Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 2, 2026

ਵਿਦੇਸ਼ ਰਹਿੰਦੇ ਗੈਂਗਸਟਰ ਲੰਡਾਂ ਨੇ ਪੈਟਰੋਲ ਪੰਪ ਮਾਲਕ ਤੋਂ ਗੋਲੀਆਂ ਚਲਾ ਕੇ ਮੰਗੀ ਫਿਰੌਤੀ, ਕੇਸ ਦਰਜ

ਚੋਹਲਾ ਸਾਹਿਬ : ਕਨੇਡਾ ਰਹਿੰਦੇ ਗੈਂਗਸਟਰ ਲਖਬੀਰ ਸਿੰਘ ਲੰਡਾ ਨੇ ਚੋਹਲਾ ਸਾਹਿਬ ਨਿਵਾਸੀ ਪੈਟਰੋਲ ਪੰਪ ਸੰਚਾਲਕ ਕੋਲੋਂ ਫੋਨ ਰਾਂਹੀ ਫਿਰੋਤੀ ਮੰਗੀ ਹੈ। ਇੰਨਾ ਹੀ ਨਹੀਂ ਦੇਰ ਸ਼ਾਮ ਪਲਸਰ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਪੰਪ ’ਤੇ ਗੋਲੀਆਂ ਚਲਾ ਕੇ ਮਾਲਕ ਉੱਪਰ ਜਾਨਲੇਵਾ ਹਮਲਾ ਵੀ ਕੀਤਾ। ਜਿਸ ਵਿਚ ਉਹ ਵਾਲ ਵਾਲ ਬਚ ਗਿਆ। ਥਾਣਾ ਚੋਹਲਾ ਸਾਹਿਬ ਦੀ ਪੁਲਿਸ ਲੰਡਾ ਸਮੇਤ ਪੰਜ ਲੋਕਾਂ ਖਿਲਾਫ ਕੇਸ ਦਰਜ ਕਰ ਲਿਆ ਹੈ।

ਜਗਜੀਤ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਚੋਹਲਾ ਖੁਰਦ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸਦਾ ਪਿੰਡ ਵਿਚ ਹੀ ਪੈਟਰੋਲ ਪੰਪ ਹੈ। ਲਖਬੀਰ ਸਿੰਘ ਲੰਡਾ ਕਨੇਡਾ ਤੋਂ ਫੋਨ ਕਰਕੇ ਉਸ ਨੂੰ ਧਮਕੀਆਂ ਦਿੰਦਾ ਤੇ ਫਿਰੌਤੀ ਦੀ ਮੰਗ ਕਰਦਾ ਹੈ। ਲੰਘੀ ਸ਼ਾਮ ਕਰੀਬ 8 ਵਜੇ ਉਸਦੇ ਪੈਟਰੋਲ ਪੰਪ ਤਿੰਨ ਨੌਜਵਾਨ ਪਲਸਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ। ਜਿੰਨਾ ਨੇ ਉਸ ਉੱਪਰ ਸਿੱਧੀਆਂ ਗੋਲੀਆਂ ਚਲਾਈਆਂ ਅਤੇ ਮੋਟਰਸਾਈਕਲ ਭਜਾ ਕੇ ਲੈ ਗਏ। ਮੌਕੇ ’ਤੇ ਪੁੱਜੇ ਥਾਣਾ ਚੋਹਲਾ ਸਾਹਿਬ ਦੇ ਏਐੱਸਆਈ ਹਰਦਿਆਲ ਸਿੰਘ ਨੇ ਦੱਸਿਆ ਕਿ ਲਖਬੀਰ ਸਿੰਘ ਲੰਡਾ ਪੁੱਤਰ ਨਿਰੰਜਣ ਸਿੰਘ ਵਾਸੀ ਹਰੀਕੇ ਜੋ ਹੁਣ ਕਨੇਡਾ ਰਹਿੰਦਾ ਹੈ ਤੋਂ ਇਲਾਵਾ ਸਤਨਾਮ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਨੌਸ਼ਹਿਰਾ ਪਨੂੰਆਂ ਖਿਲਾਫ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ|

Vinkmag ad
Share Our Daily Posts

News Desk

Read Previous

ਚੋਣਾਂ ਤੋਂ ਪਹਿਲਾਂ ਜਲੰਧਰ ‘ਚ ਸੁਖਬੀਰ ਦਾ ਨਵਾਂ ਅੰਦਾਜ਼, ਕਦੇ ਸੈਲਫੀ ਲਈ ਅਤੇ ਕਦੇ ਦੁਕਾਨ ‘ਚ ਖਾਣ ਲਈ ਬੈਠ ਗਏ

Read Next

ਸਾਢੇ 5 ਕਿਲੋ ਭੰਗ ਸਣੇ 2 ਗਿ੍ਫ਼ਤਾਰ