Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 2, 2026

ਤਿਹਾੜ ਜੇਲ੍ਹ ‘ਚ ਬੰਦ ਖ਼ਤਰਨਾਕ ਗੈਂਗਸਟਰ ਜੱਗੂ ਨੇ ਡਾਕਟਰ ਤੋਂ ਮੰਗੀ ਕਰੋੜ ਰੁਪਏ ਦੀ ਰੰਗਦਾਰੀ, ਖੌਫ਼ਜ਼ਦਾ ਪਰਿਵਾਰ ਨੇ ਘਰੋਂ ਨਿਕਲਣਾ ਕੀਤਾ ਬੰਦ

ਜੇਐੱਨਐੱਨ, ਅੰਮ੍ਰਿਤਸਰ : ਤਿਹਾੜ ਜੇਲ੍ਹ ‘ਚ ਬੰਦ ਖ਼ਤਰਨਾਕ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਪੁਲਿਸ ਲਾਈਨ ਨੇੜੇ ਡਾਕਟਰ ਤੋਂ ਇਕ ਕਰੋੜ ਦੀ ਰੰਗਦਾਰੀ ਦੀ ਮੰਗ ਕੀਤੀ ਹੈ। ਲਗਾਤਾਰ ਚਾਰ ਵਾਰ ਆਏ ਫੋਨ ਕਾਰਨ ਡਾਕਟਰ ਤੇ ਉਸ ਦਾ ਪਰਿਵਾਰ ਕਾਫੀ ਖ਼ੌਫ ‘ਚ ਹੈ। ਦੱਸਿਆ ਜਾ ਰਿਹਾ ਹੈ ਕਿ ਡਾਕਟਰ ਨੇ ਆਪਣੇ ਘਰੋਂ ਬਾਹਰ ਨਿਕਲਣਾ ਬੰਦ ਕਰ ਦਿੱਤਾ ਹੈ। ਕਿਸੇ ਤਰ੍ਹਾਂ ਕਰੀਬੀਆਂ ਤੇ ਰਿਸ਼ਤੇਦਾਰਾਂ ਦੀ ਅਪੀਲ ‘ਤੇ ਡਾਕਟਰ ਨੇ ਹਿੰਮਤ ਜੁਟਾ ਕੇ ਸਿਵਲ ਲਾਈਨ ਥਾਣਾ ਤੇ ਲਾਰੈਂਸ ਰੋਡ ਪੁਲਿਸ ਚੌਕੀ ‘ਚ ਇਸ ਬਾਰੇ ਸ਼ਿਕਾਇਤ ਕੀਤੀ। ਹਾਲਾਂਕਿ ਸਿਵਲ ਲਾਈਨ ਥਾਣੇ ਦੇ ਇੰਚਾਰਜ ਇੰਸਪੈਕਟਰ ਸ਼ਿਵ ਦਰਸ਼ਨ ਨੇ ਘਟਨਾ ਤੋਂ ਸਾਫ਼ ਇਨਕਾਰ ਕੀਤਾ ਹੈ ਪਰ ਇਕ ਵੱਡੇ ਅਫਸਰ ਨੇ ਜੱਗੂ ਵੱਲੋਂ ਡਾਕਟਰ ਨੂੰ ਦਿੱਤੀਆਂ ਜਾ ਰਹੀਆਂ ਧਮਕੀਆਂ ਦੀ ਪੁਸ਼ਟੀ ਵੀ ਕੀਤੀ ਹੈ।

ਜਾਣਕਾਰੀ ਮੁਤਾਬਕ ਲਾਰੈਂਸ ਰੋਡ ਸਥਿਤ ਪੁਲਿਸ ਲਾਈਨ ਨੇੜੇ ਰਹਿਣ ਵਾਲੇ ਇਕ ਡਾਕਟਰ ਨੂੰ ਲਗਾਤਾਰ ਪਿਛਲੇ ਕੁਝ ਦਿਨਾਂ ਤੋਂ ਤਿਹਾੜ ਜੇਲ੍ਹ ‘ਚ ਬੰਦ ਖ਼ਤਰਨਾਕ ਗੈਂਗਸਟਰ ਜੱਗੂ ਭਗਵਾਨਪੁਰੀਆ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਿਹਾ ਹੈ। ਇਹੀ ਨਹੀਂ ਉਨ੍ਹਾਂ ਨੂੰ ਧਮਕਾਇਆ ਜਾ ਰਿਹਾ ਹੈ ਕਿ ਉਹ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਨੁਕਸਾਨ ਪਹੁੰਚਾ ਸਕਦਾ ਹੈ ਕਿਉਂਕਿ ਉਸ ਦੇ (ਜੱਗੂ) ਦੇ ਕਈ ਗੁਰਗੇ ਪ੍ਰਦੇਸ਼ ਦੇ ਕਈ ਸ਼ਹਿਰਾਂ ‘ਚ ਖੁਲੇਆਮ ਘੁੰਮ ਰਹੇ ਹਨ। ਘਟਨਾ ਤੋਂ ਬਾਅਦ ਤੋਂ ਡਾਕਟਰ ਤੇ ਉਸ ਦਾ ਪਰਿਵਾਰ ਵਾਲੇ ਕਾਫੀ ਦਹਿਸ਼ਤ ‘ਚ ਹਨ।

ਬੁਕੀ ਐਂਗਲ ‘ਤੇ ਜਾਂਚ ‘ਚ ਜੁਟੇ ਪੁਲਿਸ ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਵੇਲੇ ਦੀਵਾਲੀ ‘ਤੇ ਜ਼ੋਰ ਹੈ। ਕਈ ਬੁਕੀ ਲੁੱਕ ਕੇ ਬਿਠਾ ਰਹੇ ਹਨ। ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਇਹ ਧਮਕੀ ਜੱਗੂ ਦੀ ਬਜਾਏ ਕਿਸੇ ਹੋਰ ਗੈਂਗਸਟਰ ਜਾਂ ਫਿਰ ਬੁਕੀ ਵੱਲੋਂ ਦਿੱਤੀ ਗਈ ਹੋਵੇ। ਉਨ੍ਹਾਂ ਦੱਸਿਆ ਕਿ ਪੁਲਿਸ ਕਈ ਐਂਗਲ ‘ਤੇ ਜਾਂਚ ਕਰ ਰਹੀ ਹੈ।

Vinkmag ad
Share Our Daily Posts

News Desk

Read Previous

ਪੰਜਾਬ ਵਿਧਾਨ ਸਭਾ ਚੋਣਾਂ : ਸਾਰੀਆਂ ਪਾਰਟੀਆਂ ਨੇ ਐੱਸਸੀ ਵਰਗ ’ਤੇ ਟਿਕਾਈਆਂ ਅੱਖਾਂ

Read Next

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਜਾਇਆ ਜਲੌਅ, ਭਾਰੀ ਗਿਣਤੀ ‘ਚ ਸੰਗਤਾਂ ਹੋਈਆਂ ਨਤਮਸਤਕ