦੇ ਕਰੀਬ ਸਟਾਫ ਮੈਂਬਰ ਕੰਮ ਕਰ ਰਹੇ ਹਨ, ਜਿਨ੍ਹਾਂ ’ਚ ਸਿਰਫ਼ ਇਕ ਜ਼ਿਲ੍ਹਾ ਭਾਸ਼ਾ ਅਫਸਰ ਹੈ ਜਦੋਂਕਿ ਬਾਕੀ ਦਫ਼ਤਰੀ ਸਟਾਫ ਹੈ। ਇਨ੍ਹਾਂ ਪੱਕੇ ਮੁਲਾਜ਼ਮਾਂ ਤੋਂ ਇਲਾਵਾ 20 ਦੇ ਕਰੀਬ ਠੇਕੇ ’ਤੇ ਕੰਮ ਕਰਦੇ ਮੁਲਾਜ਼ਮ ਵੀ ਸ਼ਾਮਲ ਹਨ। ਜਿਨ੍ਹਾਂ ਜ਼ਿਲ੍ਹਿਆਂ ’ਚੋਂ ਜ਼ਿਲ੍ਹਾ ਭਾਸ਼ਾ ਅਫਸਰ ਸੇਵਾਮੁਕਤ ਹੋ ਚੁੱਕੇ ਹਨ, ਉੱਥੇ ਮੁਡ਼ ਨਵੇਂ ਅਫਸਰ ਦੀ ਤਾਇਨਾਤੀ ਨਹੀਂ ਕੀਤੀ ਜਾ ਸਕੀ ਕਿਉਂਕਿ ਸਰਕਾਰ ਵੱਲੋਂ ਭਾਸ਼ਾ ਵਿਭਾਗ ’ਚ ਕਿਸੇ ਵੀ ਤਰ੍ਹਾਂ ਦੀ ਨਵੀਂ ਭਰਤੀ ਨਹੀਂ ਕੀਤੀ ਜਾ ਰਹੀ। ਜ਼ਿਲ੍ਹਾ ਭਾਸ਼ਾ ਅਫਸਰ ਨਾ ਹੋਣ ਕਾਰਨ ਪੰਜਾਬ ਦੇ ਉਕਤ ਜ਼ਿਲ੍ਹਿਆਂ ’ਚ ਸਰਕਾਰੀ ਦਫ਼ਤਰਾਂ ਤੇ ਪੰਜਾਬੀ ’ਚ ਲੱਗਣ ਵਾਲੇ ਸਾਈਨ ਬੋਰਡਾਂ ’ਤੇ ਲਿਖੀ ਗਈ ਪੰਜਾਬੀ ਦੇ ਸ਼ਬਦ-ਜੋਡ਼ਾਂ ’ਚ ਢੇਰਾਂ ਗ਼ਲਤੀਆਂ ਪਾਈਆ ਜਾ ਰਹੀਆਂ ਹਨ।

Vinkmag ad
Share Our Daily Posts

News Desk

Read Previous

ਬਾਬਾ ਨੰਦ ਸਿੰਘ ਨੇ ਸ੍ਰੀ ਗੁਰੂ ਗ੍ੰਥ ਸਾਹਿਬ ਦੇ ਲੇਖੇ ਲਾਇਆ ਸਾਰਾ ਜੀਵਨ’

Read Next

ਤੇਜ਼ ਰਫ਼ਤਾਰ ਟਰੱਕ ਤੇ ਸਕੂਟੀ ਦੀ ਟੱਕਰ ‘ਚ ਦੋ ਅੌਰਤਾਂ ਦੀ ਦਰਦਨਾਕ ਮੌਤ