Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 2, 2026

ਮੋਟਰ ਸਾਈਕਲ ਤੇ ਸਕੂਟਰ ਦੀ ਆਹਮੋ ਸਾਹਮਣੀ ਟੱਕਰ ‘ਚ ਦੋਵਾਂ ਚਾਲਕਾਂ ਦੀ ਮੌਤ

ਮਜੀਠਾ : ਬੀਤੀ ਦੇਰ ਸ਼ਾਮ ਮਜੀਠਾ ਤੋਂ ਸੋਹੀਆਂ ਜਾਂਦਿਆਂ ਇੱਕ ਕਿਲੋਮੀਟਰ ਦੂਰੀ ਉਪਰ ਸੱਤਿਥ ਸੇਂਟ ਸੋਲਜ਼ਰ ਐਲੀਟ ਕਾਨਵੈਂਟ ਸਕੂਲ ਤੋਂ ਥੋੜ੍ਹੀ ਦੂਰੀ ਉਪਰ ਅਤੇ ਝੋਨੇ ਦੇ ਸੈਲਰ ਦੇ ਸਾਹਮਣੇ ਮੋਟਰਸਾਈਕਲ ਅਤੇ ਐਕਟਿਵਾ ਦਰਮਿਆਨ ਆਹਮੋ ਸਾਹਮਣੇ ਟੱਕਰ ਵਿੱਚ ਦੋਵਾਂ ਨੌਜਵਾਨ ਚਾਲਕਾਂ ਦੀ ਮੌਤ ਹੋਣ ਦੀ ਖ਼ਬਰ ਹੈ ।

ਜਾਣਕਾਰੀ ਅਨੁਸਾਰ, ਬੀਤੀ ਦੇਰ ਸ਼ਾਮ ਜਦ ਬਹੁਤ ਤੇਜ਼ ਮੀਂਹ ਅਤੇ ਝੱਖੜ ਚੱਲ ਰਿਹਾ ਸੀ ਤਾਂ ਜਗਦੀਪ ਸਿੰਘ ਪੁੱਤਰ ਲਖਬੀਰ ਸਿੰਘ ਵਾਸੀ ਫਤਿਹਗੜ੍ਹ ਚੂੜੀਆਂ ਆਪਣੀ ਐਕਟਿਵਾ ਤੇ ਸਵਾਰ ਹੋ ਕੇ ਪਿੰਡ ਸੋਹੀਆਂ ਕਲਾਂ ਵੱਲੋਂ ਮਜੀਠਾ ਨੂੰ ਆ ਰਿਹਾ ਸੀ ਜਦਕਿ ਗੁਰਵਿੰਦਰ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਆਬਾਦੀ ਵਰਪਾਲ ਸੋਹੀਆਂ ਕਲਾਂ ਮਜੀਠਾ ਤੋਂ ਆਪਨਾ ਕੱਮ ਨਿਪਟਾ ਕੇ ਵਾਪਸ ਆਪਂਣੇ ਪਿੰਡ ਆਬਾਦੀ ਵਰਪਾਲ ਸੋਹੀਆਂ ਜਾ ਰਿਹਾ ਸੀ ਤਾਂ ਜਦੋ ਇਹ ਦੋਵੇ ਸ਼ੈਲਰ ਦੇ ਸਾਹਮਣੇ ਪੁੱਜੇ ਤਾਂ ਦੋਹਾਂ ਦੀ ਆਪਸ ਵਿੱਚ ਆਹਮੋ ਸਾਹਮਣੀ ਟੱਕਰ ਹੋ ਗਈ। ਜਿਸ ‘ਤੇ ਮੋਟਰ ਸਾਈਕਲ ਸਵਾਰ ਗੁਰਵਿੰਦਰ ਸਿੰਘ ਦੀ ਅਤੇ ਅੇਕਟਿਵਾ ਸਵਾਰ ਜਗਦੀਪ ਸਿੰਘ ਦੀ ਵੀ ਮੌਕੇ ਤੇ ਹੀ ਮੌਤ ਹੋ ਗਈ ।

ਇੱਕ ਹੋਰ ਦੁਖਦਾਈ ਗੱਲ ਕਿ ਮੋਟਰਸਾਈਕਲ ਸਵਾਰ ਗੁਰਵਿੰਦਰ ਸਿੰਘ ਦੀ ਅਜੇ ਕਰੀਬ ਇੱਕ ਸਾਲ ਪਹਿਲਾਂ ਦੀ ਸ਼ਾਦੀ ਹੋਈ ਸੀ। ਜਾਣਕਾਰੀ ਅਨੁਸਾਰ ਇਹਨਾ ਦੋਵਾ ਵਾਹਣਾਂ ਦੀ ਟੱਕਰ ਦਾ ਮੁਖ ਕਾਰਨ ਤੇਜ਼ ਹਨੇਰੀ ਅਤੇ ਜਿਆਦਾ ਬਾਰਿਸ਼ ਬਣਿਆ ਕਿਉਂਕਿ ਹਨੇਰਾ ਅਤੇ ਤੇਜ ਬਾਰਸ਼ ਕਰਕੇ ਹੀ ਦੋਹਾਂ ਨੂੰ ਸਾਹਮਣੇ ਤੋਂ ਆਉਦੇ ਵਾਹਨ ਦਾ ਸਹੀ ਪਤਾ ਨਹੀਂ ਲੱਗ ਸਕਿਆ ਜਿਸ ਨਾਲ ਦੋਵੇਂ ਵਾਹਨਾ ਦੀ ਆਪਸ ਵਿਚ ਟੱਕਰ ਹੋ ਗਈ ਜੋ ਦੋਵੇਂ ਨੌਜਵਾਨਾਂ ਦੇ ਕਾਲ ਦਾ ਕਰਨ ਬਣੀ । ਇਸ ਦੌਰਾਨ ਥਾਣਾ ਮਜੀਠਾ ਦੀ ਪੁਲਿਸ ਨੇ ਮੌਕੇ ਤੇ ਪੁੱਜ ਕੇ ਦੋਹਾਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਕਬਜੇ ਵਿੱਚ ਲੈਕੇ ਪੋਸਟ ਮਾਰਟਮ ਕਰਾਉਣ ਉਪਰੰਤ ਵਾਰਸਾਂ ਦੇ ਹਵਾਲੇ ਕਰ ਦਿੱਤੀਆਂ ।

Vinkmag ad
Share Our Daily Posts

News Desk

Read Previous

ਸੜਕ ਹਾਦਸਿਆਂ ‘ਚ ਅੌਰਤ ਸਮੇਤ ਦੋ ਜ਼ਖ਼ਮੀ

Read Next

ਬਾਰਿਸ਼ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਮਿਲੇ ਮੁਆਵਜ਼ਾ : ਪਾਰਸ