Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 3, 2026

ਕੰਡਕਟਰ ਨਾਲ ਕੁੱਟਮਾਰ ਦੇ ਵਿਰੋਧ ‘ਚ ਲਾਇਆ ਜਾਮ

ਬਠਿੰਡਾ : ਮਲੋਟ ਤੋਂ ਬਠਿੰਡਾ ਆ ਰਹੀ ਬੱਸ ਦੇ ਕੰਡਕਟਰ ਨਾਲ ਦੋ ਅਣਪਛਾਤੇ ਯਾਤਰੀਆਂ ਵੱਲੋਂ ਕੁੱਟਮਾਰ ਕਰਨ ਦੇ ਰੋਸ ਵਿਚ ਪੀਆਰਟੀਸੀ ਦੇ ਡਰਾਈਵਰਾਂ ਤੇ ਕੰਡਕਟਰਾਂ ਨੇ ਜਾਮ ਲਗਾ ਕੇ ਆਵਾਜਾਈ ਰੋਕ ਦਿੱਤੀ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਜਦ ਤੱਕ ਕੁੱਟਮਾਰ ਕਰਨ ਵਾਲੇ ਵਿਅਕਤੀਆਂ ਨੂੰ ਕਾਬੂ ਕਰਕੇ ਕਾਰਵਾਈ ਨਹੀਂ ਕੀਤੀ ਜਾਂਦੀ, ਉਦੋਂ ਤੱਕ ਜਾਮ ਨਹੀਂ ਖੋਲਿ੍ਹਆ ਜਾਵੇਗਾ। ਸੂਚਨਾ ਮਿਲਣ ‘ਤੇ ਥਾਣਾ ਸਦਰ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ। ਜਾਣਕਾਰੀ ਅਨੁਸਾਰ ਪੀਆਰਟੀਸੀ ਬਠਿੰਡਾ ਡਿਪੂ ਦੀ ਬੱਸ ਮਲੋਟ ਤੋਂ ਬਠਿੰਡਾ ਆ ਰਹੀ ਸੀ। ਸ਼ਾਮੀਂ ਪੰਜ ਵਜੇ ਦੇ ਕਰੀਬ ਬਸ ਪਿੰਡ ਬਹਿਮਣ ਦੀਵਾਨਾ ਕੋਲ ਪਹੁੰਚੀ ਤਾਂ ਬੱਸ ਵਿਚ ਸਵਾਰ ਦੋ ਯਾਤਰੀਆਂ ਨੇ ਕੰਡਕਟਰ ਭੋਲਾ ਸਿੰਘ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਉਕਤ ਵਿਅਕਤੀਆਂ ਨੇ ਕੰਡਕਟਰ ਦੀ ਕੁੱਟ ਮਾਰ ਕੀਤੀ ਤੇ ਮੌਕੇ ਤੋਂ ਭੱਜ ਗਏ। ਇਸ ਦੌਰਾਨ ਮੌਕੇ ‘ਤੇ ਪਹੁੰਚੇ ਦੂਜੀਆਂ ਬੱਸਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੇ ਸੜਕ ‘ਤੇ ਜਾਮ ਲਗਾ ਦਿੱਤਾ ਤੇ ਕੁੱਟਮਾਰ ਕਰਨ ਵਾਲੇ ਵਿਅਕਤੀਆਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ। ਪੁਲੀਸਿ ਵੱਲੋਂ ਕਾਰਵਾਈ ਦਾ ਭਰੋਸਾ ਮਿਲਣ ‘ਤੇ ਜਾਮ ਖੋਲ੍ਹ ਦਿੱਤਾ ਗਿਆ।

Vinkmag ad
Share Our Daily Posts

News Desk

Read Previous

ਨਵਜੋਤ ਕੌਰ ਸਿੱਧੂ ਦਾ ਕੈਪਟਨ ‘ਤੇ ਹਮਲਾ, ਕਿਹਾ-ਕੈਪਟਨ ਬਾਕੀ ਜ਼ਿੰਦਗੀ ਅਰੂਸਾ ਆਲਮ ਦੇ ਨਾਲ ਬਿਤਾਉਣ

Read Next

ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਅਗਵਾ