Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 2, 2026

ਸੇਵਾਮੁਕਤ ਹੋਮ ਗਾਰਡਾਂ ਦੀ ਚੌਥੀ ਦੀਵਾਲੀ ਵੀ ਤੰਬੂਆਂ ’ਚ ਲੰਘੇਗੀ, ਕਰ ਰਹੇ ਪੈਨਸ਼ਨ ਬਹਾਲੀ ਦੀ ਮੰਗ

ਰੂਪਨਗਰ : ਸੂਬੇ ਵਿਚ ਅਮਨ ਦੀ ਬਹਾਲੀ ਲਈ ਵਡਮੁੱਲਾ ਯੋਗਦਾਨ ਪਾਉਣ ਵਾਲੇ ਹੋਮਗਾਰਡ ਦੇ ਸੇਵਾਮੁਕਤ ਜਵਾਨ ਆਪਣੀ ਪੈਨਸ਼ਨ ਦੀ ਮੰਗ ਨੂੰ ਲੈ ਕੇ ਨੈਸ਼ਨਲ ਹਾਈਵੇ 21 ਨੇੜੇ ਸੋਲਖੀਆਂ ਟੋਲ ਪਲਾਜ਼ਾ ਸੜਕ ਕੰਢੇ ਚੌਥੀ ਦੀਵਾਲੀ ਵੀ ਤੰਬੂ ਵਿਚ ਮਨਾਉਣ ਜਾ ਰਹੇ ਹਨ। 10 ਜੁਲਾਈ 2018 ਤੋਂ ਹੋਮ ਗਾਰਡਜ ਵੈੱਲਫੇਅਰ ਐਸੋਸੀਏਸ਼ਨ ਰਿਟਾਇਡ ਪੰਜਾਬ ਦੇ ਬੈਨਰ ਹੇਠ ਧਰਨਾ ਦੇ ਰਹੇ ਇਨ੍ਹਾਂ ਜਵਾਨਾਂ ’ਚੋਂ 6 ਸੇਵਾਮੁਕਤ ਜਵਾਨ ਧਰਨੇ ਦੌਰਾਨ ਆਪਣੇ ਹੱਕਾਂ ਦੀ ਲੜਾਈ ਲੜਦੇ ਜਾਨ ਗੁਆ ਚੁੱਕੇ ਹਨ।

ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਗੁਰਦੀਪ ਸਿੰਘ ਨੇ ਦੱਸਿਆ ਕਿ ਸਾਡੀ ਇੱਕੋ ਮੰਗ ਹੈ ਕਿ ਹੋਮ ਗਾਰਡ ਦੇ ਜਵਾਨ ਜਦੋਂ ਦੂਜੇ ਪੁਲਿਸ ਮੁਲਾਜ਼ਮਾਂ ਵਾਂਗ ਦਿਨ ਰਾਤ ਡਿਊਟੀ ਦਿੰਦੇ ਹਨ ਤਾਂ ਉਨ੍ਹਾਂ ਦੇ ਬਰਾਬਰ ਦੀਆਂ ਸਹੂਲਤਾਂ ਤੋਂ ਸਰਕਾਰ ਨੇ ਵਾਂਝੇ ਕਿਉ ਰੱਖੇ ਹੋਏ ਹਨ।

ਧਰਨੇ ’ਤੇ ਬੈਠੇ ਸੇਵਾਮੁਕਤ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਪੈਨਸ਼ਨ ਦੀ ਮੰਗ ਨੂੰ ਲੈ ਕੇ ਐਸੋਸੀਏਸ਼ਨ ਨੂੰ ਧਰਨਾ ਲਾਈ ਬੈਠਿਆਂ ਨੂੰ ਤਿੰਨ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ। ਹਰੇਕ ਮੰਤਰੀ, ਵਿਧਾਇਕ ਤੇ ਉੱਚ ਅਧਿਕਾਰੀ ਦਾ ਦਰਵਾਜ਼ਾ ਖੜਕਾ ਚੁੱਕੇ ਹਾ ਪ੍ਰੰਤੂ ਕਿਸੇ ਨੇ ਵੀ ਸਾਡੀ ਮੰਗ ਵੱਲ ਧਿਆਨ ਨਹੀ ਦਿੱਤਾ। ਉਨ੍ਹਾਂ ਕਿਹਾ ਕਿ ਸਾਡੀ ਮੰਗ ਦੀ ਫਾਈਲ ਵਿੱਤ ਵਿਭਾਗ ਵਿਚ ਪਈ ਹੈ। ਜੇਕਰ ਸਰਕਾਰ ਸਾਡੀ ਮੰਗ ਪ੍ਰਤੀ ਅਵੇਸਲਾਣਪਣ ਦਿਖਾਏਗੀ ਤਾਂ ਇਸ ਸ਼ਾਂਤਮਈ ਧਰਨੇ ਨੂੰ ਤਿੱਖਾ ਕੀਤਾ ਜਾਵੇਗਾ ਜਿਸ ਦੀ ਸਰਕਾਰ ਜ਼ਿੰਮੇਵਾਰ ਹੋਵੇਗੀ। ਧਰਨੇ ’ਚ ਜਾਨ ਗੁਆਉਣ ਵਾਲੇ ਜਵਾਨਾਂ ’ਚ ਫਾਜ਼ਿਲਕਾ ਤੋਂ ਸ਼ੇਰ ਸਿੰਘ, ਰੂਪਨਗਰ ਤੋਂ ਹਰਭਜਨ ਸਿੰਘ, ਚਰਿੰਜੀ ਲਾਲ, ਬਠਿੰਡਾ ਤੋਂ ਸੁਖਦੇਵ ਸਿੰਘ, ਅਮਰਜੀਤ ਸਿੰਘ ਅਤੇ ਮਾਨਸਾ ਤੋਂ ਗੁਰਦੇਵ ਸਿੰਘ ਦਾ ਨਾਮ ਸ਼ਾਮਲ ਹੈ।

ਐਸੋਸੀਏਸ਼ਨ ਨੇ ਕਈ ਵਾਰ ਦਿੱਤੇ ਮੰਗ ਪੱਤਰ

ਐਸੋਸੀਏਸ਼ਨ ਦੇ ਨੁਮਾਇਦਿਆਂ ਵੱਲੋਂ ਆਪਣੀਆਂ ਮੰਗਾਂ ਪ੍ਰਤੀ ਸੂਬੇ ਦੇ ਰਾਜਪਾਲ, ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕੈਬਨਿਟ ਮੰਤਰੀ ਸਮੇਂ ਉਨ੍ਹਾਂ ਨੂੰ, ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ, ਵਿੱਤ ਮੰਤਰੀ ਪੰਜਾਬ, ਰਾਜ ਸਭਾ ਮੈਂਬਰ ਮਨੀਸ਼ ਤਿਵਾੜੀ, ਰਾਜ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਤੇ ਹੋਰ ਉੱਚ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤੇ ਗਏ ਹਨ ਪਰ ਉਨ੍ਹਾਂ ਦੀ ਮੰਗ ਉਸੇ ਤਰ੍ਹਾਂ ਲਟਕ ਰਹੀ ਹੈ। ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਇਨ੍ਹਾਂ ਹੋਮ ਗਾਰਡਜ਼ ਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਵਿਚ ਸਰਕਾਰ ਦੇ ਇਸ ਵਤੀਰੇ ਨੂੰ ਲੈ ਕੇ ਭਾਰੀ ਨਾਰਾਜ਼ਗੀ ਅਤੇ ਨਿਰਾਸ਼ਾ ਦਾ ਆਲਮ ਹੈ।

ਕਈ ਵਾਰ ਤੰਬੂ ਹਨੇਰੀ ਝੱਖੜ ਨੇ ਪੁੱਟਿਆ

ਪਿਛਲੇ ਤਿੰਨ ਸਾਲ ਤੋਂ ਵੱਧ ਸਮੇਂ ਤੋਂ ਸੜਕ ਕੰਢੇੇ ਤੰਬੂ ਲਾ ਕੇ ਮੋਰਚਾ ਲਾਈ ਬੈਠੇ ਹੋਮ ਗਾਰਡਜ ਦੇ ਸੇਵਾਮੁਕਤ ਜਵਾਨਾਂ ਦਾ ਤੰਬੂ ਕਈ ਵਾਰ ਮੀਂਹ ਤੇ ਝੱਖੜ ਨੇ ਪੁੱਟਿਆ ਪਰ ਉਨ੍ਹਾਂ ਨੇ ਹਾਰ ਨਾ ਮੰਨੀ। ਆਪਣਾ ਹੌਸਲਾ ਬੁਲੰਦ ਰੱਖਦੇ ਹੋਏ ਅੱਜ ਵੀ ਰੁਟੀਨ ਮੁਤਾਬਕ ਸੇਵਾਮੁਕਤ ਜਵਾਨ ਆ ਕੇ ਸਰਕਾਰ ਦੇ ਖ਼ਿਲਾਫ਼ ਧਰਨਾ ਲਾ ਕੇ ਨਾਅਰੇਬਾਜ਼ੀ ਕਰਦੇ ਨਜ਼ਰ ਆਉਂਦੇ ਨੇ।

ਧਰਨੇ ਨੂੰ ਤਿੱਖਾ ਕਰਨ ਦੀ ਦਿੱਤੀ ਜਾ ਚੁੱਕੀ ਹੈ ਚਿਤਾਵਨੀ

ਐਸੋਸੀਏਸ਼ਨ ਵੱਲੋਂ ਪਿਛਲੇ ਦਿਨੀਂ ਮੀਡੀਆ ਰਾਹੀਂ ਸਰਕਾਰ ਦੀ ਬੇਰੁਖੀ ਖ਼ਿਲਾਫ਼ 22 ਅਕਤੂਬਰ ਤੋਂ ਬਾਅਦ ਕਿਸੇ ਵੀ ਸਮੇਂ ਕਿਸੇ ਵੀ ਸਥਾਨ ’ਤੇ ਧਰਨਾ ਮੁਜ਼ਾਹਰਾ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ। ਆਗੂਆਂ ਦਾ ਕਹਿਣਾ ਹੈ ਕਿ ਸਾਨੂੰ ਸੜਕ ਕੰਢੇ ਆਪਣੇ ਪਰਿਵਾਰ ਛੱਡ ਕੇ ਬੈਠਿਆਂ ਨੂੰ ਚਾਰ ਸਾਲ ਹੋਣ ਵਾਲੇ ਹਨ, ਪ੍ਰੰਤੂ ਸਰਕਾਰ ਦੇ ਕੰਨਾਂ ’ਚ ਸਾਡੀ ਆਵਾਜ਼ ਨਹੀਂ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਜੇ ਅਸੀਂ ਪੰਜਾਬ ’ਚ ਅਮਨ ਸ਼ਾਂਤੀ ਲਈ ਕੁਰਬਾਨੀਆਂ ਦੇ ਸਕਦੇ ਹਾਂ ਤਾਂ ਆਪਣੀਆਂ ਹੱਕੀ ਮੰਗਾਂ ਲਈ ਕੁਰਬਾਨੀਆਂ ਦੇਣ ਤੋਂ ਪਿੱਛੇ ਨਹੀ ਹਟਾਂਗੇ।

ਮਾਮਲਾ ਮੁੱਖ ਮੰਤਰੀ ਦੇ ਧਿਆਨ ‘ਚ : ਬਰਿੰਦਰ ਸਿੰਘ ਢਿੱਲੋਂ

ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਹੋਮ ਗਾਰਡਜ਼ ਵੈੱਲਫੇਅਰ ਐਸੋਸੀਏਸ਼ਨ ਦੀ ਪੈਨਸ਼ਨ ਲਗਾਉਣ ਦੀ ਮੰਗ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਧਿਆਨ ’ਚ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਸਰਕਾਰ ਇਨ੍ਹਾਂ ਦੀ ਮੰਗ ਨੂੰ ਪੂਰਾ ਕਰੇਗੀ।

Vinkmag ad
Share Our Daily Posts

News Desk

Read Previous

ਕਾਂਗਰਸ ਦੇ ਕਲੇਸ਼ ‘ਚ ਅਰੂਸਾ ਦੀ ਐਂਟਰੀ, ਪਹਿਲੀ ਵਾਰ ਕੈਪਟਨ ਅਮਰਿੰਦਰ ਨੇ ਕਬੂਲੀ ਇਹ ਗੱਲ

Read Next

ਅਰੂਸਾ ਆਲਮ ਨੂੰ ਲੈ ਕੇ ਪੰਜਾਬ ‘ਚ ਸਿਆਸੀ ਰੌਲ਼ਾ, ਜਾਂਚ ਦਾ ਆਦੇਸ਼ ਦੇਣ ਤੋਂ ਬਾਅਦ ਖ਼ੁਦ ਘਿਰੇ ਰੰਧਾਵਾ, ਹਾਈਕਮਾਨ ਨੇ ਕੀਤਾ ਤਲਬ