15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ
ਜਲੰਧਰ: ਕਮਿਊਨਿਟੀ ਹੈਲਥ ਸੈਂਟਰ ਪੀਏਪੀ ’ਚ ਬਤੌਰ ਸੀਨੀਅਰ ਮੈਡੀਕਲ ਅਫਸਰ ਸੇਵਾਵਾਂ ਨਿਭਾਅ ਰਹੇ ਡਾ. ਰਮਨ ਸ਼ਰਮਾ ਨੂੰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਡਿਪਟੀ ਡਾਇਰੈਕਟਰ ਦੀ ਤਰੱਕੀ ਦੇਣ ਉਪਰੰਤ ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਲਾਇਆ ਗਿਆ ਹੈ। ਸਿਹਤ ਵਿਭਾਗ ਪੰਜਾਬ ਦੇ ਸਕੱਤਰ ਵਿਕਾਸ ਗਰਗ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਮੁਤਾਬਕ ਡਾ. ਰਮਨ ਸ਼ਰਮਾ ਨੂੰ ਡਾਇਰੈਕਟਰ ਦੇ ਖ਼ਾਲੀ ਅਹੁਦੇ ’ਤੇ ਤਾਇਨਾਤ ਕੀਤਾ ਗਿਆ ਹੈ ਅਤੇ ਇਹ ਵੀ ਲਿਖਿਆ ਗਿਆ ਹੈ ਕਿ ਇਹ ਹੁਕਮ ਤੁਰੰਤ ਲਾਗੂ ਹੋਣਗੇ। ਇੱਥੇ ਦੱਸਣਯੋਗ ਹੈ ਕਿ ਡਾ. ਰਮਨ ਸ਼ਰਮਾ ਸਿਹਤ ਵਿਭਾਗ ’ਚ ਵੱਖ-ਵੱਖ ਥਾਵਾਂ ’ਤੇ ਸੇਵਾਵਾਂ ਦੇ ਚੁੱਕੇ ਹਨ।
