Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 2, 2026

ਨੈਸ਼ਨਲ ਹਾਈਵੇ ‘ਤੇ ਸੜਕ ਹਾਦਸੇ ‘ਚ ਰਾਸ਼ਟਰੀ ਕਬੱਡੀ ਖ਼ਿਡਾਰੀ ਦੀ ਮੌਤ, 4 ਗੰਭੀਰ ਜ਼ਖ਼ਮੀ

ਸ਼ੰਭੂ : ਲੰਘੀ ਦੇਰ ਰਾਤ ਮੁੱਖ ਕੌਮੀ ਸ਼ਾਹ ਮਾਰਗ ਨੰਬਰ 44 `ਤੇ ਪਿੰਡ ਘੱਗਰ ਸਰਾਏ ਨੇੜੇ ਵਾਪਰੇ ਇਕ ਭਿਆਨਕ ਸੜਕ ਹਾਦਸੇ `ਚ ਕਾਰ ਸਵਾਰ ਰਾਸ਼ਟਰੀ ਕਬੱਡੀ ਖ਼ਿਡਾਰੀ ਜਸਪ੍ਰੀਤ ਸਿੰਘ (27) ਦੀ ਮੌਤ ਹੋ ਗਈ ਅਤੇ ਉਸਦੇ ਨਾਲ ਕਾਰ ਵਿਚ ਬੈਠੇ 4 ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਚੰਡੀਗੜ੍ਹ ਦੇ ਹਸਪਤਾਲ ਵਿਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਰਾਸ਼ਟਰੀ ਕਬੱਡੀ ਖ਼ਿਡਾਰੀ ਜਸਪ੍ਰੀਤ ਸਿੰਘ ਆਪਣੇ 4 ਹੋਰ ਸਾਥੀਆਂ ਨਾਲ ਲੰਘੀ ਦੇਰ ਰਾਤ ਸਵਿਫਟ ਡੀਜਾਇਰ ਕਾਰ ਰਾਹੀਂ ਆਪਣੇ ਪਿੰਡ ਸੰਧਾਰਸੀ ਤੋਂ ਰਾਜਪੁਰਾ ਆ ਰਿਹਾ ਸੀ।ਜਦੋਂ ਉਹਨਾਂ ਦੀ ਕਾਰ ਕੌਮੀ ਸ਼ਾਹ ਮਾਰਗ ਨੰਬਰ 44 `ਤੇ ਪਿੰਡ ਘੱਗਰ ਸਰਾਏ ਨੇੜੇ ਪਹੁੰਚੀ ਤਾਂ ਉਹਨਾਂ ਦੀ ਕਾਰ ਨੂੰ ਇਕ ਟਰੱਕ ਨੇ ਟੱਕਰ ਮਾਰ ਦਿੱਤੀ।ਇਸ ਹਾਦਸੇ ਵਿਚ ਕਾਰ ਸਵਾਰ ਸਾਰੇ 5 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ।ਜਿਨ੍ਹਾਂ ਨੂੰ ਸਥਾਨਕ ਸਿਵਲ ਹਸਪਤਾਲ ਲਿਆਂਦਾ ਗਿਆ।ਜਿੱਥੇ ਡਾਕਟਰਾਂ ਨੇ ਜਸਪ੍ਰੀਤ ਸਿੰਘ (26) ਨੂੰ ਮ੍ਰਿਤਕ ਐਲਾਨ ਦਿੱਤਾ ਜਦੋਂ ਕਿ ਬਾਕੀ ਹੋਰ ਕਾਰ ਸਵਾਰ ਗੁਰਪ੍ਰੀਤ ਸਿੰਘ ਵਾਸੀ ਪਿੰਡ ਸੰਧਾਰਸੀ, ਰਮਨਪ੍ਰੀਤ ਸਿੰਘ ਵਾਸੀ ਪਿੰਡ ਸਰਾਲਾ ਖ਼ੁਰਦ, ਅੰਗ੍ਰੇਜ ਸਿੰਘ ਵਾਸੀ ਸਰਾਲਾ ਖ਼ੁਰਦ ਅਤੇ ਅੰਮ੍ਰਿਤ ਪਾਲ ਸਿੰਘ ਵਾਸੀ ਪਿੰਡ ਜੱਬੋਮਾਜਰਾ ਦੀ ਗੰਭੀਰ ਹਾਲਤ ਦੇਖਦਿਆਂ ਹੋਇਆਂ ਡਾਕਟਰਾਂ ਨੇ ਉਹਨਾਂ ਨੂੰ ਚੰਡੀਗੜ੍ਹ ਦੇ ਪੀ.ਜੀ.ਆਈ. ਹਸਪਤਾਲ ਵਿਖੇ ਰੈਫਰ ਕਰ ਦਿੱਤਾ ਹੈ। ਸਥਾਨਕ ਸਿਵਲ ਹਸਪਤਾਲ ਵਿਚ ਪਹੁੰਚੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਮਨਿੰਦਰ ਸਿੰਘ ਵਿੱਕੀ ਘਨੌਰ ਨੇ ਦੱਸਿਆ ਕਿ ਜਸਪ੍ਰੀਤ ਸਿੰਘ ਇਕ ਰਾਸ਼ਟਰੀ ਖ਼ਿਡਾਰੀ ਸੀ ਤੇ ਉਹ ਜਸਪ੍ਰੀਤ ਸਿੰਘ ਨੂੰ ਕੌਚਿੰਗ ਦਿੰਦੇ ਸਨ। ਉਸਨੇ ਇਸ ਖੇਡ ਵਿਚ ਬਹੁਤ ਮਲ੍ਹਾ ਮਾਰੀਆਂ ਅਤੇ ਸਨਮਾਨ ਪ੍ਰਾਪਤ ਕੀਤੇ ਹਨ।ਥਾਣਾ ਸ਼ੰਭੁ ਦੀ ਪੁਲਿਸ ਨੇ ਅਣਪਛਾਤੇ ਟਰੱਕ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।

 

Vinkmag ad
Share Our Daily Posts

News Desk

Read Previous

ਅਰੂਸਾ ਆਲਮ ਨੂੰ ਲੈ ਕੇ ਪੰਜਾਬ ‘ਚ ਸਿਆਸੀ ਰੌਲ਼ਾ, ਜਾਂਚ ਦਾ ਆਦੇਸ਼ ਦੇਣ ਤੋਂ ਬਾਅਦ ਖ਼ੁਦ ਘਿਰੇ ਰੰਧਾਵਾ, ਹਾਈਕਮਾਨ ਨੇ ਕੀਤਾ ਤਲਬ

Read Next

ਜਲੰਧਰ ‘ਚ ਸੁਖਬੀਰ ਬਾਦਲ ਨੇ ਕਿਹਾ – ਪੰਜਾਬ ਕਾਂਗਰਸ ‘ਚ ਮਿਸਲ ਯੁੱਗ ਦੀ ਵਾਪਸੀ, ਸਿੰਘੂ ਬਾਰਡਰ ‘ਤੇ ਜਾਨ ਗਵਾਉਣ ਵਾਲਿਆਂ ਨੂੰ ਮਿਲੇ ਵਿੱਤੀ ਸਹਾਇਤਾ