Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 7, 2026

ਪੰਜਾਬ ‘ਚ ਸ਼ਾਮ 5 ਵਜੇ ਹੀ ਬੰਦ ਹੋ ਜਾਣਗੇ ਪੈਟਰੋਲ ਪੰਪ! ਖ਼ਰਚ ਘਟਾਉਣ ਲਈ ਪੈਟਰੋਲ ਪੰਪ ਸੰਚਾਲਕਾਂ ਦਾ ਫੈਸਲਾ

ਜੇਐੱਨਐੱਨ, ਜਲੰਧਰ : ਸਰਕਾਰ ਤੇ ਤੇਲ ਕੰਪਨੀਆਂ ਵੱਲੋਂ ਕੋਈ ਰਾਹਤ ਨਾ ਮਿਲਣ ਕਾਰਨ ਭਾਰੀ ਆਰਥਿਕ ਸੰਕਟ ਵਿਚ ਘਿਰੇ ਪੈਟਰੋਲ ਪੰਪ ਸੰਚਾਲਕਾਂ ਨੇ ਆਪਣੇ ਖਰਚੇ ਘਟਾਉਣ ਲਈ ਸ਼ਾਮ ਪੰਜ ਵਜੇ ਪੈਟਰੋਲ ਪੰਪ ਬੰਦ ਕਰਨ ਦਾ ਫੈਸਲਾ ਕੀਤਾ ਹੈ। ਪੈਟਰੋਲ ਪੰਪ ਸਵੇਰੇ 7 ਵਜੇ ਖੁੱਲ੍ਹਣਗੇ ਤੇ ਸ਼ਾਮ 5 ਵਜੇ ਬੰਦ ਹੋ ਜਾਣਗੇ। ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ, ਪੰਜਾਬ (ਪੀਪੀਡੀਏਪੀ) ਦੀ ਰਾਜ ਕਾਰਜਕਾਰਨੀ ਦੀ ਮੀਟਿੰਗ ਦੌਰਾਨ ਇਸ ਪ੍ਰਣਾਲੀ ਨੂੰ 7 ਨਵੰਬਰ ਤੋਂ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਮੇਂ ਜ਼ਿਆਦਾਤਰ ਪੈਟਰੋਲ ਪੰਪ ਰਾਤ 11 ਵਜੇ ਅਤੇ ਹਾਈਵੇ ‘ਤੇ ਸਥਿਤ ਬਹੁਤ ਸਾਰੇ ਪੈਟਰੋਲ ਸਟੇਸ਼ਨ ਬੰਦ ਹਨ। ਮੀਟਿੰਗ ਵਿਚ ਪੈਟਰੋਲ ਪੰਪ ਸੰਚਾਲਕਾਂ ਨੇ ਇਹ ਵੀ ਫੈਸਲਾ ਕੀਤਾ ਹੈ ਕਿ ਜੇਕਰ ਤੇਲ ਕੰਪਨੀਆਂ ਤੇ ਸਰਕਾਰ ਨੇ ਰਾਹਤ ਨਾ ਦਿੱਤੀ ਤਾਂ 22 ਨਵੰਬਰ ਨੂੰ ਸੂਬੇ ਭਰ ਦੇ ਪੈਟਰੋਲ ਪੰਪ ਬੰਦ ਕਰ ਦਿੱਤੇ ਜਾਣਗੇ।

ਐਸੋਸੀਏਸ਼ਨ ਨੇ ਇਹ ਫੈਸਲਾ ਅਜਿਹੇ ਸਮੇਂ ਵਿਚ ਲਿਆ ਹੈ ਜਦੋਂ ਭਾਰੀ ਵਿੱਤੀ ਸੰਕਟ ਕਾਰਨ ਕੁਝ ਪੈਟਰੋਲ ਪੰਪ ਡੀਲਰਾਂ ਨੇ ਖੁਦਕੁਸ਼ੀ ਕਰ ਲਈ ਹੈ ਤੇ ਕਈ ਡੀਲਰਾਂ ਨੂੰ ਤਾਲਾ ਲਾਉਣ ਲਈ ਮਜਬੂਰ ਹੋਣਾ ਪਿਆ ਹੈ। ਪੈਟਰੋਲ ਪੰਪ ਡੀਲਰਾਂ ਦਾ ਤਰਕ ਹੈ ਕਿ ਪੈਟਰੋਲ ਤੇ ਡੀਜ਼ਲ ਦੀ ਵਿਕਰੀ ‘ਤੇ ਉੱਚ ਵੈਟ ਦਰਾਂ ਕਾਰਨ ਉਨ੍ਹਾਂ ਦੀ ਵਿਕਰੀ 30 ਫੀਸਦੀ ਤੋਂ ਜ਼ਿਆਦਾ ਘੱਟ ਗਈ ਹੈ। ਸਾਰੀ ਵਿਕਰੀ ਗੁਆਂਢੀ ਸੂਬਿਆਂ ਨੂੰ ਚਲੀ ਗਈ ਹੈ। ਪਿਛਲੇ 4 ਸਾਲਾਂ ਤੋਂ ਉਸ ਦਾ ਮਾਰਜਿਨ ਨਹੀਂ ਵਧਾਇਆ ਗਿਆ। ਡੀਲਰ ਨੂੰ ਪੈਟਰੋਲ ਦੀ ਵਿਕਰੀ ਦੇ ਸਿਖਰ ‘ਤੇ 3 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀ ਵਿਕਰੀ ਤੇ ਲਗਭਗ 2 ਰੁਪਏ ਪ੍ਰਤੀ ਲੀਟਰ ਮਾਰਜਨ ਦਿੱਤਾ ਜਾਂਦਾ ਹੈ। ਇਸ ਦਾ ਸਾਰਾ ਖਰਚਾ ਪੈਟਰੋਲ ਪੰਪ ਡੀਲਰਾਂ ਨੂੰ ਹੀ ਝੱਲਣਾ ਪੈਂਦਾ ਹੈ। ਤੇਲ ਕੰਪਨੀਆਂ ਤੇ ਸਰਕਾਰ ਉਨ੍ਹਾਂ ਦੀ ਮੰਗ ਵੱਲ ਕੋਈ ਧਿਆਨ ਨਹੀਂ ਦੇ ਰਹੀ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਪਰਮਜੀਤ ਸਿੰਘ ਦੋਆਬਾ ਨੇ ਕਿਹਾ ਕਿ ਪੈਟਰੋਲ ਪੰਪ ਸੰਚਾਲਕਾਂ ਨੂੰ ਫੌਰੀ ਰਾਹਤ ਦੇਣ ਤੇ ਇਸ ਦੌਰਾਨ ਲਏ ਗਏ ਫੈਸਲਿਆਂ ਤੋਂ ਜਾਣੂ ਕਰਵਾਉਣ ਲਈ ਤੇਲ ਕੰਪਨੀਆਂ, ਸਰਕਾਰ ਤੇ ਤੇਲ ਤੇ ਕੁਦਰਤੀ ਗੈਸ ਮੰਤਰਾਲੇ ਨੂੰ ਵੀ ਨੋਟਿਸ ਭੇਜੇ ਜਾਣਗੇ। ਮੀਟਿੰਗ ਲੁਧਿਆਣਾ ਵਿਚ ਹੋਈ ਇਸ ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਜਨਰਲ ਸਕੱਤਰ ਡਾ: ਮਨਜੀਤ ਸਿੰਘ ਸਮੇਤ ਰਾਜ ਭਰ ਦੇ ਡੀਲਰ ਮੌਜੂਦ ਸਨ।

Vinkmag ad
Share Our Daily Posts

News Desk

Read Previous

ਪੇਸ਼ੀ ਦੌਰਾਨ ਭੱਜੇ ਦੋ ਹਵਾਲਾਤੀ, ਛੇ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ

Read Next

ਚੋਣਾਂ ਤੋਂ ਪਹਿਲਾਂ ਜਲੰਧਰ ‘ਚ ਸੁਖਬੀਰ ਦਾ ਨਵਾਂ ਅੰਦਾਜ਼, ਕਦੇ ਸੈਲਫੀ ਲਈ ਅਤੇ ਕਦੇ ਦੁਕਾਨ ‘ਚ ਖਾਣ ਲਈ ਬੈਠ ਗਏ