Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 2, 2026

ਸੜਕ ਹਾਦਸਿਆਂ ‘ਚ ਅੌਰਤ ਸਮੇਤ ਦੋ ਜ਼ਖ਼ਮੀ

ਰੂਪਨਗਰ : ਸਿਟੀ ਪੁਲਿਸ ਵੱਲੋਂ ਵੱਖ-ਵੱਖ ਹਾਦਸਿਆਂ ਦੀਆਂ ਹੋਈਆਂ ਸ਼ਿਕਾਇਤਾਂ ਦੇ ਆਧਾਰ ‘ਤੇ 2 ਅਣਪਾਛਤੇ ਕਾਰ ਚਾਲਕਾਂ ਖ਼ਿਲਾਫ਼ ਕੇਸ ਦਰਜ ਕਰਨ ਦਾ ਸਮਾਚਾਰ ਪ੍ਰਰਾਪਤ ਹੋਇਆ ਹੈ। ਇਨ੍ਹਾਂ ਸੜਕ ਹਾਦਸਿਆਂ ‘ਚ ਇਕ ਅੌਰਤ ਸਮੇਤ ਦੋ ਲੋਕ ਜ਼ਖ਼ਮੀ ਹੋ ਗਏ ਹਨ।

ਸਿਟੀ ਪੁਲਿਸ ਨੇ ਇਕ ਵਿਅਕਤੀ ਦੀ ਸ਼ਿਕਾਇਤ ‘ਤੇ ਅਣਪਾਛਤੇ ਕਾਰ ਚਾਲਕ ਦੇ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਮਾਮਲੇ ਦੇ ਜਾਂਚ ਅਧਿਕਾਰੀ ਏਐੱਸਆਈ ਜਸਮੇਰ ਸਿੰਘ ਨੇ ਦੱਸਿਆ ਕਿ ਸ਼ਮਸੇਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਬਪਰੋਰ ਜ਼ਿਲ੍ਹਾ ਪਟਿਆਲਾ ਨੇ ਸ਼ਿਕਾਇਤ ਕੀਤੀ ਕਿ ਉਹ ਆਪਣੇ ਪਿੰਡ ਤੋਂ ਕਿਸੇ ਕੰਮ ਲਈ ਆਪਣੇ ਮੋਟਰਸਾਈਕਲ ਨੰਬਰ ਪੀਬੀ65 ਯੂ 1897 ‘ਤੇ ਸਵਾਰ ਹੋ ਕੇ ਰੂਪਨਗਰ ਨੂੰ ਆ ਰਿਹਾ ਸੀ ਕਿ ਸਥਾਨਿਕ ਪੁਲਿਸ ਲਾਇਨ ਕੋਲ ਇਕ ਕਾਰ ਨੰਬਰ ਸੀਐੱਚ018ਸੀ9863 ਉਸ ਦੇ ਮੋਟਰਸਾਇਕਲ ‘ਚ ਵੱਜੀ। ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਨੇ ਸ਼ਮਸੇਰ ਸਿੰਘ ਦੀ ਸ਼ਿਕਾਇਤ ‘ਤੇ ਉਕਤ ਕਾਰ ਨੰਬਰ ਦੇ ਅਣਪਾਛਤੇ ਚਾਲਕ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਸਦਰ ਪੁਲਿਸ ਨੇ ਇਕ ਵਿਅਕਤੀ ਦੀ ਸ਼ਿਕਾਇਤ ‘ਤੇ ਇਕ ਤੇਜ਼ ਰਫ਼ਤਾਰ ਕਾਰ ਦੇ ਅਣਪਾਛਤੇ ਚਾਲਕ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮਾਮਲੇ ਦੇ ਜਾਂਚ ਅਧਿਕਾਰੀ ਏਐੱਸਆਈ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਸਿਕੰਦਰ ਸਿੰਘ ਪੁੱਤਰ ਰਾਜਿੰਦਰ ਸਿੰਘ ਵਾਸੀ ਪਿੰਡ ਬੈਰਮਪੁਰ ਜ਼ਿਲ੍ਹਾ ਰੂਪਨਗਰ ਨੇ ਸ਼ਿਕਾਇਤ ਕੀਤੀ ਕਿ ਉਸ ਦੇ ਪਿਤਾ ਰਾਜਿੰਦਰ ਸਿੰਘ ਤੇ ਮਾਤਾ ਕਰਮਜੀਤ ਕੌਰ ਮੋਟਰਸਾਈਕਲ ਨੰਬਰ ਪੀਬੀ12ਏਸੀ2489 ‘ਤੇ ਸਵਾਰ ਹੋ ਕੇ ਪਿੰਡ ਡੰਗੋਲੀ ਨੂੰ ਜਾ ਰਹੇ ਸਨ ਕਿ ਇਕ ਤੇਜ਼ ਰਫ਼ਤਾਰ ਜਾ ਰਹੀ ਕਾਰ ਚਾਲਕ ਨੇ ਮੋਟਰਸਾਈਕਲ ਨੂੰ ਪਿੱਛੇ ਤੋਂ ਆ ਕੇ ਟੱਕਰ ਮਾਰ ਦਿੱਤੀ। ਜਿਸ ਦੇ ਕਾਰਨ ਮੇਰੇ ਮਾਤਾ-ਪਿਤਾ ਜ਼ਖ਼ਮੀ ਹੋ ਗਏ। ਪੁਲਿਸ ਨੇ ਸਿਕੰਦਰ ਸਿੰਘ ਦੀ ਸ਼ਿਕਾਇਤ ਦੇ ਆਧਾਰ ‘ਤੇ ਅਣਪਾਛਤੇ ਕਾਰ ਚਾਲਕ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਸਾਢੇ 5 ਕਿਲੋ ਭੰਗ ਸਣੇ 2 ਗਿ੍ਫ਼ਤਾਰ

Read Next

ਮੋਟਰ ਸਾਈਕਲ ਤੇ ਸਕੂਟਰ ਦੀ ਆਹਮੋ ਸਾਹਮਣੀ ਟੱਕਰ ‘ਚ ਦੋਵਾਂ ਚਾਲਕਾਂ ਦੀ ਮੌਤ