Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 2, 2026

ਔਰਤ ਦੀ ਗੰਦਾ ਪਾਣੀ ਪੀਣ ਨਾਲ ਹੋਈ ਮੌਤ, ਦੋ ਧੀਆਂ ਤੇ ਪੁੱਤਰ ਵੀ ਬਿਮਾਰ

ਫਗਵਾੜਾ : ਬੀਤੇ ਕਈ ਦਿਨਾਂ ਤੋਂ ਸ਼ਿਵਪੁਰੀ ਸ਼ਾਮ ਨਗਰ ਦੇ ਵਸਨੀਕ ਉਲਟੀਆਂ ਤੇ ਪਖਾਨਿਆਂ ਦੀ ਬਿਮਾਰੀ ਤੋਂ ਪੀੜਤ ਹੋ ਕੇ ਸਿਵਲ ਹਸਪਤਾਲ ਪੁੱਜ ਰਹੇ ਹਨ ਜਿਨ੍ਹਾਂ ਵਿੱਚੋਂ ਇਕ ਮਹਿਲਾ ਦੇ ਖ਼ਤਮ ਹੋ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ। ਜਦੋਂ ਪੰਜਾਬੀ ਜਾਗਰਣ ਟੀਮ ਨੇ ਮੌਕੇ ਤੇ ਜਾ ਕੇ ਪੀਡ਼ਤ ਦੇ ਘਰ ਦਾ ਦੌਰਾ ਕੀਤਾ ਤਾਂ ਮ੍ਰਿਤਕ ਮਹਿਲਾ ਰਮਿਇਤਰੀ ਦੇਵੀ ਦੇ ਪਤੀ ਮੁਨੀ ਲਾਲ ਨੇ ਦੱਸਿਆ ਕਿ ਉਸਦੇ ਘਰ ਦੇ ਸਾਰੇ ਜੀਅ ਗੰਦਾ ਪਾਣੀ ਪੀਣ ਕਾਰਨ ਬਿਮਾਰ ਪਏ ਹਨ। ਉਸ ਦੀ ਪਤਨੀ ਵੀ ਉਲਟੀਆਂ ਤੇ ਪਖਾਨਿਆਂ ਦੀ ਬਿਮਾਰੀ ਕਾਰਨ ਗੰਭੀਰ ਬਿਮਾਰ ਹੋ ਗਈ ਜਿਸ ਨੂੰ ਸਿਵਲ ਹਸਪਤਾਲ ਫਗਵਾੜਾ ਇਲਾਜ ਲਈ ਲਿਆਂਦਾ ਗਿਆ ਪਰ ਡਾਕਟਰਾਂ ਨੇ ਉਸ ਨੂੰ ਜਲੰਧਰ ਰੈਫਰ ਕਰ ਦਿੱਤਾ। ਜਲੰਧਰੋਂ ਵੀ ਇਲਾਜ ਸਹੀ ਨਾ ਹੁੰਦਾ ਦੇਖ ਉਹ ਮਹਿਲਾ ਨੂੰ ਗਾਂਧੀ ਹਸਪਤਾਲ ਫਗਵਾੜਾ ਲੈ ਕੇ ਆਏ ਉਥੋਂ ਦੇ ਡਾਕਟਰਾਂ ਨੇ ਵੀ ਉਸ ਨੂੰ ਪੀਜੀਆਈ ਲੈ ਕੇ ਜਾਣ ਲਈ ਆਖ ਦਿੱਤਾ ਜਿਸ ਤੋਂ ਬਾਅਦ ਰਸਤੇ ‘ਚ ਹੀ ਔਰਤ ਦੀ ਮੌਤ ਹੋ ਗਈ।

ਮੁਨੀ ਲਾਲ ਨੇ ਦੱਸਿਆ ਕਿ ਪੂਰੇ ਮੁਹੱਲੇ ਵਿਚ ਪੀਣ ਵਾਲਾ ਗੰਦਾ ਪਾਣੀ ਆ ਰਿਹਾ ਹੈ ਜਿਸ ਨੂੰ ਪੀ ਕੇ ਲਗਪਗ ਸਾਰੇ ਘਰਾਂ ਦੇ ਲੋਕ ਕਾਫ਼ੀ ਬਿਮਾਰ ਹਨ। ਉਸਦੇ ਆਪਣੇ ਦੋ ਬੇਟੀਆਂ ਬੇਟਾ ਵੀ ਬਿਮਾਰ ਹਨ ਤੇ ਉਹ ਵੀ ਬਿਮਾਰ ਹੈ। ਮੌਕੇ ‘ਤੇ ਮੌਜੂਦ ਸਮਾਜ ਸੇਵਕ ਝਿਰਮਲ ਸਿੰਘ ਭਿੰਡਰ ਨੇ ਦੱਸਿਆ ਕਿ ਇਨ੍ਹਾਂ ਇਲਾਕਿਆਂ ਵਾਲੇ ਲੋਕ ਵੀ ਪੀਣ ਵਾਲੇ ਪਾਣੀ ਦੇ ਬਿੱਲ ਅਦਾ ਕਰਦੇ ਹਨ ਤੇ ਉਮੀਦ ਕਰਦੇ ਹਨ ਕਿ ਨਗਰ ਨਿਗਮ ਵੱਲੋਂ ਸਾਫ ਪਾਣੀ ਪੀਣ ਲਈ ਮੁਹੱਈਆ ਕਰਵਾਇਆ ਜਾਵੇਗਾ ਪਰ ਹਾਲਾਤ ਬਦ ਤੋਂ ਬਦਤਰ ਬਣਦੇ ਜਾ ਰਹੇ ਹਨ। ਰੋਜ਼ਾਨਾ ਅਨੇਕਾਂ ਮਰੀਜ਼ ਸਿਵਲ ਹਸਪਤਾਲ ਵਿੱਚ ਦਾਖ਼ਲ ਹੋ ਰਹੇ ਹਨ ਪਰ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ ਉਨ੍ਹਾਂ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਲਾਕੇ ਵਿਚ ਟੀਮਾਂ ਬਣਾ ਕੇ ਘਰਾਂ ਵਿੱਚ ਲੋਕਾਂ ਦੀ ਜਾਂਚ ਕੀਤੀ ਜਾਵੇ ਤਾਂ ਜੋ ਜਾਨੀ ਮਾਲੀ ਨੁਕਸਾਨ ਹੋਣ ਤੋਂ ਬਚਾਇਆ ਜਾ ਸਕੇ ਸੁਮਿੱਤਰੀ ਦੇਵੀ ਕਾਫ਼ੀ ਗ਼ਰੀਬ ਹੋਣ ਕਾਰਨ ਉਹ ਪ੍ਰਾਈਵੇਟ ਹਸਪਤਾਲ ਵਿੱਚ ਇਲਾਜ ਨਹੀਂ ਕਰਵਾ ਸਕੇ ਜਿਸ ਕਾਰਨ ਉਸ ਵਿਚਾਰੀ ਦੀ ਮੌਤ ਹੋ ਗਈ ਇਹ ਸਿਰਫ਼ ਸ਼ੁਰੂ ਹੋਏ ਰੁਝਾਨ ਹਨ ਜੇਕਰ ਪ੍ਰਸ਼ਾਸਨ ਨੇ ਇਸ ਪਾਸੇ ਧਿਆਨ ਨਾ ਦਿੱਤਾ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਜਾਨਾਂ ਜਾ ਸਕਦੀਆਂ ਹਨ।

Vinkmag ad
Share Our Daily Posts

News Desk

Read Previous

ਲਖੀਮਪੁਰ ਖੀਰੀ ਹਿੰਸਾ ‘ਚ ਜਾਨ ਗਵਾਉਣ ਵਾਲੇ ਚਾਰ ਕਿਸਾਨਾਂ ਤੇ ਇਕ ਪੱਤਰਕਾਰ ਦੇ ਪਰਿਵਾਰ ਨੂੰ ਮੁਆਵਜ਼ਾ ਰਾਸ਼ੀ ਜਾਰੀ

Read Next

ਕਾਂਗਰਸ ਦੇ ਕਲੇਸ਼ ‘ਚ ਅਰੂਸਾ ਦੀ ਐਂਟਰੀ, ਪਹਿਲੀ ਵਾਰ ਕੈਪਟਨ ਅਮਰਿੰਦਰ ਨੇ ਕਬੂਲੀ ਇਹ ਗੱਲ